ਟਰਾਂਸਪੋਰਟ ਮੰਤਰੀ ਨੇ ਗੱਡੀਆਂ ਦੀ ਪਾਸਿੰਗ ਪੈਂਡੈਂਸੀ ਦੂਰ ਕਰਨ ਲਈ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨਿਆ
Published : Jun 6, 2023, 4:10 pm IST
Updated : Jun 6, 2023, 4:10 pm IST
SHARE ARTICLE
Laljit Singh Bhullar
Laljit Singh Bhullar

ਵਿਭਾਗ ਨੇ ਆਰ.ਟੀ.ਏ. ਸਕੱਤਰਾਂ ਤੇ ਐਮ.ਵੀ.ਆਈਜ਼ ਨੂੰ ਲਿਖਤੀ ਹੁਕਮ ਜਾਰੀ ਕੀਤੇ

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਗੱਡੀਆਂ ਦੀ ਪਾਸਿੰਗ ਦੀ ਪੈਂਡੈਂਸੀ ਦੂਰ ਕਰਨ ਲਈ ਸ਼ਨੀਵਾਰ (10 ਜੂਨ, 2023) ਨੂੰ ਵਿਭਾਗ ਦੇ ਅਮਲੇ ਨੂੰ ਕੰਮ ਕਰਨ ਦੀ ਹਦਾਇਤ ਕੀਤੀ ਹੈ। ਕੈਬਨਿਟ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਪਿੱਛੋਂ ਵਿਭਾਗ ਨੇ ਇਸ ਸਬੰਧੀ ਲਿਖਤੀ ਹੁਕਮ ਜਾਰੀ ਕਰਕੇ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨ ਦਿੱਤਾ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਭਾਗ ਵੱਲੋਂ ਟਰਾਂਸਪੋਰਟ ਗੱਡੀਆਂ ਨੂੰ ਸਰਟੀਫ਼ਿਕੇਟ ਆਫ਼ ਫ਼ਿਟਨਸ (ਪਾਸਿੰਗ) ਜਾਰੀ ਕਰਨ ਲਈ ਨਵਾਂ ਆਨਲਾਈਨ ਟੈਬ ਸਲਾਟ ਸਿਸਟਮ ਅਪਣਾਇਆ ਗਿਆ ਹੈ ਜਿਸ ਕਾਰਨ ਪਾਸਿੰਗ ਸਰਟੀਫ਼ਿਕੇਟ ਦੀ ਪੈਂਡੈਂਸੀ ਵਧ ਗਈ ਹੈ। ਇਸ ਲਈ ਇਹ ਪੈਂਡੈਂਸੀ ਦੂਰ ਕਰਨ ਲਈ ਅੱਗੇ ਆ ਰਹੇ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨਿਆ ਗਿਆ ਹੈ।

ਟਰਾਂਸਪੋਰਟ ਮੰਤਰੀ ਨੇ ਸੂਬੇ ਦੇ ਸਮੂਹ ਰੀਜਨਲ ਟਰਾਂਸਪੋਰਟ ਅਥਾਰਟੀ ਸਕੱਤਰਾਂ ਅਤੇ ਮੋਟਰ ਵਾਹਨ ਇੰਸਪੈਕਟਰਾਂ ਨੂੰ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਕੈਬਨਿਟ ਮੰਤਰੀ ਦੇ ਹੁਕਮਾਂ ਤੋਂ ਬਾਅਦ ਸਕੱਤਰ ਟਰਾਂਸਪੋਰਟ ਨੇ ਲਿਖਤੀ ਹੁਕਮ ਵੀ ਜਾਰੀ ਕੀਤੇ ਹਨ।

ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 15 ਜੂਨ ਤੱਕ ਡਰਾਈਵਿੰਗ ਲਾਇਸੰਸ ਅਤੇ ਆਰ.ਸੀ. ਦਾ ਕੋਈ ਕੇਸ ਲੰਬਤ ਨਾ ਰਹਿਣ ਸਬੰਧੀ ਕੀਤੇ ਗਏ ਹੁਕਮਾਂ ਸਬੰਧੀ ਵੀ ਵਿਭਾਗ ਵੱਲੋਂ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਨਿਰਧਾਰਤ ਮਿਤੀ ਤੱਕ ਲੋਕਾਂ ਨੂੰ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement