
ਕਾਂਗਰਸੀ ਵਰਕਰਾਂ ਦਾ ਕਹਿਣਾ ਹੈ ਕਿ ਉਹ ਜਾਣਦੇ ਹਨ ਕਿ ਵਿਜੈ ਇੰਦਰ ਸਿੰਗਲਾ ਨੇ ਆਪਣੇ ਸਮੇਂ 'ਚ ਪੰਜਾਬ ਦੇ ਲੋਕਾਂ ਲਈ ਬਹੁਤ ਕੁਝ ਕੀਤਾ ਹੈ।
ਚੰਡੀਗੜ੍ਹ : ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪਟਿਆਲਾ ਸਥਿਤ ਰਿਹਾਇਸ਼ ‘ਤੇ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਇਸ ਸੰਬੰਧੀ ਵਿਜੈ ਇੰਦਰ ਸਿੰਗਲਾ ਨੂੰ ਮਿਲਣ ਆਏ ਕਾਂਗਰਸੀ ਵਰਕਰਾਂ ਨੇ ਦੱਸਿਆ ਕਿ ਉਹ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦੇ ਰਹੇ ਕਿਉਂਕਿ ਵਿਜੀਲੈਂਸ ਛਾਪੇਮਾਰੀ ਕਰ ਰਹੀ ਹੈ। ਕਾਂਗਰਸੀ ਵਰਕਰਾਂ ਦਾ ਕਹਿਣਾ ਹੈ ਕਿ ਉਹ ਜਾਣਦੇ ਹਨ ਕਿ ਵਿਜੈ ਇੰਦਰ ਸਿੰਗਲਾ ਨੇ ਆਪਣੇ ਸਮੇਂ 'ਚ ਪੰਜਾਬ ਦੇ ਲੋਕਾਂ ਲਈ ਬਹੁਤ ਕੁਝ ਕੀਤਾ ਹੈ।
ਜ਼ਿਕਰਯੋਗ ਹੈ ਕਿ ਵਿਜੈ ਇੰਦਰ ਸਿੰਗਲਾ ਕਾਂਗਰਸ ਸਰਕਾਰ ਵੇਲੇ ਸਿੱਖਿਆ ਮੰਤਰੀ ਰਹਿ ਚੁੱਕੇ ਹਨ। ਇਸ ਦੇ ਨਾਲ ਹੀ 21 ਮਾਰਚ ਨੂੰ ਵਿਜੈ ਇੰਦਰ ਸਿੰਗਲਾ ਵਿਜੀਲੈਂਸ ਦਫ਼ਤਰ ਵੀ ਪਹੰਚੇ ਸਨ। ਜਿੱਥੇ ਲਗਭਗ ਡੇਢ ਘੰਟਾ ਵਿਜੇ ਇੰਦਰ ਸਿੰਗਲਾ ਤੋਂ ਪੁੱਛਗਿੱਛ ਕੀਤੀ ਗਈ। ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਉਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਸੰਮਨ ਭੇਜੇ ਸਨ।