
Pathankot Murder : ਸਵਾਰੀ ਬਿਠਾਉਣ ਨੂੰ ਲੈ ਕੇ ਹੋਈ ਸੀ ਬਹਿਸਬਾਜ਼ੀ
Pathankot Murder :ਪਠਾਨਕੋਟ ਦੇ ਹਾਊਸਿੰਗ ਬੋਰਡ ਕਾਲੋਨੀ ਦੇ ਰਹਿਣ ਵਾਲੇ ਸੰਨੀ ਨਾਮਕ ਨੌਜਵਾਨ ਦਾ ਬੀਤੀ ਦੇਰ ਰਾਤ 5 ਤੋਂ 6 ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ, ਜਿਸ ਦੀ ਘਟਨਾ ਸੀ.ਸੀ.ਟੀ.ਵੀ ’ਚ ਕੈਦ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਨੌਜਵਾਨ ਸੰਨੀ ਦਾ ਕੁਝ ਲੋਕਾਂ ਨਾਲ ਆਟੋ ’ਚ ਸਵਾਰੀ ਬਿਠਾਉਣ ਨੂੰ ਲੈ ਕੇ ਬਹਿਸਬਾਜ਼ੀ ਹੋ ਗਈ ਸੀ, ਜਿਸ ਤੋਂ ਬਾਅਦ ਉਸਦਾ ਬੀਤੀ ਦੇਰ ਰਾਤ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮ੍ਰਿਤਕ ਦਾ ਪੋਸਟਮਾਰਟਮ ਸਿਵਿਲ ਹਸਪਤਾਲ ਵਿਖੇ ਕਰਵਾਇਆ ਜਾ ਰਿਹਾ ਹੈ।
(For more news apart from Auto driver murder by 5-6 persons in Pathankot News in Punjabi, stay tuned to Rozana Spokesman)