ਸੂਬੇ ਨੂੰ ਵਿਸ਼ਵ ਪੱਧਰੀ ਸੈਰਗਾਹ ਵਜੋਂ ਉਭਾਰਨ ਦੇ ਮੰਤਵ ਨਾਲ ਸੱਭਿਆਚਾਰਕ ਮੇਲਿਆਂ ਦੀ ਲੜੀ ਕਰਵਾਉਣ ਨੂੰ ਪ੍ਰਵਾਨਗੀ

By : KOMALJEET

Published : Jun 6, 2023, 7:12 pm IST
Updated : Jun 6, 2023, 7:13 pm IST
SHARE ARTICLE
Punjab News
Punjab News

ਮੁੱਖ ਮੰਤਰੀ ਨੇ ਸੈਰ-ਸਪਾਟਾ ਵਿਭਾਗ ਨੂੰ ਨਿਯਮਿਤ ਵਕਫ਼ਿਆਂ 'ਤੇ ਅਜਿਹੇ ਸੱਭਿਆਚਾਰਕ ਸਮਾਗਮਾਂ ਕਰਵਾਉਣ ਸਬੰਧੀ ਮਸੌਦਾ ਤਿਆਰ ਕਰਨ ਲਈ ਕਿਹਾ

ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੂਬੇ ਦੇ ਅਮੀਰ ਸੱਭਿਆਚਾਰ, ਕਲਾ ਅਤੇ ਵਿਰਾਸਤ ਨੂੰ ਦਰਸਾਉਣ ਦੇ ਮੱਦੇਨਜ਼ਰ ਸੂਬੇ ਭਰ ’ਚ ਸੱਭਿਆਚਾਰਕ ਮੇਲਿਆਂ ਦੀ ਲੜੀ ਕਰਵਾਉਣ ਨੂੰ ਪ੍ਰਵਾਨਗੀ ਦਿਤੀ ਤਾਂ ਜੋ ਸੂਬੇ ਨੂੰ ਵਿਸ਼ਵ ਪੱਧਰੀ ਸੈਰਗਾਹ ਵਜੋਂ ਉਭਾਰਿਆ ਜਾ ਸਕੇ।ਮੁੱਖ ਮੰਤਰੀ ਨੇ ਇਸ ਸਬੰਧੀ ਫ਼ੈਸਲਾ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਵਿਚ ਅਪਣੇ ਦਫ਼ਤਰ ਵਿਖੇ ਸੈਰ ਸਪਾਟਾ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।
ਇਸ ਦੌਰਾਨ ਵਿਚਾਰ-ਵਟਾਂਦਰੇ ਵਿਚ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਦਾ ਮੰਤਵ ਸੂਬੇ ਵਿਚ ਸੈਲਾਨੀਆਂ ਦੀ ਆਮਦ ਨੂੰ ਵਧਾਉਣਾ ਅਤੇ ਆਉਣ ਵਾਲੇ ਸਾਲਾਂ ਵਿਚ ਪੰਜਾਬ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਸਥਾਪਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਸੱਭਿਆਚਾਰਕ ਸਮਾਗਮ ਸੂਬੇ ਦੇ ਸੈਰ-ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦੇਣਗੇ ਅਤੇ ਪੰਜਾਬ ਨੂੰ ਵਿਸ਼ਵ ਸੈਰ-ਸਪਾਟਾ  ਨਕਸ਼ੇ 'ਤੇ ਪ੍ਰਮੁੱਖਤਾ ਨਾਲ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਸੂਬੇ ਵਿਚ ਸੈਲਾਨੀਆਂ ਦੀ ਆਵਾਜਾਈ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਸੂਬੇ ਦੇ ਅਮੀਰ ਵਿਰਸੇ ਤੋਂ ਜਾਣੂ ਕਰਵਾਉਣ ਵਿਚ ਵੀ ਅਹਿਮ ਭੂਮਿਕਾ ਨਿਭਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਅਪਣੇ ਸਦੀਆਂ ਪੁਰਾਣੇ ਸ਼ਾਨਾਮੱਤੇ ਇਤਿਹਾਸ ਅਤੇ ਅਮੀਰ ਸੱਭਿਆਚਾਰਕ ਵਿਰਸੇ ਕਾਰਨ ਸੈਲਾਨੀਆਂ/ਯਾਤਰੂਆਂ ਨੂੰ ਆਕਰਸ਼ਿਤ ਕਰਨ ਦੇ ਸਮਰੱਥ ਹੈ। ਉਨ੍ਹਾਂ ਅਫ਼ਸੋਸ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੀਆਂ ਰਾਜ ਸਰਕਾਰਾਂ ਦੀ ਅਣਗਹਿਲੀ ਕਾਰਨ ਸੈਰ-ਸਪਾਟਾ ਖੇਤਰ ਵਿਚ ਪੰਜਾਬ ਦੀਆਂ ਵਿਸ਼ਾਲ ਸੰਭਾਵਨਾਵਾਂ ਅਣਵਰਤੀਆਂ ਹੀ ਰਹਿ ਗਈਆਂ ਹਨ। ਭਗਵੰਤ ਮਾਨ ਨੇ ਸੈਰ-ਸਪਾਟਾ ਵਿਭਾਗ ਨੂੰ ਹਦਾਇਤ ਕੀਤੀ  ਕਿ ਇਨ੍ਹਾਂ ਸੱਭਿਆਚਾਰਕ ਮੇਲਿਆਂ ਨੂੰ ਨਿਯਮਤ ਤੌਰ 'ਤੇ ਕਰਵਾਉਣ ਲਈ ਇੱਕ ਮੁਕੰਮਲ ਸਾਰਨੀ (ਟੇਬਲ) ਤਿਆਰ ਕੀਤੀ ਜਾਵੇ ਤਾਂ ਜੋ ਇਹ ਇਕ ਵਿਸ਼ਾਲ ਸਮਾਗਮ ਵਜੋਂ ਉਭਰ ਕੇ ਸਾਹਮਣੇ ਆ ਸਕੇ।

ਇਹ ਵੀ ਪੜ੍ਹੋ:  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ 3 ਵਿਦਿਆਰਥਣਾਂ ਨੂੰ ਮਿਲਿਆ ਕੌਮੀ ਐਵਾਰਡ 

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਸੂਬੇ ਭਰ 'ਚ ਕਰਵਾਏ ਜਾਣ ਅਤੇ ਇਨ੍ਹਾਂ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਮਹੱਤਵਪੂਰਨ ਸਮਾਗਮ ਸੈਰ-ਸਪਾਟਾ ਸਰੋਤਾਂ ਦੀ ਜ਼ਿੰਮੇਵਾਰਾਨਾ ਸਾਂਭ-ਸੰਭਾਲ ਅਤੇ ਢੁਕਵੇਂ ਵਿਕਾਸ ਰਾਹੀਂ ਵੱਡੇ ਪੱਧਰ ’ਤੇ ਸੈਰ-ਸਪਾਟੇ ਨੂੰ ਆਕਰਸ਼ਿਤ ਕਰਨ ਵਿਚ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀ ਵੱਡੀ ਸੰਭਾਵਨਾ ਹੈ, ਜਿਸ ਲਈ ਪੰਜਾਬ ਸਰਕਾਰ ਵਲੋਂ ਠੋਸ ਉਪਰਾਲੇ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੱਭਿਆਚਾਰਕ ਮੇਲਿਆਂ ਰਾਹੀਂ ਸੂਬੇ ਦੇ ਸੈਰ-ਸਪਾਟੇ ਖੇਤਰ ਵਿਚ ਮੌਜੂਦ ਅਣਵਰਤੀਆਂ ਸੰਭਾਵਨਾਵਾਂ ਨੂੰ ਸੁਚੱਜੇ ਢੰਗ ਨਾਲ ਵਰਤਣ ਵਿਚ ਹੁਲਾਰਾ ਮਿਲੇਗਾ। ਉਨ੍ਹਾਂ ਨੇ ਸੈਰ ਸਪਾਟਾ ਵਿਭਾਗ ਨੂੰ ਇਨ੍ਹਾਂ ਸੱਭਿਆਚਾਰਕ ਮੇਲਿਆਂ ਦੇ ਪ੍ਰਬੰਧ ਲਈ ਮੁਕੰਮਲ ਖਾਕਾ ਤਿਆਰ ਕਰਨ ਲਈ ਆਖਿਆ ਤਾਂ ਜੋ ਸੈਰ-ਸਪਾਟਾ ਖੇਤਰ ਨੂੰ ਪ੍ਰਫੁਲਤ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿਚ ਆਰਥਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ, ਜਿਸ ਨਾਲ ਲੋਕਾਂ ਦੇ ਜੀਵਨ ਵਿਚ ਤਬਦੀਲੀ ਲਿਆਂਦੀ ਜਾ ਸਕਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੇ ਸੱਭਿਆਚਾਰਕ ਮੇਲਿਆਂ ਨੂੰ ਵੱਡੇ ਪੱਧਰ 'ਤੇ ਕਰਵਾਉਣ ਲਈ ਬਾਰੀਕੀ ਨਾਲ ਸਾਰਨੀ ਤਿਆਰ ਕੀਤੀ ਜਾਵੇ ਤਾਂ ਜੋ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਨੂੰ ਆਉਣ ਵਾਲੀਆਂ ਨਸਲਾਂ ਤੱਕ ਪਹੁੰਚਾਇਆ ਜਾ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement