
ਪਾਕਿਸਤਾਨੀ ਨੂੰ ਬੀਐਸਐਫ ਦੀ 52 ਬਟਾਲੀਅਨ ਨੇ ਪੰਜਾਬ ਪੁਲਿਸ ਦੇ ਹਵਾਲੇ ਕੀਤਾ ਹੈ।
ਜਲਾਲਾਬਾਦ: ਬੀਐਸਐਫ ਨੇ ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਤੋਂ ਇਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਪਾਕਿਸਤਾਨੀ ਨੂੰ ਬੀਐਸਐਫ ਦੀ 52 ਬਟਾਲੀਅਨ ਨੇ ਪੰਜਾਬ ਪੁਲਿਸ ਦੇ ਹਵਾਲੇ ਕੀਤਾ ਹੈ। ਸ਼ਨਾਖਤ ਦੌਰਾਨ ਉਸ ਕੋਲੋਂ ਕੋਈ ਕਾਗਜ਼ ਨਹੀਂ ਮਿਲੇ, ਇਸ ਲਈ ਅਦਾਲਤ ਨੇ ਬੋਨ ਟੈਸਟ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।
Pakistan resident arrives in India
ਪਾਕਿਸਤਾਨੀ ਨਾਗਰਿਕ ਦਾ ਕਹਿਣਾ ਹੈ ਕਿ ਉਹ ਅਪਣੇ ਪਰਿਵਾਰ ਤੋਂ ਦੁਖੀ ਹੋ ਕੇ ਸਰਹੱਦ ਟੱਪ ਕੇ ਭਾਰਤ ਆਇਆ ਹੈ। ਉਸ ਦਾ ਕਹਿਣਾ ਹੈ ਕਿ ਮੈਂ ਭਾਰਤ ਵਿਚ ਰਹਿਣਾ ਚਾਹੁੰਦਾ ਹਾਂ। ਪਾਕਿਸਤਾਨੀ ਨਾਗਰਿਕ ਨੇ ਦੱਸਿਆ ਕਿ ਜਦੋਂ ਉਸ ਨੇ ਸਰਹੱਦ ਟੱਪੀ ਤਾਂ ਪਾਕਿਸਤਾਨੀ ਫੌਜ ਨੇ ਉਸ ਨੂੰ ਨਹੀਂ ਦੇਖਿਆ। ਥਾਣਾ ਸਦਰ ਜਲਾਲਾਬਾਦ ਦੇ ਐੱਸਐੱਚਓ ਗੁਰਜੰਟ ਸਿੰਘ ਨੇ ਦੱਸਿਆ ਕਿ ਨੌਜਵਾਨ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਉਸ ਕੋਲੋਂ 290 ਰੁਪਏ ਪਾਕਿਸਤਾਨੀ ਕਰੰਸੀ ਅਤੇ ਰਹਿਣ-ਸਹਿਣ ਦਾ ਸਮਾਨ ਬਰਾਮਦ ਹੋਇਆ ਹੈ।