
ਮ੍ਰਿਤਕ ਅਪਣੇ ਪਿਛੇ ਪਤਨੀ ਤੋਂ ਇਲਾਵਾ ਇਕ ਲੜਕਾ (9 ) ਅਤੇ ਇਕ ਲੜਕੀ (4 )ਸਾਲ ਛੱਡ ਗਿਆ
ਬਠਿੰਡਾ: ਜ਼ਿਲ੍ਹੇ ਦੇ ਪਿੰਡ ਮੰਡੀ ਕਲਾਂ ਵਿਖੇ ਇਕ ਕਿਸਾਨ ਵਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਸਿਆ ਜਾ ਰਿਹਾ ਹੈ ਕਿ ਕਿਸਾਨ ਸਿਰ ਸਾਢੇ ਤਿੰਨ ਲੱਖ ਰੁਪਏ ਦਾ ਕਰਜ਼ਾ ਸੀ। ਮ੍ਰਿਤਕ ਦੇ ਪਿਤਾ ਗੁਰਮੀਤ ਸਿੰਘ ਨੇ ਦਸਿਆ ਕਿ ਉਨ੍ਹਾਂ ਦੇ ਬੇਟੇ ਜਗਸੀਰ ਸਿੰਘ ਨੇ ਤਕਰੀਬਨ ਸਾਢੇ ਤਿੰਨ ਲੱਖ ਰੁਪਏ ਦਾ ਕਰਜ਼ਾ ਦੇਣਾ ਸੀ। ਇਸ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ।
ਇਹ ਵੀ ਪੜ੍ਹੋ: ਭਾਰਤੀਆਂ ਨੇ 2022 ਵਿਚ 73% ਐੱਚ-1ਬੀ ਵੀਜ਼ੇ ਕੀਤੇ ਹਾਸਲ
ਇਸੇ ਪ੍ਰਸ਼ਾਨੀ ਦੇ ਚਲਦਿਆਂ ਜਗਸੀਰ ਸਿੰਘ ਨੇ ਬੀਤੇ ਦਿਨੀਂ ਜ਼ਹਿਰੀਲੀ ਦਵਾਈ ਪੀ ਲਈ ਸੀ, ਜਿਸ ਮਗਰੋਂ ਉਸ ਨੂੰ ਅਪੈਕਸ ਹਸਪਤਾਲ ਰਾਮਪੁਰਾ ਵਿਖੇ ਭਰਤੀ ਕਰਵਾਇਆ ਗਿਆ। ਜਿਥੇ ਦੋ ਦਿਨ ਬਾਅਦ ਉਸ ਨੂੰ ਫਰੀਦਕੋਟ ਗੁਰੂ ਗੋਬਿੰਦ ਸਿੰਘ ਹਸਪਤਾਲ ਰੈਫਰ ਕਰ ਦਿਤਾ ਗਿਆ ਸੀ, ਜਿਥੇ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਅਪਣੇ ਪਿਛੇ ਪਤਨੀ ਤੋਂ ਇਲਾਵਾ ਇਕ ਲੜਕਾ (9 ) ਅਤੇ ਇਕ ਲੜਕੀ (4 )ਸਾਲ ਛੱਡ ਗਿਆ ਹੈ। ਥਾਣਾ ਬਾਲਿਆਂਵਾਲੀ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰਕੇ ਲਾਸ਼ ਪ੍ਰਵਾਰ ਹਵਾਲੇ ਕਰ ਦਿਤੀ ਗਈ ਹੈ।