ਪੰਜਾਬ ਦੇਵੇਗਾ 10 ਹਜ਼ਾਰ ਨੌਕਰੀਆਂ,  ਬੁੱਧਵਾਰ ਨੂੰ ਪਲੇਸਮੈਂਟ ਮੁਹਿੰਮ
Published : Jun 6, 2023, 5:53 pm IST
Updated : Jun 6, 2023, 5:53 pm IST
SHARE ARTICLE
photo
photo

ਚਾਹਵਾਨ ਉਮੀਦਵਾਰ ਜਾਬ ਪੋਰਟਲ http://www.pgrkam.com 'ਤੇ ਵੀ ਖ਼ੁਦ ਨੂੰ ਕਰਵਾ ਸਕਦੇ ਹਨ ਰਜਿਸਟਰ: ਰੋਜ਼ਗਾਰ ਉਤਪਤੀ ਮੰਤਰੀ

 

ਪੰਜਾਬ ਦੇਵੇਗਾ 10 ਹਜ਼ਾਰ ਨੌਕਰੀਆਂ,  ਬੁੱਧਵਾਰ ਨੂੰ ਪਲੇਸਮੈਂਟ ਮੁਹਿੰਮ

• ਚਾਹਵਾਨ ਉਮੀਦਵਾਰ ਜਾਬ ਪੋਰਟਲ http://www.pgrkam.com 'ਤੇ ਵੀ ਖ਼ੁਦ ਨੂੰ ਕਰਵਾ ਸਕਦੇ ਹਨ ਰਜਿਸਟਰ: ਰੋਜ਼ਗਾਰ ਉਤਪਤੀ ਮੰਤਰੀ

• ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾ

ਚੰਡੀਗੜ੍ਹ : 
ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ 7 ਜੂਨ (ਬੁੱਧਵਾਰ) ਨੂੰ ਸਾਰੇ ਜ਼ਿਲ੍ਹਿਆਂ ਵਿੱਚ ਪਲੇਸਮੈਂਟ ਮੁਹਿੰਮ ਵਿੱਢੀ ਜਾਵੇਗੀ।  

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਚਾਹਵਾਨ ਨੌਜਵਾਨਾਂ ਨੂੰ 8,000 ਰੁਪਏ ਤੋਂ ਲੈ ਕੇ 60,000 ਰੁਪਏ ਤੱਕ ਤਨਖ਼ਾਹ ਵਾਲੀਆਂ 10,000 ਤੋਂ ਵੱਧ ਨੌਕਰੀਆਂ ਦੀ ਪੇਸ਼ਕਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਇੱਕੋ ਸਮੇਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਚਲਾਈ ਜਾਵੇਗੀ।

ਇਸ ਪਲੇਸਮੈਂਟ ਮੁਹਿੰਮ ਵਿੱਚ ਰੋਜ਼ਗਾਰ ਲਈ ਨੌਜਵਾਨਾਂ ਦੀ ਚੋਣ ਕਰਨ ਵਾਸਤੇ ਵਰਧਮਾਨ, ਸਪੋਰਟਕਿੰਗ, ਫਲਿੱਪਕਾਰਟ, ਏਅਰਟੈੱਲ ਅਤੇ ਰਿਲਾਇੰਸ ਸਮੇਤ 425 ਪ੍ਰਮੁੱਖ ਕੰਪਨੀਆਂ ਸ਼ਾਮਲ ਹੋਣਗੀਆਂ।

ਇਸ ਪਲੇਸਮੈਂਟ ਮੁਹਿੰਮ ਵਿੱਚ ਪੋਸਟ ਗ੍ਰੈਜੂਏਟ, ਗ੍ਰੈਜੂਏਟ (ਤਕਨੀਕੀ/ਗ਼ੈਰ-ਤਕਨੀਕੀ), ਆਈ.ਟੀ.ਆਈ., ਡਿਪਲੋਮਾ ਹੋਲਡਰ, 12ਵੀਂ ਪਾਸ, ਮੈਟ੍ਰਿਕ ਪਾਸ ਨੌਜਵਾਨਾਂ ਸਮੇਤ ਉਨ੍ਹਾਂ ਨੌਜਵਾਨ ਨੂੰ ਵੀ ਨੌਕਰੀਆਂ ਪ੍ਰਾਪਤ ਕਰਨ ਦੇ ਮੌਕੇ ਦਿੱਤੇ ਜਾਣਗੇ, ਜਿਨ੍ਹਾਂ ਨੇ ਕੋਈ ਵਿਦਿਅਕ ਯੋਗਤਾ ਪ੍ਰਾਪਤ ਨਹੀਂ ਕੀਤੀ।

ਰੋਜ਼ਗਾਰ ਉਤਪਤੀ ਵਿਭਾਗ ਵੱਲੋਂ ਇਸ ਪਲੇਸਮੈਂਟ ਮੁਹਿੰਮ ਵਿੱਚ ਹਿੱਸਾ ਲੈਣ ਵਾਲੇ ਚਾਹਵਾਨ ਉਮੀਦਵਾਰਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਅਮਨ ਅਰੋੜਾ ਨੇ ਕਿਹਾ ਕਿ ਚਾਹਵਾਨ ਉਮੀਦਵਾਰ ਜੌਬ ਪੋਰਟਲ (http://www.pgrkam.com) 'ਤੇ ਲੌਗਇਨ ਕਰਕੇ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ ਰਾਹੀਂ ਖ਼ੁਦ ਨੂੰ ਰਜਿਸਟਰ ਕਰ ਸਕਦੇ ਹਨ ਜਾਂ ਸਿੱਧੇ ਪਲੇਸਮੈਂਟ ਡਰਾਈਵ ਵਾਲੀ ਥਾਂ 'ਤੇ ਵੀ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਪਲੇਸਮੈਂਟ ਮੁਹਿੰਮ ਸਬੰਧੀ ਸਥਾਨਾਂ ਦੇ ਵੇਰਵੇ ਵਿਭਾਗ ਦੇ ਜੌਬ ਪੋਰਟਲ 'ਤੇ ਵੀ ਉਪਲਬਧ ਹਨ।

ਡਾਇਰੈਕਟਰ ਰੋਜ਼ਗਾਰ ਉੱਤਪਤੀ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਰੋਜ਼ਗਾਰ ਉਤਪਤੀ ਵਿਭਾਗ ਇਸ ਮੁਹਿੰਮ ਰਾਹੀਂ ਰੋਜ਼ਗਾਰਦਾਤਾਵਾਂ ਨੂੰ ਯੋਗ ਉਮੀਦਵਾਰ ਲੱਭਣ ਦੇ ਨਾਲ-ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਲਈ ਮੰਚ ਪ੍ਰਦਾਨ ਕਰਨ ਦੀ ਨਿਰੰਤਰ ਕੋਸ਼ਿਸ਼ ਕਰ ਰਿਹਾ ਹੈ। ਇਸ ਪਲੇਸਮੈਂਟ ਮੁਹਿੰਮ ਰਾਹੀਂ ਸੰਭਾਵਿਤ ਤੌਰ 'ਤੇ ਘੱਟੋ-ਘੱਟ 10,000 ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ।

SHARE ARTICLE

ਏਜੰਸੀ

Advertisement
Advertisement

ਪਿਓ ਦੇ ਰੈਂਕ ਬਰਾਬਰ ਪਾਈ ਬੈਠੀ ਨਾਲ ਅੱਜ ਵਰਦੀ! 22 ਸਾਲਾ ਕੁੜੀ ਬਣੀ Punjab Police 'ਚ Officer

03 Oct 2023 11:14 AM

ਸੱਸ-ਨੂੰਹ ਨੂੰ ਲੁਟੇਰਿਆਂ ਨੇ ਸ਼ਰੇਆਮ ਲੁੱਟਿਆ, ਸਕੂਟੀ ਨੂੰ ਮਾਰਿਆ ਧੱਕਾ, ਫਿਰ ਪਰਸ ਖੋਹ ਕੇ ਹੋਏ ਰਫੂ ਚੱਕਰ

03 Oct 2023 11:13 AM

ਆਹ ਪਿੰਡ 'ਚ ਲੱਗਦੀ ਸੀ ਚਿੱਟੇ ਦੀ ਮੰਡੀ! ਰੋਜ਼ 5-5 ਲੱਖ ਦਾ ਵਿਕਦਾ ਸੀ ਨਸ਼ਾ!

02 Oct 2023 12:17 PM

ਕਿਸਾਨਾਂ ਨੇ ਫੜੇ ਬਾਸਮਤੀ ਦੇ 5 ਟਰੱਕ, Haryana ਤੋਂ Punjab ਆਏ ਸੀ ਵੇਚਣ

02 Oct 2023 11:10 AM

Auto ਵਾਲੇ ਨੇ ਕੁਚਲੇ ਸੀ 2 Cycle ਚਾਲਕ, Viral ਹੋਈ CCTV ਬਾਰੇ ਨਵੇਂ ਖੁਲਾਸੇ

02 Oct 2023 11:09 AM