ਧਾਲੀਵਾਲ ਨੇ ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਲਈ ਕੇਂਦਰ ਸਰਕਾਰ ਨੂੰ ਲਿਖਿਆ ਪੱਤਰ

By : KOMALJEET

Published : Jun 6, 2023, 7:39 pm IST
Updated : Jun 6, 2023, 7:39 pm IST
SHARE ARTICLE
Kuldeep Singh Dhaliwal
Kuldeep Singh Dhaliwal

ਧੋਖਾਧੜੀ ਕਰਨ ਵਾਲੇ ਏਜੰਟ ਵਿਰੁਧ ਸਖ਼ਤ ਕਾਰਵਾਈ ਦੀ ਕੀਤੀ ਮੰਗ 

ਕੈਨੇਡਾ ਸਰਕਾਰ ਨਾਲ ਤੁਰਤ ਰਾਬਤਾ ਕਰ ਕੇ ਮਸਲੇ ਦਾ ਹੱਲ ਕੱਢਣ ਦੀ ਕੀਤੀ ਅਪੀਲ
'ਇੰਡੋਨੇਸ਼ੀਆ ਵਿਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦੇ ਕੇਸ ਦੀ ਸੁਣਵਾਈ 26 ਤੋਂ ਮੁੜ ਸ਼ੁਰੂ ਹੋਵੇਗੀ'
ਚੰਡੀਗੜ੍ਹ :
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਿਲੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਦੇ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ 700 ਦੇ ਕਰੀਬ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਲਈ ਕੇਂਦਰੀ  ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਇਕ ਪੱਤਰ ਲਿਖਿਆ ਹੈ।

ਜ਼ਿਕਰਯੋਗ  ਹੈ ਕਿ ਕਿਸੇ ਠੱਗ ਟ੍ਰੈਵਲ ਏਜੰਟ ਰਾਹੀਂ ਇਹ ਵਿਦਿਆਰਥੀ ਕੈਨੇਡਾ ਦੇ ਗ਼ਲਤ ਕਾਲਜਾਂ ਵਿਚ ਫਸੇ ਹੋਏ ਹਨ ਅਤੇ ਉਨ੍ਹਾਂ ਦੀ ਵਤਨ ਵਾਪਸੀ ਰੋਕਣ ਲਈ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਤੋਂ ਵਰਕ ਪਰਮਿਟ ਦਿਵਾਉਣ ਲਈ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਤੁਰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।  

ਉਨ੍ਹਾਂ ਦਸਿਆ ਕਿ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ਵਿਚ ਮੈਂ ਉਨ੍ਹਾਂ ਕੋਲੋਂ ਮਿਲਣ ਲਈ ਸਮੇਂ ਦੀ ਮੰਗ ਵੀ ਕੀਤੀ ਹੈ ਤਾਂ ਜੋ ਸਾਰਾ ਮਾਮਲਾ ਨਿਜੀ ਤੌਰ ਉਤੇ ਕੇਂਦਰ ਸਰਕਾਰ ਦੇ ਧਿਆਨ ਵਿਚ ਲਿਆਂਦਾ ਜਾ ਸਕੇ। ਕੁਲਦੀਪ ਸਿੰਘ ਧਾਲੀਵਾਲ ਨੇ ਇਹ ਵੀ ਮੰਗ ਕੀਤੀ ਹੈ ਕਿ ਠੱਗ ਟ੍ਰੈਵਲ ਏਜੰਟ ਜੋ ਪੰਜਾਬ ਤੋਂ ਬਾਹਰ ਦਾ ਵਾਸੀ ਹੈ, ਨੂੰ ਸਖ਼ਤ ਸਜ਼ਾ ਦਿਵਾਉਣ ਲਈ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਸਰਕਾਰ ਦਾ ਸਾਥ ਦੇਣ।  

ਇਹ ਵੀ ਪੜ੍ਹੋ:  ਡਾ. ਰਾਜੀਵ ਸੂਦ ਹੋਣਗੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਨਵੇਂ ਵਾਈਸ ਚਾਂਸਲਰ 

ਧਾਲੀਵਾਲ ਨੇ ਕਿਹਾ ਕਿ ਮਨੁੱਖੀ ਤਸਕਰੀ ਸਬੰਧੀ ਅਜਿਹੀਆਂ ਘਟਨਾਵਾਂ ਨਾ ਵਾਪਰਨ, ਇਸ ਲਈ ਦੇਸ਼ ਦੇ ਕਾਨੂੰਨ ਸਖ਼ਤ ਹੋਣੇ ਚਾਹੀਦੇ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਦੇਸ਼ ਵਿਚ ਜਾਣ ਤੋਂ ਪਹਿਲਾਂ ਜਾਂ ਵਿਦਿਆਰਥੀਆਂ ਨੂੰ ਭੇਜਣ ਤੋਂ ਪਹਿਲਾਂ ਸਬੰਧਿਤ ਕਾਲਜ ਦੇ ਵੇਰਵੇ ਅਤੇ ਟਰੈਵਲ ਏਜੰਟ (ਜੇਕਰ ਕਿਸੇ ਏਜੰਟ ਰਾਹੀਂ ਜਾ ਰਹੇ ਹੋ) ਦਾ ਰਿਕਾਰਡ ਜ਼ਰੂਰ ਚੈਕ ਕਰਨ।

ਮੰਤਰੀ ਧਾਲੀਵਾਲ ਨੇ ਇਹ ਵੀ ਦਸਿਆ ਕਿ ਇੰਡੋਨੇਸ਼ੀਆ ਵਿਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦਾ ਕੇਸ 26 ਜੂਨ ਤੋਂ ਮੁੜ ਸ਼ੁਰੂ ਹੋ ਰਿਹਾ ਹੈ ਅਤੇ ਆਸ ਹੈ ਕਿ ਇਸ ਕੇਸ ਵਿਚੋਂ ਦੋਵੇਂ ਨੌਜਵਾਨ ਬਰੀ ਹੋਣਗੇ। ਉਨ੍ਹਾਂ ਦਸਿਆ ਕਿ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ ਸਬੰਧੀ ਸੂਚਨਾ ਬੀਤੇ ਦਿਨੀਂ ਸਾਡੇ ਨਾਲ ਸਾਂਝੀ ਕੀਤੀ ਸੀ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement
Advertisement

ਪਿਓ ਦੇ ਰੈਂਕ ਬਰਾਬਰ ਪਾਈ ਬੈਠੀ ਨਾਲ ਅੱਜ ਵਰਦੀ! 22 ਸਾਲਾ ਕੁੜੀ ਬਣੀ Punjab Police 'ਚ Officer

03 Oct 2023 11:14 AM

ਸੱਸ-ਨੂੰਹ ਨੂੰ ਲੁਟੇਰਿਆਂ ਨੇ ਸ਼ਰੇਆਮ ਲੁੱਟਿਆ, ਸਕੂਟੀ ਨੂੰ ਮਾਰਿਆ ਧੱਕਾ, ਫਿਰ ਪਰਸ ਖੋਹ ਕੇ ਹੋਏ ਰਫੂ ਚੱਕਰ

03 Oct 2023 11:13 AM

ਆਹ ਪਿੰਡ 'ਚ ਲੱਗਦੀ ਸੀ ਚਿੱਟੇ ਦੀ ਮੰਡੀ! ਰੋਜ਼ 5-5 ਲੱਖ ਦਾ ਵਿਕਦਾ ਸੀ ਨਸ਼ਾ!

02 Oct 2023 12:17 PM

ਕਿਸਾਨਾਂ ਨੇ ਫੜੇ ਬਾਸਮਤੀ ਦੇ 5 ਟਰੱਕ, Haryana ਤੋਂ Punjab ਆਏ ਸੀ ਵੇਚਣ

02 Oct 2023 11:10 AM

Auto ਵਾਲੇ ਨੇ ਕੁਚਲੇ ਸੀ 2 Cycle ਚਾਲਕ, Viral ਹੋਈ CCTV ਬਾਰੇ ਨਵੇਂ ਖੁਲਾਸੇ

02 Oct 2023 11:09 AM