
ਸਿਰਸਾ ਨੇ ਰਾਜਪਾਲ ਦੀ ਤੁਰਤ ਪ੍ਰਭਾਵ ਨਾਲ ਨਿਯੁਕਤੀ ਕਰਨ ਬਾਰੇ ਕਿਹਾ
ਜਲੰਧਰ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਜਲੰਧਰ ਨਾਲ ਸਬੰਧਤ ਯੂਥ ਅਕਾਲੀ ਦਲ ਦੇ ਆਗੂ ਸੁਖਮਿੰਦਰ ਸਿੰਘ ਰਾਜਪਾਲ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਜਾਬ ਲਈ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਹੈ। ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਦੇ ਨੇੜੇ ਸਮਝੇ ਜਾਂਦੇ ਸੁਖਮਿੰਦਰ ਸਿੰਘ ਰਾਜਪਾਲ ਦੀ ਨਿਯੁਕਤੀ ਸਬੰਧੀ ਅੱਜ ਇੱਥੇ ਪੱਤਰ ਸਿਰਸਾ ਦੇ ਦਸਤਖ਼ਤਾਂ ਹੇਠ ਜਾਰੀ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੇ ਰਾਜਪਾਲ ਦੀ ਤੁਰਤ ਪ੍ਰਭਾਵ ਨਾਲ ਨਿਯੁਕਤੀ ਕਰਨ ਬਾਰੇ ਕਿਹਾ ਹੈ।
Delhi Sikh Gurdwara Management Committee
ਰਾਜਪਾਲ ਨੇ ਅਪਣੀ ਨਿਯੁਕਤੀ ਲਈ ਸਿਰਸਾ ਤੋਂ ਇਲਾਵਾ ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕੀਤਾ।