ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਮਾਲਵਿਕਾ ਸੂਦ, 'ਜੇ ਸੁਰੱਖਿਆ ਦਿੱਤੀ ਹੁੰਦੀ ਤਾਂ ਇਹ ਦਿਨ ਨਾ ਦੇਖਣੇ ਪੈਂਦੇ'
Published : Jun 6, 2022, 12:06 pm IST
Updated : Jun 6, 2022, 1:13 pm IST
SHARE ARTICLE
Malvika sood
Malvika sood

'ਕਦੇ ਨਾ ਪੂੁਰਾ ਹੋਣ ਵਾਲਾ ਘਾਟਾ ਪੈ ਗਿਆ'

 

ਮਾਨਸਾ: ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਕਈ ਸਿਆਸਤਦਾਨ ਅਤੇ ਇੰਡਸਟਰੀ ਦੇ ਸਿਤਾਰੇ ਉਨ੍ਹਾਂ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਮੂਸੇ ਵਿਖੇ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਅੱਜ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਵੀ ਮੂਸੇਵਾਲਾ ਦੇ ਘਰ ਪਹੁੰਚੀ।

 

malvika soodMalvika sood

ਇਸ ਦੌਰਾਨ ਉਹ ਭਾਵੁਕ ਹੋ ਗਏ ਅਤੇ ਕਿਹਾ ਕਿ ਇਹ ਘਾਟਾ ਉਨ੍ਹਾਂ ਦੇ ਪਰਿਵਾਰ ਨੂੰ ਹੀ ਨਹੀਂ ਸਗੋਂ ਹਰ ਉਸ ਵਿਅਕਤੀ ਨੂੰ ਮਹਿਸੂਸ ਹੋ ਰਿਹਾ ਹੈ ਜੋ ਉਨ੍ਹਾਂ ਦਾ ਪ੍ਰਸ਼ੰਸਕ ਸੀ। ਅੱਜ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਦੀ ਲੋੜ ਹੈ ਕਿਉਂਕਿ ਅੱਜ ਆਮ ਆਦਮੀ ਦੀ ਜਾਨ-ਮਾਲ ਸੁਰੱਖਿਅਤ ਨਹੀਂ ਹੈ।

malvika soodMalvika sood

ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ। ਜਿਹੜੀ ਸੁਰੱਖਿਆ ਅਸੀਂ ਹੁਣ ਮੂਸੇਵਾਲਾ ਦੇ ਪਰਿਵਾਰ ਨੂੰ ਦੇ ਰਹੇ ਹਾਂ, ਜੇਕਰ ਪਹਿਲਾਂ ਦਿੱਤੀ ਹੁੰਦੀ ਤਾਂ ਸ਼ਾਇਦ ਇਹ ਦਿਨ ਨਾ ਦੇਖਣੇ ਪੈਂਦੇ। ਉਨ੍ਹਾਂ ਅੱਗੇ ਕਿਹਾ ਕਿ ਸੋਨੂੰ ਸੂਦ ਵੀ ਮੂਸੇਵਾਲਾ ਦੀ ਮੌਤ ਤੋਂ ਬਹੁਤ ਦੁਖੀ ਹਾਂ।

malvika soodMalvika sood

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement