ਟੋਰਾਂਟੋ ਤੋਂ ਹਵਾਈ ਸਫ਼ਰ ਹੋਵੇਗਾ ਸੁਖਾਲਾ, ਕਤਰ ਏਅਰਵੇਜ ਵਲੋਂ ਦੋਹਾ-ਟੋਰਾਂਟੋ ਸਿੱਧੀ ਉਡਾਣ ਸ਼ੁਰੂ!
Published : Jul 6, 2020, 8:43 pm IST
Updated : Jul 6, 2020, 8:43 pm IST
SHARE ARTICLE
Qatar Airways
Qatar Airways

4 ਜੁਲਾਈ ਤੋਂ ਸ਼ੁਰੂ ਹੋਈਆਂ ਸੀ ਹਫ਼ਤਾਵਾਰੀ ਤਿੰਨ ਸਿੱਧੀਆਂ ਉਡਾਣਾਂ

ਅੰਮ੍ਰਿਤਸਰ : ਕੈਨੇਡਾ ਵਸੇ ਪੰਜਾਬੀਆਂ ਲਈ ਇਕ ਚੰਗੀ ਖ਼ਬਰ ਹੈ ਕਿ ਟੋਰਾਂਟੋ ਅਤੇ ਅੰਮ੍ਰਿਤਸਰ, ਪੰਜਾਬ ਦਰਮਿਆਨ ਹਵਾਈ ਸਫ਼ਰ, ਅੰਤਰਰਾਸ਼ਟਰੀ ਉਡਾਣਾਂ ਮੁੜ ਸ਼ੁਰੂ ਹੋਣ ਤੋਂ ਬਾਅਦ ਸੁਖਾਲਾ ਹੋ ਜਾਵੇਗਾ। ਫ਼ਲਾਈ ਅੰਮ੍ਰਿਤਸਰ ਇਨੀਸ਼ੀਏਟਿਵ (ਪਹਿਲਕਦਮੀ) ਨੇ ਕਤਰ ਏਅਰਵੇਜ ਵਲੋਂ ਦੋਹਾ ਤੋਂ ਟੋਰਾਂਟੋ ਲਈ 4 ਜੁਲਾਈ ਤੋਂ ਹਫ਼ਤਾਵਾਰੀ ਤਿੰਨ ਸਿੱਧੀਆਂ ਉਡਾਣਾਂ ਦੇ ਸ਼ੁਰੂ ਹੋਣ ਦਾ ਸਵਾਗਤ ਕੀਤਾ ਹੈ।

 flightsflights

ਕੈਨੇਡਾ ਤੋਂ ਇਨੀਸ਼ੀਏਟਿਵ ਦੇ ਉਤਰੀ ਅਮਰੀਕਾ ਦੇ ਕਨਵੀਨਰ, ਅਨੰਤਦੀਪ ਸਿੰਘ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਤਰ ਏਅਰ ਵਲੋਂ ਦੋਹਾ-ਟੋਰਾਂਟੋ ਸਿੱਧੀ ਉਡਾਣ ਸ਼ੁਰੂ ਕੀਤੇ ਜਾਣ ਨਾਲ ਪੰਜਾਬੀਆਂ ਨੂੰ ਵੀ ਰਾਹਤ ਮਿਲੇਗੀ, ਕਿਉਂਕਿ ਅੰਮ੍ਰਿਤਸਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਤੋਂ ਬਾਦ ਦੋਹਾ ਰਾਹੀਂ ਟੋਰਾਂਟੋ ਨਾਲ ਜੁੜ ਜਾਵੇਗਾ।  ਕਤਰ ਏਅਰਵੇਜ਼ ਦੀਆਂ ਪਹਿਲਾਂ ਤੋਂ ਹੀ ਦੋਹਾ ਅਤੇ ਅੰਮ੍ਰਿਤਸਰ ਦਰਮਿਆਨ ਰੋਜ਼ਾਨਾ ਸਿੱਧੀਆਂ ਉਡਾਣਾਂ ਹਨ।

 flightsflights

ਦੋਹਾ ਰਾਹੀਂ ਪੰਜਾਬੀ ਉੱਤਰੀ ਅਮਰੀਕਾ ਦੇ ਤਕਰੀਬਨ ਨੋਂ ਹਵਾਈ ਅੱਡਿਆਂ ਨਾਲ ਸਿੱਧੇ ਜੁੜੇ ਹੋਏ ਹਨ, ਜਿਸ ਵਿਚ ਕੈਨੇਡਾ ਦੇ ਮੋਂਟਰੀਅਲ ਲਈ ਚਾਰ ਹਫ਼ਤਾਵਾਰੀ ਉਡਾਣਾਂ ਵੀ ਸ਼ਾਮਲ ਹਨ। ਦੋਹਾ-ਟੋਰਾਂਟੋ ਦਰਮਿਆਨ ਸ਼ੁਰੂ ਹੋਈ ਇਸ ਉਡਾਣ ਦਾ ਸਮਾਂ ਇਹ ਦਰਸਾਉਂਦਾ ਹੈ ਕਿ ਪੰਜਾਬੀ ਸਿਰਫ 3 ਘੰਟੇ 45 ਮਿੰਟ ਦੇ ਇੰਤਜਾਰ ਤੋਂ ਬਾਅਦ ਦੋਹਾ ਤੋਂ ਟੋਰਾਂਟੋ ਜਾਂ ਵਾਪਸੀ 'ਤੇ ਅੰਮ੍ਰਿਤਸਰ ਲਈ ਉਡਾਣ ਲੈ ਸਕਣਗੇ।

Flights Flights

ਕੈਨੇਡਾ ਦੇ ਟੋਰਾਂਟੋ, ਵੈਨਕੁਵਰ, ਕੈਲਗਰੀ ਸ਼ਹਿਰਾਂ ਦੇ ਆਸ-ਪਾਸ ਪੰਜਾਬੀਆਂ ਦੀ ਵੱਡੀ ਗਿਣਤੀ ਵਸੀ ਹੋਈ ਹੈ। ਫ਼ਲਾਈ ਅੰਮ੍ਰਿਤਸਰ ਦੇ ਗਲੋਬਲ ਕਨਵੀਨਰ, ਸਮੀਪ ਸਿੰਘ ਗੁਮਟਾਲਾ ਨੇ ਦਸਿਆ ਕਿ ਕਤਰ ਏਅਰਵੇਜ਼ ਨੇ ਅਪ੍ਰੈਲ-ਮਈ ਦੇ ਮਹੀਨੇ ਵਿਚ ਇਕੱਲੇ ਅੰਮ੍ਰ੍ਰਤਿਸਰ ਹਵਾਈ ਅੱਡੇ ਤੋਂ ਵੱਡੀ ਗਿਣਤੀ ਵਿਚ ਲਗਭਗ 8000 ਕੈਨੇਡੀਅਨ ਨਾਗਰਿਕਾਂ ਨੂੰ ਵਾਪਸ ਭੇਜਣ ਲਈ ਕੈਨੇਡਾ ਸਰਕਾਰ ਨਾਲ ਮਿਲ ਕੇ ਕੰਮ ਕੀਤਾ ਹੈ। ਕਤਰ ਏਅਰਵੇਜ਼ ਦੀ ਟੋਰਾਂਟੋ ਦੇ ਪੀਅਰਸਨ ਹਵਾਈ ਅੱਡੇ ਵਿਖੇ 4 ਜੁਲਾਈ, 2020 ਦੀ ਦੁਪਹਿਰ ਨੂੰ ਪਹਿਲੀ ਵਪਾਰਕ ਉਡਾਣ ਪਹੁੰਚੀ।

FlightsFlights

ਇਸ ਰੂਟ 'ਤੇ ਏਅਰਬੱਸ ਏ350-900 ਦੇ ਜਹਾਜ਼, ਜਿਸ ਵਿਚ ਬਿਜ਼ਨਸ ਕਲਾਸ ਵਿਚ 36 ਸੀਟਾਂ ਅਤੇ ਇਕਾਨੋਮੀ ਕਲਾਸ ਵਿਚ 247 ਸੀਟਾਂ ਦੀ ਵਰਤੋਂ ਕੀਤੀ ਜਾਵੇਗੀ। ਦੂਜੇ ਪਾਸੇ, ਕਤਰ ਦੇ ਅੰਮ੍ਰਿਤਸਰ ਲਈ ਭਾਰਤ ਸਰਕਾਰ ਨਾਲ ਹੋਏ ਹਵਾਈ ਸਮਝੋਤੇ ਯਾਤਰੀਆਂ ਦੀ ਗਿਣਤੀ ਨਾ ਵਧਾਉਣ 'ਤੇ ਅਸਰ ਪਾਉਂਦੇ ਹਨ। ਜੇਕਰ ਭਾਰਤ ਸਰਕਾਰ ਉਨ੍ਹਾਂ ਨੂੰ ਅੰਮ੍ਰਿਤਸਰ ਲਈ ਹਰ ਹਫ਼ਤੇ ਜ਼ਿਆਦਾ ਯਾਤਰੀ ਲਿਆਉਣ ਦੀ ਇਜਾਜਤ ਦੇਣ ਤਾਂ ਉਹ 179 ਸਵਾਰੀਆਂ ਨਾਲੋਂ ਵੀ ਵੱਡਾ ਜਹਾਜ਼ ਲਿਆ ਸਕਦੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement