ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਜਾਰੀ ਕੀਤੀਆਂ 83 ਲੱਖ ਰੁਪਏ ਦੀ ਗ੍ਰਾਂਟਾਂ 

By : KOMALJEET

Published : Jun 6, 2023, 8:47 pm IST
Updated : Jun 6, 2023, 8:47 pm IST
SHARE ARTICLE
Cabinet Minister Anmol Gagan Maan releases grants of Rs.83 lakh to the villages of Kharar Constituency for various development works
Cabinet Minister Anmol Gagan Maan releases grants of Rs.83 lakh to the villages of Kharar Constituency for various development works

ਗ਼ਰੀਬ ਪ੍ਰਵਾਰਾਂ ਨੂੰ ਮਕਾਨਾਂ ਦੀ ਮੁਰੰਮਤ ਲਈ ਵੀ ਦਿਤੀਆਂ ਗ੍ਰਾਂਟਾਂ

ਕਿਹਾ, ਪਿੰਡਾਂ ਨੂੰ ਹਰ ਬੁਨਿਆਦੀ ਸਹੂਲਤ ਦੇਵੇਗੀ ਪੰਜਾਬ ਸਰਕਾਰ

ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ  ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੰਦੀਆਂ ਮੰਗਲਵਾਰ ਨੂੰ ਖਰੜ ਹਲਕੇ ਵਿਚ ਪੈਂਦੀਆਂ ਪਿੰਡਾਂ ਦੀ ਗ੍ਰਾਮ ਪੰਚਾਇਤਾ ਨੂੰ ਪਿੰਡਾ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਕੁੱਲ 83.08 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਦਸਿਆ ਕਿ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਫਾਟਵਾਂ, ਮਹਿਰਮਪੁਰ, ਕਾਦੀਮਾਜਰਾ, ਸਾਮੀਪੁਰ, ਅੰਧਹੇੜੀ, ਮਲਕਪੁਰ, ਤਾਜਪੁਰਾ, ਸਿਆਲਬਾ, ਮਹਿਰੋਲੀ, ਬਹਾਲਪੁਰ, ਖੇੜਾ ਅਤੇ ਰਤਨਗੜ੍ਹ ਪਿੰਡਾਂ ਦੇ ਸਰਪੰਚਾਂ ਨੂੰ ਪ੍ਰਤੀ ਪਿੰਡ 2-2 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਦਿਤੇ ਗਏ ਹਨ। ਉਨ੍ਹਾਂ ਕਿਹਾ ਕਿ ਨੰਗਲਗੜ੍ਹੀਆ ਅਤੇ ਝੰਡੇਮਾਜਰਾ ਦੀਆਂ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਲਈ 2.50 -2.50 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਜਾਰੀ ਕੀਤੇ ਗਏ ਹਨ। ਇਸ ਤਰ੍ਹਾਂ ਇਨ੍ਹਾਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੁੱਲ 29 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ ਗਏ ਹਨ।

ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦਸਿਆ ਕਿ ਨੌਜਵਾਨ ਏਕਤਾ ਕਲੱਬ ਕੂਬਾਹੇੜੀ, ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਆਲਬਾ, ਗਰਾਮ ਪੰਚਾਇਤ ਮਾਜਰੀ, ਜੈਤੀ ਮਾਜਰੀ, ਤਕੀਪੁਰ, ਭੂਪਨਗਰ, ਬਦਰਪੁਰ, ਨਗਲੀਆਂ ਅਤੇ ਤਕਤਾਣਾ ਆਦਿ ਵਿਖੇ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 28 ਲੱਖ ਰੁਪਏ ਦੇ ਚੈੱਕ ਵੰਡੇ ਗਏ।

ਇਹ ਵੀ ਪੜ੍ਹੋ:  ਧਾਲੀਵਾਲ ਨੇ ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਲਈ ਕੇਂਦਰ ਸਰਕਾਰ ਨੂੰ ਲਿਖਿਆ ਪੱਤਰ

ਮੰਤਰੀ ਨੇ ਅੱਗੇ ਦਸਿਆ ਕਿ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਦੇ ਗ਼ਰੀਬ ਪ੍ਰਵਾਰਾਂ ਨੂੰ ਮਾਲੀ ਸਹਾਇਤਾ ਦਿੰਦੇ ਹੋਏ ਮਕਾਨ ਦੀ ਮੁਰੰਮਤ ਲਈ ਅਤੇ ਵੱਖ-ਵੱਖ ਹੋਰ ਵਿਕਾਸ ਦੇ ਕੰਮਾਂ ਲਈ 16.08 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਦਿਤੇ ਗਏ। ਇਸ ਤੋਂ ਖਰੜ ਹਲਕੇ ਦੀਆਂ ਗ੍ਰਾਮ ਪੰਚਾਇਤਾਂ ਸੰਗਲਾਂ, ਢਕੋਰਾ ਖ਼ੁਰਦ, ਫਤਿਹਪੁਰ, ਬਘਿੰੜੀ ਅਤੇ ਮੁਲਾਂਪੁਰ ਸੋਢੀਆਂ ਪਿੰਡਾਂ ਨੂੰ ਪ੍ਰਤੀ ਪਿੰਡ ਵਿਕਾਸ ਕਾਰਜਾਂ ਲਈ 2-2 ਲੱਖ ਰੁਪਏ ਕੁੱਲ 10 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਦਿਤੇ ਗਏ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਹਲਕਾ ਖਰੜ ਦੇ ਪਿੰਡਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਦਿਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਦਾ ਜੀਵਨ ਪੱਧਰ ਹੋਰ ਉੱਚਾ ਹੋ ਸਕੇ। ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਸਰਬ-ਪੱਖੀ ਵਿਕਾਸ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿਤੀ ਜਾਵੇਗੀ।

ਮੰਤਰੀ ਵਲੋਂ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦੇ ਚੈੱਕ ਮਿਲਣ 'ਤੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ ਅਨਮੋਲ ਗਗਨ ਮਾਨ ਦਾ ਵਿਸ਼ੇਸ ਤੌਰ 'ਤੇ ਧਨਵਾਦ ਕੀਤਾ। ਇਸ ਮੌਕੇ ਵੱਡੀਆਂ ਸ਼ਖ਼ਸੀਅਤਾਂ ਸਮੇਤ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਾਕਮ ਸਿੰਘ, ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਹਰੀਸ਼ ਕੁਮਾਰ, ਬੀ.ਡੀ.ਪੀ.ਓ. ਪ੍ਰਦੀਪ ਸ਼ਾਰਧਾ, ਜਗਦੀਪ ਸਿੰਘ ਸਰਪੰਚ ਮਾਜਰੀ, ਗੋਲਡੀ ਸਿਆਲਬਾ, ਰਾਜ ਕੁਮਾਰ ਨੰਬਰਦਾਰ ਸਿਆਲਬਾ, ਰਣਜੀਤ ਸਿੰਘ ਪ੍ਰਧਾਨ ਟਰੱਕ ਯੂਨੀਅਨ ਅਤੇ ਹੋਰ ਸਰਪੰਚ, ਪੰਚ ਅਤੇ ਉੱਘੇ ਵਿਅਕਤੀ ਵਿਸ਼ੇਸ ਤੌਰ 'ਤੇ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement