Punjab Vigilance: ਵਿਜੀਲੈਂਸ ਵੱਲੋਂ ਪੰਜਾਬ ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਭਗੌੜੇ ਮੁਲਜ਼ਮ ਬਲਵੀਰ ਵਿਰਦੀ ਗ੍ਰਿਫਤਾਰ
Published : Jun 6, 2024, 8:29 pm IST
Updated : Jun 6, 2024, 8:29 pm IST
SHARE ARTICLE
Balveer Virdi  arrested  by vigilance
Balveer Virdi arrested by vigilance

Punjab Vigilance: ਅਧਿਕਾਰੀ ਨੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੀ ਅਸਲ ਆਮਦਨ ਨਾਲੋਂ ਵੱਧ ਚੱਲ ਅਤੇ ਅਚੱਲ ਜਾਇਦਾਦ ਬਣਾਈ

Balveer Virdi  arrested  by vigilance: ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭਗੌੜੇ ਮੁਲਜ਼ਮ ਬਲਵੀਰ ਕੁਮਾਰ ਵਿਰਦੀ, ਸੰਯੁਕਤ ਡਾਇਰੈਕਟਰ ਜੀ.ਐਸ.ਟੀ, ਪੰਜਾਬ ਆਬਕਾਰੀ ਵਿਭਾਗ, ਜੋ ਕਿ ਹੁਣ ਮੁੱਖ ਦਫਤਰ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਰਾਜ ਕਰ ਵਿਭਾਗ ਵਜੋਂ ਤਾਇਨਾਤ ਹੈ, ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਜਲੰਧਰ ਦੀ ਅਦਾਲਤ ਵੱਲੋਂ ਉਕਤ ਮੁਲਜ਼ਮ ਤੋਂ ਹੋਰ ਪੁੱਛਗਿੱਛ ਲਈ ਬਿਊਰੋ ਨੂੰ 2 ਦਿਨ ਦੇ ਪੁਲਿਸ ਰਿਮਾਂਡ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਬਲਵੀਰ ਕੁਮਾਰ ਵਿਰਦੀ ਅਤੇ ਰਾਜ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀ/ਕਰਮਚਾਰੀ ਕੁਝ ਟਰਾਂਸਪੋਰਟਰਾਂ ਅਤੇ ਸਨਅੱਤਕਾਰਾਂ ਨਾਲ ਮਿਲੀਭੁਗਤ ਕਰਕੇ ਟੈਕਸਾਂ ਦੀ ਚੋਰੀ ਵਿੱਚ ਸ਼ਾਮਲ ਸਨ। ਇਸ ਸਬੰਧੀ ਐਫਆਈਆਰ 09, ਮਿਤੀ 21.08.2020 ਨੂੰ ਆਈਪੀਸੀ ਦੀ ਧਾਰਾ 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1, ਐਸ.ਏ.ਐਸ. ਨਗਰ ਮੁਹਾਲੀ ਵਿਖੇ ਬਲਬੀਰ ਕੁਮਾਰ ਅਤੇ ਹੋਰਾਂ ਵਿਰੁੱਧ  ਦਰਜ ਕੀਤਾ ਗਿਆ ਸੀ। ਇਸੇ ਦੌਰਾਨ ਵਿਰਦੀ ਖ਼ਿਲਾਫ਼ ਗੈਰਕਾਨੂੰਨੀ ਢੰਗ ਨਾਲ ਸੰਪਤੀ ਜੁਟਾਉਣ ਸਬੰਧੀ ਵੀ ਵਿਜੀਲੈਂਸ ਜਾਂਚ ਆਰੰਭੀ ਗਈ ਸੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਬੀ.ਕੇ. ਵਿਰਦੀ, ਵਾਸੀ ਲੰਮਾ ਪਿੰਡ, ਜਲੰਧਰ, ਜੋ ਕਿ ਹੁਣ ਕੋਠੀ ਨੰਬਰ 213, ਗੁਰੂ ਗੋਬਿੰਦ ਸਿੰਘ ਨਗਰ, ਜਲੰਧਰ ਵਿਖੇ ਰਹਿੰਦਾ ਹੈ, ਵਿਰੁੱਧ ਬਿਊਰੋ ਵੱਲੋਂ ਸਰਕਾਰੀ ਅਧਿਕਾਰੀ ਹੁੰਦੇ ਹੋਏ ਭ੍ਰਿਸ਼ਟਾਚਾਰ ਢੰਗਾਂ ਨਾਲ ਆਮਦਨ ਦੇ ਪ੍ਰਤੱਖ ਸਰੋਤਾਂ ਤੋਂ ਵੱਧ ਜਾਇਦਾਦ ਜੁਟਾਉਣ ਦਾ ਮੁਕੱਦਮਾ ਦਰਜ ਕੀਤਾ ਗਿਆ। ਬੁਲਾਰੇ ਨੇ ਅੱਗੇ ਕਿਹਾ ਕਿ 01.04.2007 ਤੋਂ 11.09.2020 ਤੱਕ ਦੇ ਸਮਾਂਕਾਲ ਦੌਰਾਨ, ਉਸਨੇ ਕੁੱਲ 5,12,51,688.37 ਰੁਪਏ ਖਰਚ ਕੀਤੇ ਸਨ ਜਦੋਂ ਕਿ ਸਾਰੇ ਸਰੋਤਾਂ ਤੋਂ ਉਸਦੀ ਅਸਲ ਆਮਦਨ 2,08,84,863.37 ਰੁਪਏ ਸੀ। ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਅਧਿਕਾਰੀ ਨੇ ਚੈਕ ਪੀਰੀਅਡ ਦੌਰਾਨ ਹੋਈ ਆਮਦਨ ਤੋਂ 3,03,66,825 ਵੱਧ ਖਰਚੇ ਜੋ ਉਸ ਦੀ ਕੁੱਲ ਆਮਦਨ ਤੋਂ ਲਗਭਗ 145.40 ਪ੍ਰਤੀਸ਼ਤ ਵੱਧ ਸੀ। ਡੂੰਘਾਈ ਨਾਲ ਕੀਤੀ ਜਾਂਚ ਤੋਂ ਇਹ ਸਿੱਧ ਹੋਇਆ ਸੀ ਕਿ ਉਕਤ ਅਧਿਕਾਰੀ ਨੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੀ ਅਸਲ ਆਮਦਨ ਨਾਲੋਂ ਵੱਧ ਚੱਲ ਅਤੇ ਅਚੱਲ ਜਾਇਦਾਦ ਬਣਾਈ ਹੈ। ਇਸ ਸਬੰਧੀ  ਬਿਊਰੋ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਅਤੇ 13(2)  ਤਹਿਤ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਕੇਸ ਦਰਜ ਕੀਤਾ ਸੀ ਜਿਸ ਵਿੱਚ ਉਸ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਕੇਸ ਵਿੱਚ ਦਰਜਾ ਹੋਈ ਐਫਆਈਆਰ ਤੋਂ ਲੈ ਕੇ ਹੁਣ ਤੱਕ ਮੁਲਜ਼ਮ ਵਿਰਦੀ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ । ਮਿਤੀ 3/5/24 ਨੂੰ ਮਾਣਯੋਗ ਹਾਈ ਕੋਰਟ ਨੇ ਉਕਤ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਵੀਬੀ ਲਗਾਤਾਰ ਉਸ ਨੂੰ ਗ੍ਰਿਫਤਾਰ ਕਰਨ ਦੀ ਤਾੜ ਵਿੱਚ ਸੀ। ਅੱਜ,  ਆਖਰਕਾਰ ਹਾਈ ਕੋਰਟ ਦੇ ਹੁਕਮਾਂ ’ਤੇ ਉਸ ਨੇ ਸਥਾਨਕ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਅਤੇ ਇਸ ਸਬੰਧੀ ਅਗਲੇਰੀ ਤਫ਼ਤੀਸ਼ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement