ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਪੰਜਾਬ ਦੀਆਂ ਤਿੰਨ ਟੀਮਾਂ ਕਰਨਗੀਆਂ ਦੂਜੇ ਸੂਬਿਆਂ ਦਾ ਦੌਰਾ
Published : Jun 6, 2023, 5:25 pm IST
Updated : Jun 6, 2023, 5:25 pm IST
SHARE ARTICLE
Bhagwant Mann
Bhagwant Mann

ਦੂਜੇ ਸੂਬਿਆਂ ਵਿਚ ਟੀਮਾਂ ਜੂਨ ਦੇ ਦੂਜੇ ਹਫ਼ਤੇ ਤੱਕ ਆਪਣਾ ਕੰਮ ਮੁਕੰਮਲ ਕਰ ਲੈਣਗੀਆਂ।

 

ਚੰਡੀਗੜ੍ਹ - ਪੰਜਾਬ ਸਰਕਾਰ ਵੱਲੋਂ ਹੁਣ ਹੋਰਾਂ ਸੂਬਿਆਂ ’ਚ ਲਾਗੂ ਹੋਈ ਪੁਰਾਣੀ ਪੈਨਸ਼ਨ ਸਕੀਮ ਦੀ ਪੜਤਾਲ ਕੀਤੀ ਜਾਵੇਗੀ ਜਿਸ ਲਈ ਸੂਬੇ ਦੀਆਂ ਟੀਮਾਂ ਦੂਸਰੇ ਸੂਬਿਆਂ ਦਾ ਦੌਰਾ ਕਰਨਗੀਆਂ। ਵਿੱਤ ਵਿਭਾਗ ਨੇ ਇਨ੍ਹਾਂ ਟੀਮਾਂ ਦਾ ਗਠਨ ਕਰ ਦਿੱਤਾ ਹੈ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ 20 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ।

ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ਕਿਸ ਤਰ੍ਹਾਂ ਦਾ ਵਿਧੀ ਵਿਧਾਨ ਤਿਆਰ ਕੀਤਾ ਜਾਵੇ, ਇਹ ਜਾਣਨ ਲਈ ਵਿੱਤ ਵਿਭਾਗ ਦੀਆਂ ਟੀਮਾਂ ਦੂਸਰੇ ਸੂਬਿਆਂ ਦੀ ਪੁਰਾਣੀ ਪੈਨਸ਼ਨ ਸਕੀਮ ਦਾ ਮੁਲਾਂਕਣ ਕਰਨਗੀਆਂ। ਵਿੱਤ ਵਿਭਾਗ ਨੇ ਹਾਲ ਹੀ ਵਿਚ ਇੱਕ ਪੱਤਰ ਜਾਰੀ ਕੀਤਾ ਹੈ ਜਿਸ ਵਿਚ ਦੱਸਿਆ ਗਿਆ ਹੈ ਕਿ ਇਸ ਦੇ ਲਈ ਤਿੰਨ ਟੀਮਾਂ ਦਾ ਗਠਨ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਛੱਤੀਸਗੜ੍ਹ, ਝਾਰਖੰਡ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਦਾ ਦੌਰਾ ਕੀਤਾ ਜਾਵੇਗਾ। ਦੂਜੇ ਸੂਬਿਆਂ ਵਿਚ ਟੀਮਾਂ ਜੂਨ ਦੇ ਦੂਜੇ ਹਫ਼ਤੇ ਤੱਕ ਆਪਣਾ ਕੰਮ ਮੁਕੰਮਲ ਕਰ ਲੈਣਗੀਆਂ।

ਇਨ੍ਹਾਂ ਟੀਮਾਂ ਨੂੰ ਸਿਰਫ਼ ਦਸ ਦਿਨਾਂ ਦਾ ਸਮਾਂ ਰਿਪੋਰਟ ਦੇਣ ਲਈ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਗੁਜਰਾਤ ਚੋਣਾਂ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਫ਼ੈਸਲਾ ਕੀਤਾ ਸੀ ਅਤੇ 18 ਨਵੰਬਰ 2022 ਨੂੰ ਪੰਜਾਬ ਕੈਬਨਿਟ ਨੇ ਇਸ ਸਕੀਮ ਨੂੰ ਲਾਗੂ ਕਰਨ ਲਈ ਹਰੀ ਝੰਡੀ ਦਿੱਤੀ ਸੀ। ਸਰਕਾਰ ਦਾ ਦਾਅਵਾ ਸੀ ਕਿ ਪੁਰਾਣੀ ਪੈਨਸ਼ਨ ਸਕੀਮ ਦਾ ਕਰੀਬ 1.75 ਲੱਖ ਮੁਲਾਜ਼ਮਾਂ ਨੂੰ ਸਿੱਧਾ ਲਾਭ ਮਿਲੇਗਾ। ਨਵੀਂ ਪੈਨਸ਼ਨ ਸਕੀਮ ਤਹਿਤ ਸੇਵਾਵਾਂ ਦੇ ਰਹੇ ਮੁਲਾਜ਼ਮਾਂ ਲਈ ਵੀ ਪੁਰਾਣੀ ਪੈਨਸ਼ਨ ਸਕੀਮ ਮਨਜ਼ੂਰ ਕੀਤੀ ਗਈ ਸੀ। 

SHARE ARTICLE

ਏਜੰਸੀ

Advertisement

Amritpal Singh ਖਿਲਾਫ਼ ਮੁੰਡਾ ਕੱਢ ਲਿਆਇਆ Video ਤੇ ਕਰ 'ਤੇ ਵੱਡੇ ਖ਼ੁਲਾਸੇ, ਸਾਥੀ ਸਿੰਘਾਂ 'ਤੇ ਵੀ ਚੁੱਕੇ ਸਵਾਲ !

23 May 2024 8:32 AM

Darbar-E-Siyasat 'ਚ Sunil Jakhar ਨੇ ਕਈ ਰਾਜ਼ ਕੀਤੇ ਬੇਪਰਦਾ Exclusive Interview LIVE

22 May 2024 4:35 PM

Sukhpal Khaira ਦੇ ਬਿਆਨ ਨੇ ਭਖਾਈ ਸਿਆਸਤ ਤੇ PM ਦਾ ਪਲਟਵਾਰ ਕੌਣ ਮਾਰ ਰਿਹਾ ਪੰਜਾਬੀਆਂ ਦੇ ਹੱਕ? Debate LIVE

22 May 2024 4:28 PM

ਹੁਸ਼ਿਆਰਪੁਰ ਤੋਂ ਲੋਕ ਸਭਾ 'ਚ ਕੌਣ ਜਾਵੇਗਾ ਇਸ ਵਾਰ? ਸੁਣੋ ਕੌਣ ਲੋਕਾਂ ਦਾ ਚਹੇਤਾ, ਕਿਸ ਕੋਲੋਂ ਨੇ ਨਾਰਾਜ਼?

22 May 2024 4:22 PM

ਪਿੰਡ ਦੇ ਵਿਚਾਲੇ ਇਕੱਠੇ ਹੋਏ ਲੋਕਾਂ ਨੇ ਸਰਕਾਰ ਦੀਆਂ ਗਰੰਟੀਆਂ ਬਾਰੇ ਕੀਤੇ ਖੁਲਾਸੇ,ਬਿਜਲੀ ਤੋਂ ਬਿਨ੍ਹਾ ਹੋਰ ਕੋਈ ਗਰੰਟੀ

22 May 2024 2:15 PM
Advertisement