
ਅਦਾਲਤ ਨੇ 70,000 ਰੁਪਏ ਦਾ ਜੁਰਮਾਨਾ ਵੀ ਲਗਾਇਆ
ਚੰਡੀਗੜ੍ਹ: ਸਪੈਸ਼ਲ ਫਾਸਟ ਟਰੈਕ ਅਦਾਲਤ ਨੇ ਅਪਣੀ ਭੈਣ ਨਾਲ ਬਲਾਤਕਾਰ ਕਰਨ ਵਾਲੇ ਮਤਰੇਏ ਭਰਾ ਨੂੰ 20 ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਉਸ 'ਤੇ 70,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਮਨੀਮਾਜਰਾ ਪੁਲਿਸ ਸਟੇਸ਼ਨ ਨੇ ਦੋ ਸਾਲ ਪਹਿਲਾਂ ਆਈਪੀਸੀ ਦੀ ਧਾਰਾ 376(3) ਅਤੇ ਪ੍ਰੋਟੈਕਸ਼ਨ ਆਫ਼ ਚਿਲਡਰਨ ਫਰਾਮ ਸੈਕਸੁਅਲ ਔਫੈਂਸ (ਪੋਕਸੋ) ਐਕਟ, 2012 ਦੀ ਧਾਰਾ 6 ਦੇ ਤਹਿਤ ਉਸ ਵਿਰੁਧ ਮਾਮਲਾ ਦਰਜ ਕੀਤਾ ਸੀ।
ਇਹ ਵੀ ਪੜ੍ਹੋ: ਬਰਫ਼ ਵਾਲੇ ਸੂਏ ਨਾਲ ਹਮਲਾ ਕਰ ਨੌਜੁਆਨ ਨੂੰ ਦਿਤੀ ਬੇਰਹਿਮ ਮੌਤ, ਸੀਸੀਟੀਵੀ ਕੈਮਰੇ ਵਿਚ ਕੈਦ ਹੋਈ ਵਾਰਦਾਤ
27 ਸਾਲਾ ਮਤਰੇਏ ਭਰਾ ਨੇ ਆਪਣੀ 14 ਸਾਲਾ ਭੈਣ ਨਾਲ ਬਲਾਤਕਾਰ ਕੀਤਾ, ਜਿਸ ਕਾਰਨ ਉਹ ਗਰਭਵਤੀ ਹੋ ਗਈ। ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਉਸ ਨੂੰ ਨਰਸਿੰਗ ਹੋਮ 'ਚ ਚੈੱਕਅਪ ਲਈ ਲਿਜਾਇਆ ਗਿਆ। ਮੁਲਜ਼ਮ ਦੇ ਪਿਤਾ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਦਿਤੀ ਸੀ। ਉਸ ਨੇ ਸ਼ਿਕਾਇਤ 'ਚ ਦਸਿਆ ਕਿ ਉਸ ਦੇ 2 ਲੜਕੇ ਪਹਿਲੀ ਪਤਨੀ ਤੋਂ ਸਨ ਜਦਕਿ 14 ਸਾਲ ਦੀ ਬੇਟੀ ਦੂਜੀ ਪਤਨੀ ਤੋਂ ਸੀ। ਉਸ ਨੂੰ ਪਤਾ ਲੱਗਿਆ ਕਿ ਉਸ ਦਾ ਲੜਕਾ ਅਪਣੀ ਹੀ ਭੈਣ ਨਾਲ ਬਲਾਤਕਾਰ ਕਰਦਾ ਸੀ।
ਇਹ ਵੀ ਪੜ੍ਹੋ: ਅਮਰੀਕਾ ਵਿਚ ਪੰਜਾਬੀ ਨੌਜੁਆਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਇਸ ਦੇ ਨਾਲ ਹੀ ਦੋਸ਼ੀ ਨੇ ਅਦਾਲਤ 'ਚ ਅਪਣਾ ਪੱਖ ਰੱਖਦਿਆਂ ਕਿਹਾ ਕਿ ਉਸ ਨੂੰ ਫਸਾਇਆ ਜਾ ਰਿਹਾ ਹੈ, ਹਾਲਾਂਕਿ ਡੀਐਨਏ ਰਿਪੋਰਟ 'ਚ ਉਸ 'ਤੇ ਲੱਗੇ ਦੋਸ਼ ਸਾਬਤ ਹੋ ਚੁਕੇ ਹਨ। ਜਿਸ ਕਾਰਨ ਅਦਾਲਤ ਨੇ ਉਸ ਨੂੰ ਦੋਸ਼ੀ ਕਰਾਰ ਦਿਤਾ ਹੈ। ਦੋਸ਼ੀ ਨੇ ਕਿਹਾ ਕਿ ਉਹ ਮਾਨਸਿਕ ਰੋਗੀ ਹੈ ਅਤੇ 2012 ਤੋਂ ਪੀਜੀਆਈ ਵਿਚ ਇਲਾਜ ਅਧੀਨ ਹੈ, ਪਰ ਅਦਾਲਤ ਨੇ ਉਸ ਦੀਆਂ ਦਲੀਲਾਂ ਨੂੰ ਸਵੀਕਾਰ ਨਹੀਂ ਕੀਤਾ।