ਪੰਜਾਬ ਵਿਚ ਕਰੋਨਾ ਦੇ ਮਰੀਜ਼ਾਂ ਦੀ ਰਿਕਵਰੀ ਰੇਟ ਕੌਮੀ ਨਾਲੋਂ 10 ਪ੍ਰਤੀਸ਼ਤ ਵੱਧ
Published : Jul 6, 2020, 12:18 pm IST
Updated : Jul 6, 2020, 12:43 pm IST
SHARE ARTICLE
Covid 19
Covid 19

ਹੁਣ ਤੱਕ 6385 ਮਰੀਜਾਂ ਵਿਚੋਂ 4408 ਮਰੀਜ ਹੋਏ ਠੀਕ

ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਸਿਲਸਿਲਾ ਜਾਰੀ ਹੈ। ਪਰ ਵੱਡੀ ਗਿਣਤੀ ਵਿਚ ਮਰੀਜ਼ ਠੀਕ ਹੋ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਪਰਤ ਰਹੇ ਹਨ। ਰਾਜ ਵਿਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਰਿਕਵਰੀ ਦੀ ਗਤੀ ਨਿਰੰਤਰ ਵੱਧ ਰਹੀ ਹੈ।

corona viruscorona virus

ਪੰਜਾਬ ਵਿਚ ਕੋਰੋਨਾ ਵਾਇਰਸ ਕੋਵਿਡ -19 ਦੇ ਮਰੀਜ਼ਾਂ ਦੀ ਰਿਕਵਰੀ ਦੀ ਦਰ ਰਾਸ਼ਟਰੀ ਔਸਤ ਨਾਲੋਂ ਦਸ ਪ੍ਰਤੀਸ਼ਤ ਵਧੇਰੇ ਹੈ। ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਰਿਕਵਰੀ ਲਈ ਰਾਸ਼ਟਰੀ ਔਸਤ 60.77 ਪ੍ਰਤੀਸ਼ਤ ਹੈ, ਜਦੋਂ ਕਿ ਪੰਜਾਬ ਵਿਚ ਇਹ 70 ਪ੍ਰਤੀਸ਼ਤ ਦੇ ਨੇੜੇ ਹੈ।

Corona VirusCorona Virus

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਮੇਂ ਸਿਰ ਫੈਸਲੇ ਲਏ। ਇਹੀ ਕਾਰਨ ਹੈ ਕਿ ਅੱਜ ਪੰਜਾਬ ਦੀ ਸਥਿਤੀ ਦੂਜੇ ਰਾਜਾਂ ਨਾਲੋਂ ਕਿਤੇ ਬਿਹਤਰ ਹੈ।  

corona viruscorona virus

ਉਨ੍ਹਾਂ ਨੇ ਦੱਸਿਆ ਪੰਜਾਬ 'ਚ ICMR ਤੋਂ ਪ੍ਰਮਾਣਤ 16 ਨਿੱਜੀ ਲੈਬ ਕੋਰੋਨਾ ਵਾਇਰਸ ਦੇ ਟੈਸਟ ਲਈ ਮੌਜੂਦ ਹਨ। ਦੱਸ ਦਈਏ ਕੀ ਪੰਜਾਬ 'ਚ ਕੋਰੋਨਾ ਨੂੰ ਮਾਤ ਦੇਣ ਵਾਲੇ ਮਰੀਜ਼ਾਂ ਦੀ ਗਿਣਤੀ 'ਚ ਇਜ਼ਾਫਾ ਹੋ ਰਿਹਾ ਹੈ। ਐਤਵਾਰ 102 ਮਰੀਜ਼ਾਂ ਨੂੰ ਠੀਕ ਹੋਣ ਮਗਰੋਂ ਘਰ ਭੇਜ ਦਿੱਤਾ ਗਿਆ।

Corona VirusCorona Virus

ਪੰਜਾਬ 'ਚ ਕੁੱਲ ਮਰੀਜ਼ਾਂ ਦਾ ਅੰਕੜਾ 6,385 ਹੋ ਗਿਆ ਜਿੰਨਾਂ 'ਚੋਂ 4,408 ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਤੇ ਮੌਜੂਦਾ ਸਮੇਂ 1,810 ਐਕਟਿਵ ਕੇਸ ਹਨ। ਉੱਥੇ ਹੀ ਐਤਵਾਰ ਨੂੰ ਤਰਨਤਾਰਨ ਵਿਚ ਇਕ 65 ਸਾਲਾ, ਸੰਗਰੂਰ ਦੇ ਮਾਲੇਰਕੋਟਲਾ ਵਿਚ ਇਕ 67 ਸਾਲਾ ਵਿਅਕਤੀ ਅਤੇ ਮੁਕਤਸਰ ਸਾਹਿਬ ਵਿਚ ਇਕ 70 ਸਾਲਾ ਔਰਤ ਦੀ ਕਾਰੋਨਾ ਨਾਲ ਮੌਤ ਹੋ ਗਈ।

Corona virus Corona virus

ਐਤਵਾਰ ਨੂੰ ਰਾਜ ਵਿਚ 187 ਨਵੇਂ ਸਕਾਰਾਤਮਕ ਮਾਮਲੇ ਸਾਹਮਣੇ ਆਏ ਹਨ। ਜਲੰਧਰ ਵਿਚ ਸਭ ਤੋਂ ਵੱਧ 71 ਅਤੇ ਲੁਧਿਆਣਾ ਵਿਚ 63 ਕੇਸ ਦਰਜ ਕੀਤੇ ਗਏ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement