ਧਾਰਾ 188 ਤਹਿਤ ਕੀਤਾ ਜਾਵੇਗਾ ਮਾਮਲਾ ਦਰਜ
ਮੁਹਾਲੀ : ਬੁਲਟ ਮੋਟਰਸਾਈਕਲਾਂ 'ਤੇ ਪਟਾਕੇ ਵਜਾਉਣ ਵਾਲੇ ਹੁਣ ਪੰਜਾਬ 'ਚ ਸੁਰੱਖਿਅਤ ਨਹੀਂ ਰਹੇ ਕਿਉਂਕਿ ਮੋਟਰਸਾਈਕਲਾਂ 'ਤੇ ਪਟਾਕਿਆਂ ਦੇ ਸਲੰਸਰ ਲਗਾਉਣ ਵਾਲਿਆਂ ਖ਼ਿਲਾਫ਼ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਏ.ਡੀ.ਜੀ.ਪੀ. ਟਰੈਫਿਕ ਲਈ ਹੁਕਮ ਜਾਰੀ ਕੀਤੇ ਗਏ ਹਨ।
ਅਦਾਲਤ ਦੇ ਹੁਕਮਾਂ ਤੋਂ ਬਾਅਦ ਏ.ਡੀ.ਜੀ.ਪੀ. ਨੇ ਪੰਜਾਬ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਕਤ ਅਦਾਲਤ ਦੇ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਮੋਟਰਸਾਇਕਲ ਕੰਪਨੀ ਦੇ ਫਿੱਟ ਕੀਤੇ ਸਲੰਸਰਾਂ ਨੂੰ ਉਤਾਰਨ ਵਾਲੇ ਮਕੈਨਿਕ ਅਤੇ ਦੁਕਾਨਦਾਰਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ 'ਤੇ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਜਾਵੇਗਾ। ਜੋ ਵੀ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦਾ ਹੈ, ਉਲੰਘਣ ਲਈ ਸਬੰਧਤ ਧਾਰਾ ਤਹਿਤ ਅਦਾਲਤ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।