Jathedar Kuldeep Singh Gargajj: 'ਮੈਂ ਆਪਣੀ ਕੌਮ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਅੱਜ ਕਾਲੀ ਦਸਤਾਰ ਸਜਾਈ'
Published : Jun 6, 2025, 9:22 am IST
Updated : Jun 6, 2025, 4:00 pm IST
SHARE ARTICLE
 I wore a black turban today in remembrance of the martyrs of my nation: Kuldeep Singh Gargajj
I wore a black turban today in remembrance of the martyrs of my nation: Kuldeep Singh Gargajj

ਇੱਕ ਦਿਨ ਆਵੇਗਾ ਜਦੋਂ ਮੇਰੀਆਂ ਸਾਰੀਆਂ ਪੰਥਕ ਜਥੇਬੰਦੀਆਂ ਮੈਨੂੰ ਸਿਰੋਪਾਓ ਪਾਉਣਗੀਆਂ

Jathedar Kuldeep Singh Gargajj: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਉਪਰੰਤ ਪ੍ਰੈਸ ਵਾਰਤਾ ਕੀਤੀ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਾਕਾ ਨੀਲਾ ਤਾਰਾ ਦੇ ਦਰਦ ਨੂੰ ਯਾਦ ਕੀਤਾ। ਜਥੇਦਾਰ ਨੇ ਕਿਹਾ ਹੈ ਕਿ ਅਰਦਾਸ ਜ਼ਰੀਏ ਹੀ ਕੌਮ ਨੂੰ ਸੰਦੇਸ਼ ਦੇ ਦਿੱਤਾ ਹੈ। ਜਥੇਦਾਰ ਨੇ ਕਿਹਾ ਹੈ ਕਿ ਉਸੇ ਸਾਲ ਨਵੰਬਰ ਮਹੀਨੇ 'ਚ ਵੀ ਸਿੱਖਾਂ ਦਾ ਕਤਲੇਆਮ ਹੋਇਆ ਪਰ ਇਨਸਾਫ਼ ਹਾਲੇ ਤੱਕ ਨਹੀਂ ਮਿਲਿਆ। ਜਥੇਦਾਰ ਨੇ ਕਿਹਾ, ਕਤਲੇਆਮ  ਵਿੱਚ ਅਣਗਿਣਤ ਪਰਿਵਾਰ ਸ਼ਹੀਦ ਕਰ ਦਿੱਤੇ। ਉਨ੍ਹਾਂ ਨੇ ਕਿਹਾ ਹੈ ਕਿ ਘੱਲੂਘਾਰੇ ਦੇ ਸ਼ਹੀਦਾਂ ਨੂੰ ਮੈਂ ਪ੍ਰਣਾਮ ਕਰਦਾ ਹਾਂ।

ਜਥੇਦਾਰ ਗੜਗੱਜ ਨੇ ਕਿਹਾ ਹੈ ਕਿ ਅੱਜ ਕੌਮ ਦੇ ਸਾਹਮਣੇ ਵੱਡੀਆਂ ਚੁਣੌਤੀਆਂ ਤੇ ਕੌਮ ਨੂੰ ਇਕੱਠੇ ਹੋਣ ਦੀ ਲੋੜ ਹੈ ਅਤੇ ਸਾਨੂੰ ਖ਼ਾਲਸਾਈ ਝੰਡੇ ਹੇਠਾਂ ਇਕਜੁੱਟ ਹੋਣਾ ਪੈਣਾ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਅਸੀਂ ਕਿੰਨੇ ਸਮੇਂ ਤੋਂ ਕੋਸ਼ਿਸ਼ਾਂ ਕਰ ਰਹੇ ਹਾਂ।

ਕੁਲਦੀਪ ਸਿੰਘ ਗੜਗੱਜ ਨੇ ਅੱਗੇ ਕਿਹਾ ਹੈ ਕਿ ਅੱਜ ਅਕਾਲ ਤਖ਼ਤ ਸਾਹਿਬ ਤੋਂ ਸੰਦੇਸ਼ ਗਿਆ ਕਿ ਸਿੱਖ ਇਕੱਠੇ ਹਨ ਤੇ ਇਕੱਠੇ ਬਹਿ ਸਕਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਆਪਣੀ ਕੌਮ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਅੱਜ ਕਾਲੀ ਦਸਤਾਰ ਸਜਾਈ ਹੈ। ਜਥੇਦਾਰ ਨੇ ਸਵਾਲ ਦਾ ਜਵਾਬ ਦਿੰਦੇ ਇੱਕ ਦਿਨ ਆਵੇਗਾ ਜਦੋਂ ਮੇਰੀਆਂ ਸਾਰੀਆਂ ਪੰਥਕ ਜਥੇਬੰਦੀਆਂ ਮੈਨੂੰ ਸਿਰੋਪਾਓ ਪਾਉਣਗੀਆਂ।

(For more news apart from   I wore a black turban today in remembrance of the martyrs of my nation: Kuldeep Singh Gargajj News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement