Punjab News : ਅਸ਼ੀਰਵਾਦ ਸਕੀਮ ਤਹਿਤ 18 ਜ਼ਿਲ੍ਹਿਆਂ ਦੇ 3207 ਲਾਭਪਾਤਰੀਆਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ

By : BALJINDERK

Published : Jun 6, 2025, 6:58 pm IST
Updated : Jun 6, 2025, 6:58 pm IST
SHARE ARTICLE
ਅਸ਼ੀਰਵਾਦ ਸਕੀਮ ਤਹਿਤ 18 ਜ਼ਿਲ੍ਹਿਆਂ ਦੇ 3207 ਲਾਭਪਾਤਰੀਆਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ
ਅਸ਼ੀਰਵਾਦ ਸਕੀਮ ਤਹਿਤ 18 ਜ਼ਿਲ੍ਹਿਆਂ ਦੇ 3207 ਲਾਭਪਾਤਰੀਆਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ

Punjab News : ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 16.36 ਕਰੋੜ ਦੀ ਰਾਸ਼ੀ ਜਾਰੀ

Punjab News in Punjabi : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀ ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 3207 ਲਾਭਪਾਤਰੀਆਂ ਨੂੰ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ,  ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 3207 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇਹਨਾਂ 3207 ਲਾਭਪਾਤਰੀਆਂ ਨੂੰ ਕਵਰ ਕਰਨ ਲਈ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜਿਲ੍ਹਾ ਬਰਨਾਲਾ ਦੇ 94, ਬਠਿੰਡਾ ਦੇ  219, ਫਰੀਦਕੋਟ ਦੇ 80, ਫਤਹਿਗੜ੍ਹ ਸਾਹਿਬ ਦੇ 41, ਫਾਜਿਲਕਾ ਦੇ  137, ਗੁਰਦਾਸਪੁਰ ਦੇ 135, ਹੁਸ਼ਿਆਰਪੁਰ ਦੇ  602, ਜਲੰਧਰ ਦੇ 123, ਕਪੂਰਥਲਾ ਦੇ 27 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਜਿਲ੍ਹਾਂ ਮਾਨਸਾ ਦੇ 254, ਮੋਗਾ ਦੇ  64, ਸ੍ਰੀ ਮੁਕਤਸਰ ਸਾਹਿਬ ਦੇ 43, ਪਟਿਆਲਾ ਦੇ 616, ਪਠਾਨਕੋਟ ਦੇ 127, ਐਸ.ਏ.ਐਸ.ਨਗਰ ਦੇ 200, ਸੰਗਰੂਰ ਦੇ 288, ਮਾਲੇਰਕੋਟਲਾ ਦੇ 16 ਅਤੇ ਜਿਲ੍ਹਾ ਤਰਨਤਾਰਨ ਦੇ 141 ਲਾਭਪਾਤਰੀਆਂ ਨੂੰ ਵੀ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ DBT ਰਾਹੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਡਾ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।

(For more news apart from 3207 beneficiaries18 districts benefits under Ashirwad scheme: Dr. Baljit Kaur News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM
Advertisement