Amritsar News : ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ’ਚ ਪਰਦਾਫ਼ਾਸ਼, ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

By : BALJINDERK

Published : Jun 6, 2025, 6:22 pm IST
Updated : Jun 6, 2025, 6:22 pm IST
SHARE ARTICLE
ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ’ਚ ਪਰਦਾਫ਼ਾਸ਼, ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ
ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ’ਚ ਪਰਦਾਫ਼ਾਸ਼, ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

Amritsar News : ਪੰਜਾਬ ਵਿੱਚ ਵੱਖ-ਵੱਖ ਗੈਂਗਸਟਰਾਂ ਨੂੰ ਅੱਗੇ ਸਪਲਾਈ ਕੀਤੇ ਜਾਣੇ ਸਨ ਬਰਾਮਦ ਕੀਤੇ ਗਏ ਹਥਿਆਰ 

Amritsar News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਸਮਰਥਿਤ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਦਾਓਕੇ ਦੇ ਰਹਿਣ ਵਾਲੇ ਸੁਖਚੈਨ ਸਿੰਘ ਅਤੇ ਅੰਮ੍ਰਿਤਸਰ ਦੇ ਪਿੰਡ ਭਕਨਾ ਕਲਾਂ ਦੇ ਰਹਿਣ ਵਾਲੇ ਜੁਗਰਾਜ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਅੱਠ ਆਧੁਨਿਕ ਪਿਸਤੌਲ – ਜਿਨ੍ਹਾਂ ਵਿੱਚ ਤਿੰਨ 9 ਐਮਐਮ ਗਲੌਕ, ਚਾਰ ਪੀਐਕਸ5, ਅਤੇ ਇੱਕ .30 ਬੋਰ ਪਿਸਤੌਲ –ਸ਼ਾਮਲ ਹਨ, ਬਰਾਮਦ ਕਰਨ ਤੋਂ ਇਲਾਵਾ ਖੇਪਾਂ ਦੀ ਡਿਲੀਵਰੀ ਲਈ ਵਰਤੇ ਜਾ ਰਹੇ ਉਨ੍ਹਾਂ ਦੇ ਕਾਲੇ ਸਪਲੈਂਡਰ ਮੋਟਰਸਾਈਕਲ (ਪੀਬੀ02ਡੀਸੀ 1197) ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਨੂਰ— ਜੋ ਪਾਕਿਸਤਾਨ ਦੇ ਮਨਿਹਾਲਾ ਦਾ ਰਹਿਣ ਵਾਲਾ ਹੈ ਅਤੇ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰਦਾ ਸੀ— ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਪੰਜਾਬ ਦੇ ਗੈਂਗਸਟਰਾਂ ਨੂੰ ਅੱਗੇ ਹਥਿਆਰ ਵੰਡ ਰਹੇ ਸਨ।
ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਡੀਜੀਪੀ ਨੇ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਨੂੰ ਅੰਮ੍ਰਿਤਸਰ ਦੇ ਘਰਿੰਡਾ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਪਿੰਡ ਭੈਣੀ ਰਾਜਪੂਤਾਂ ਤੋਂ ਉਕਤ ਦੋਸ਼ੀਆਂ ਵੱਲੋਂ ਹਥਿਆਰਾਂ ਦੀ ਖੇਪ ਪ੍ਰਾਪਤ ਹੋਣ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ।

ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਖਾਸਾ ਨੇੜੇ ਅੰਮ੍ਰਿਤਸਰ-ਅਟਾਰੀ ਜੀਟੀ ਰੋਡ ’ਤੇ ਦੋ ਵਿਅਕਤੀਆਂ ਨੂੰ ਉਦੋਂ ਕਾਬੂ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਖੇਪ ਪਹੁੰਚਾਉਣ ਜਾ ਰਹੇ ਸਨ। ਪੁਲਿਸ ਟੀਮਾਂ ਵੱਲੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰ ਵੀ  ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਨੈੱਟਵਰਕ ਦੇ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਅਸਲਾ ਐਕਟ ਦੀ ਧਾਰਾ 25, 25(1)(ਏ) ਅਤੇ 25(1)(ਬੀ) ਅਤੇ ਬੀਐਨਐਸ ਦੀ ਧਾਰਾ 61(2) ਦੇ ਤਹਿਤ ਐਫਆਈਆਰ ਨੰਬਰ 34 ਮਿਤੀ 05.06.2025 ਨੂੰ ਪੁਲਿਸ ਸਟੇਸ਼ਨ ਐਸਐਸਓਸੀ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

(For more news apart from  Arms smuggling network operating across border busted in Amritsar, two arrested with eight pistols News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM
Advertisement