ਪੰਜਾਬ ਸਰਕਾਰ ਵਲੋਂ ਰੇਤ/ਬੱਜਰੀ ਨੂੰ ਸਸਤੇ ਭਾਅ 'ਤੇ ਯਕੀਨੀ ਬਣਾਉਣ ਲਈ 34 ਮਾਈਨਿੰਗ ਕਲੱਸਟਰ ਜਲਦ ਕੀਤੇ ਜਾਣਗੇ ਲੋਕਾਂ ਨੂੰ ਸਮਰਪਤ 

By : KOMALJEET

Published : Jun 6, 2023, 8:57 pm IST
Updated : Jun 6, 2023, 8:57 pm IST
SHARE ARTICLE
TO ENSURE SAND/GRAVEL AT CHEAP PRICE, PUNJAB GOVT TO THROW OPEN 34  MINING CLUSTERS SOON
TO ENSURE SAND/GRAVEL AT CHEAP PRICE, PUNJAB GOVT TO THROW OPEN 34 MINING CLUSTERS SOON

ਮਾਈਨਿੰਗ ਕਲੱਸਟਰਾਂ 'ਤੇ  5.5 ਰੁਪਏ/ਕਿਊ. ਫੁੱਟ ਦੇ ਹਿਸਾਬ ਨਾਲ ਉਪਲਬਧ ਹੋਵੇਗਾ ਰੇਤਾ  :  ਗੁਰਮੀਤ ਸਿੰਘ ਮੀਤ ਹੇਅਰ

ਖਣਨ ਅਤੇ ਭੂ-ਵਿਗਿਆਨ ਮੰਤਰੀ ਵਲੋਂ ਪਬਲਿਕ ਮਾਈਨਿੰਗ ਸਾਈਟਾਂ ਬਾਰੇ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਚੰਡੀਗੜ੍ਹ : ਸੂਬੇ ਦੇ ਲੋਕਾਂ ਨੂੰ ਵਾਜਿਬ ਰੇਟਾਂ ’ਤੇ ਰੇਤਾ/ਬੱਜਰੀ ਉਪਲਬਧ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ  ਵਾਲੀ ਪੰਜਾਬ ਸਰਕਾਰ ਵਲੋਂ 34 ਕਮਰਸ਼ੀਅਲ ਮਾਈਨਿੰਗ ਸਾਈਟਾਂ ਨੂੰ ਕਾਰਜਸ਼ੀਲ ਕਰਨ ਲਈ ਪੂਰੀ ਤਰਾਂ ਤਿਆਰ ਹੈ।

ਅੱਜ ਇਥੇ  ਇਹ ਜਾਣਕਾਰੀ ਦਿੰਦਿਆਂ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਸਿਆ ਕਿ ਸੂਬੇ ਵਿਚ ਇਨ੍ਹਾਂ ਨਵੇਂ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ਦੇ ਚਾਲੂ ਹੋਣ ਨਾਲ ਲੋਕ ਅਪਣੇ ਘਰਾਂ ਨੇੜਲੀਆਂ ਥਾਵਾਂ ਤੋਂ ਰੇਤ/ਬੱਜਰੀ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ 100 ਕਮਰਸ਼ੀਅਲ ਕਲੱਸਟਰਾਂ ਨੂੰ ਚਾਲੂ ਕਰਨ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਜਨਤਕ ਮਾਈਨਿੰਗ ਸਾਈਟਾਂ ਦੇ ਪ੍ਰਚਲਤ ਰੇਟਾਂ ਵਾਂਗ ਹੀ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ 'ਤੇ ਵੀ  5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤਾ/ਬੱਜਰੀ ਉਪਲਬਧ ਹੋਵੇਗਾ ।

ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ 102 ਲੱਖ ਮੀਟ੍ਰਿਕ ਟਨ ਦੀ ਸਮਰੱਥਾ ਵਾਲੇ ਲਗਭਗ ਇਨਾਂ 22 ਮਾਈਨਿੰਗ ਕਲੱਸਟਰਾਂ ਦੀ ਕਾਰਜ ਪ੍ਰਕਿਰਿਆ ਲਗਭਗ ਪੂਰੀ ਹੋ ਚੁੱਕੀ ਹੈ ਅਤੇ 21 ਲੱਖ ਮੀਟ੍ਰਿਕ ਟਨ ਦੀ ਸਮਰੱਥਾ ਵਾਲੇ 12 ਮਾਈਨਿੰਗ ਕਲੱਸਟਰਾਂ ਦੀ ਨਿਲਾਮੀ ਪ੍ਰਕਿਰਿਆ ਅਧੀਨ ਹੈ। ਉਨ੍ਹਾਂ ਨੇ ਸਾਰੇ ਸਬੰਧਤ ਡੀ.ਐਮ.ਓਜ ਨੂੰ ਸਾਰੀ ਪ੍ਰਕਿਰਿਆ  ਨੂੰ ਜਲਦ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿਤੇ ।

ਕੈਬਨਿਟ ਮੰਤਰੀ ਰਾਜ ਵਿਚ ਮੌਜੂਦਾ ਜਨਤਕ ਮਾਈਨਿੰਗ ਸਾਈਟਾਂ ਦਾ ਜਾਇਜ਼ਾ ਲੈਣ ਲਈ ਮਗਸੀਪਾ ਵਿਖੇ ਖਣਨ ਅਤੇ ਭੂ-ਵਿਗਿਆਨ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੌਜੂਦਾ ਸਮੇਂ ਵਿਚ, ਰਾਜ ਵਿਚ 60 ਜਨਤਕ ਮਾਈਨਿੰਗ ਸਾਈਟਾਂ ਹਨ। ਮੀਟਿੰਗ ਵਿਚ ਖਣਨ ਤੇ ਭੂ-ਵਿਗਿਆਨ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਖਣਨ ਤੇ ਭੂ-ਵਿਗਿਆਨ ਦੇ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ, ਚੀਫ ਇੰਜਨੀਅਰਿੰਗ ਡਰੇਨੇਜ-ਕਮ-ਮਾਈਨਜ਼ ਐਂਡ ਜੀਓਲੋਜੀ ਐਨ. ਕੇ. ਜੈਨ ਅਤੇ ਸਾਰੇ ਫੀਲਡ ਅਫ਼ਸਰ ਹਾਜ਼ਰ ਸਨ।

ਇਹ ਵੀ ਪੜ੍ਹੋ:  ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਜਾਰੀ ਕੀਤੀਆਂ 83 ਲੱਖ ਰੁਪਏ ਦੀ ਗ੍ਰਾਂਟਾਂ 

ਮੀਤ ਹੇਅਰ ਨੇ ਫੀਲਡ ਅਫਸਰਾਂ ਨੂੰ ਹਦਾਇਤ ਕੀਤੀ ਕਿ ਜਨਤਕ ਮਾਈਨਿੰਗ ਸਾਈਟਾਂ 'ਤੇ ਨਿਰਪੱਖ ਢੰਗ ਨਾਲ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਫੀਲਡ ਅਫ਼ਸਰ ਇਹ ਯਕੀਨੀ ਬਣਾਉਣ ਕਿ ਜੇਕਰ ਕੋਈ ਲੇਬਰ ਪਿੰਡ ਦੇ ਬਾਹਰੋਂ ਆਉਂਦੀ ਹੈ ਤਾਂ ਸਥਾਨਕ ਮਜ਼ਦੂਰਾਂ ਦੁਆਰਾ ਉਨ੍ਹਾਂ ਨੂੰ ਰੋਕਿਆ ਨਾ ਜਾਵੇ  ਅਤੇ ਜੇਕਰ ਕੋਈ ਵਿਅਕਤੀ/ਗਾਹਕ ਆਪਣੀ ਲੇਬਰ ਖੁਦ ਨਾਲ ਹੀ ਲੈ ਕੇ ਆਇਆ ਹੈ ਤਾਂ  ਸਥਾਨਕ ਲੋਕਾਂ ਦੁਆਰਾ ਇਸਦਾ ਵਿਰੋਧ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਸਾਈਟ ‘ਤੇ ਕਿਸੇ ਵੀ ਵਿਅਕਤੀ ਵੱਲੋਂ ਅਪਣਾਏ ਜਾ ਰਹੇ ਜ਼ੋਰ-ਜਬਰਦਸਤੀ ਵਾਲੇ ਵਤੀਰੇ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਪਣੇ ਅਧਿਕਾਰ ਖੇਤਰ ਵਿਚ ਜਨਤਕ ਮਾਈਨਿੰਗ ਸਾਈਟਾਂ ਦੀ ਸਬੰਧਤ ਡੀ.ਐਮ.ਓਜ਼ ਦੁਆਰਾ ਨਿਯਮਤ ਨਿਰੀਖਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।

ਆਗਾਮੀ ਮੌਨਸੂਨ ਸੀਜਨ ਨੂੰ ਧਿਆਨ ਵਿਚ ਰੱਖਦੇ ਹੋਏ, ਸਾਰੇ ਡੀਐਮਓਜ਼ ਨੂੰ ਆਮ ਲੋਕਾਂ ਲਈ ਰੇਤ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਮਾਈਨਿੰਗ ਸਾਈਟਾਂ ਨੂੰ ਨਿਰਧਾਰਤ ਕਰਨ ਦੇ ਨਿਰਦੇਸ਼ ਦਿਤੇ। ਜ਼ਿਕਰਯੋਗ  ਹੈ ਕਿ ਕੈਬਨਿਟ ਮੰਤਰੀ ਨੇ ਫੀਲਡ ਦਫ਼ਤਰਾਂ ਵਲੋਂ ਨਾਜਾਇਜ਼ ਮਾਈਨਿੰਗ ਵਿਰੁਧ ਕੀਤੀ ਗਈ ਕਾਰਵਾਈ ਦਾ ਵੀ ਜਾਇਜ਼ਾ ਲਿਆ। ਸਾਰੇ ਡੀ.ਐਮ.ਓਜ਼ ਨੂੰ ਗ਼ੈਰ-ਕਾਨੂੰਨੀ ਮਾਈਨਿੰਗ ਨਾਲ ਸਖ਼ਤੀ ਨਾਲ ਨਜਿੱਠਣ ਅਤੇ ਡਿਫਾਲਟਰਾਂ ਵਿਰੁਧ ਐਫ਼.ਆਈ.ਆਰ./ਚਲਾਨ ਕਰਨ ਦੇ ਨਿਰਦੇਸ਼ ਵੀ ਦਿਤੇ ਗਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement
Advertisement

ਪਿਓ ਦੇ ਰੈਂਕ ਬਰਾਬਰ ਪਾਈ ਬੈਠੀ ਨਾਲ ਅੱਜ ਵਰਦੀ! 22 ਸਾਲਾ ਕੁੜੀ ਬਣੀ Punjab Police 'ਚ Officer

03 Oct 2023 11:14 AM

ਸੱਸ-ਨੂੰਹ ਨੂੰ ਲੁਟੇਰਿਆਂ ਨੇ ਸ਼ਰੇਆਮ ਲੁੱਟਿਆ, ਸਕੂਟੀ ਨੂੰ ਮਾਰਿਆ ਧੱਕਾ, ਫਿਰ ਪਰਸ ਖੋਹ ਕੇ ਹੋਏ ਰਫੂ ਚੱਕਰ

03 Oct 2023 11:13 AM

ਆਹ ਪਿੰਡ 'ਚ ਲੱਗਦੀ ਸੀ ਚਿੱਟੇ ਦੀ ਮੰਡੀ! ਰੋਜ਼ 5-5 ਲੱਖ ਦਾ ਵਿਕਦਾ ਸੀ ਨਸ਼ਾ!

02 Oct 2023 12:17 PM

ਕਿਸਾਨਾਂ ਨੇ ਫੜੇ ਬਾਸਮਤੀ ਦੇ 5 ਟਰੱਕ, Haryana ਤੋਂ Punjab ਆਏ ਸੀ ਵੇਚਣ

02 Oct 2023 11:10 AM

Auto ਵਾਲੇ ਨੇ ਕੁਚਲੇ ਸੀ 2 Cycle ਚਾਲਕ, Viral ਹੋਈ CCTV ਬਾਰੇ ਨਵੇਂ ਖੁਲਾਸੇ

02 Oct 2023 11:09 AM