
ਕਰੋਨਾ ਵਾਇਰਸ ਨੂੰ ਭਾਜ ਦੇਣ ਲਈ ਯਤਨ ਜਾਰੀ
ਚੰਡੀਗੜ੍ਹ: ਪੰਜਾਬ ਅੰਦਰ ਕਰੋਨਾ ਮਹਾਮਾਰੀ ਦੇ ਪ੍ਰਕੋਪ ਨੂੰ ਠੱਲਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਸਰਕਾਰ ਦੇ ਨਾਲ-ਨਾਲ ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਕਈ ਸਰਕਾਰੀ ਅਦਾਰੇ ਵੀ ਬਣਦਾ ਯੋਗਦਾਨ ਪਾ ਰਹੇ ਹਨ। ਇਸੇ ਦੌਰਾਨ ਪੰਜਾਬ ਸਕੂਲ ਸਿਖਿਆ ਵਿਭਾਗ ਨੇ ਕੋਵਿਡ-19 ਦੀ ਮਹਾਂਮਾਰੀ ਬਾਰੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਆਰੰਭੀ ਪ੍ਰਭਾਵਸ਼ਾਲੀ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਹੁਣ ਗੱਡੀਆਂ ਵਿਚ 'ਫੱਟੀਆਂ' ਲਾਉਣ ਦੀ ਮੁਹਿੰਮ ਸ਼ੁਰੂ ਕਰ ਦਿਤੀ ਹੈ।
Awareness Campaigns
ਸਿਖਿਆ ਵਿਭਾਗ ਬੁਲਾਰੇ ਮੁਤਾਬਕ ਵਿਭਾਗ ਵਲੋਂ 'ਮਿਸ਼ਨ ਫ਼ਤਿਹ' ਹੇਠ ਕਾਰਾਂ ਅਤੇ ਹੋਰ ਗੱਡੀਆਂ ਵਿਚ 'ਫੱਟੀਆਂ' ਟੰਗਣ ਲਈ ਬਣਾ ਕੇ ਵੰਡਣ ਦਾ ਫ਼ੈਸਲਾ ਲਿਆ ਗਿਆ ਹੈ ਅਤੇ ਇਹ 'ਫੱਟੀਆਂ' ਮੁਫ਼ਤ ਵੰਡੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੀ ਸ਼ੁਰੂਆਤ ਗੁਰਦਾਸਪੁਰ ਜ਼ਿਲ੍ਹੇ ਤੋਂ ਕੀਤੀ ਗਈ ਹੈ ਅਤੇ ਕੁੱਝ ਦਿਨਾਂ ਵਿਚ ਹੀ ਇਹ ਮੁਹਿੰਮ ਸਮੁੱਚੇ ਸੂਬੇ ਵਿਚ ਅਮਲ 'ਚ ਆ ਜਾਵੇਗੀ।
Awareness Campaigns
ਬੁਲਾਰੇ ਦੇ ਅਨੁਸਾਰ ਇਸ ਤੋਂ ਪਹਿਲਾਂ ਵਿਭਾਗ ਦੇ ਅਧਿਆਪਕਾਂ ਅਤੇ ਅਧਿਕਾਰੀਆਂ ਨੇ ਇਸ ਬੀਮਾਰੀ ਬਾਰੇ ਸੰਵੇਦਨਸ਼ੀਲਤਾ ਪੈਦਾ ਕਰਨ ਲਈ 'ਪ੍ਰਣ' ਮੁਹਿੰਮ ਵੀ ਆਰੰਭੀ ਹੋਈ ਹੈ ਜਿਸ ਦੇ ਹੇਠ ਬੀਮਾਰੀ ਤੋਂ ਬਚਣ ਲਈ ਲੋਕਾਂ ਨੂੰ ਸਰਕਰੀ ਹਦਾਇਤਾਂ ਦੀ ਪਾਲਣਾ ਕਰਨ ਲਈ 'ਪ੍ਰਣ' ਕਰਾਇਆ ਜਾ ਰਿਹਾ ਹੈ।
corona virus
ਬੁਲਾਰੇ ਦੇ ਅਨੁਸਾਰ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਪੋਸਟਰ ਅਤੇ ਸਕੈਚ ਬਣਾ ਕੇ ਵੀ ਕਰੋਨਾ ਦੀ ਮਹਾਂਮਾਰੀ ਦੀ ਗੰਭੀਰਤਾ ਬਾਰੇ ਜਾਗਰੂਕਤ ਕੀਤਾ ਜਾ ਰਿਹਾ ਹੈ। ਇਨ੍ਹਾਂ ਪੋਸਟਰਾਂ ਵਿਚ ਕਰੋਨ ਮਹਾਂਮਾਰੀ ਵਿਰੁਧ 'ਮਿਸ਼ਨ ਫ਼ਤਿਹ' ਨੂੰ ਪੂਰੀ ਤਰ੍ਹਾਂ ਕਾਮਯਾਬ ਬਨਾਉਣ ਵਾਸਤੇ ਵਾਰ-ਵਾਰ ਹੱਥ ਧੋਣ, ਮਾਸਕ ਪਹਿਣਨ, ਸਮਾਜਕ ਦੂਰੀ ਬਣਾਈ ਰੱਖਣ, ਨਿੱਜੀ ਜਾਂ ਸਰਵਜਨਕ ਸਾਧਨਾਂ ਰਾਹੀਂ ਸਫ਼ਰ ਕਰਨ ਸਮੇਂ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਤੇ ਲਾਗੂ ਨਿਯਮਾਂ ਦੀ ਪਾਲਣਾ ਕਰਨ ਦਾ ਪ੍ਰਣ ਲਿਆ ਜਾ ਰਿਹਾ ਹੈ।
Corona Virus
ਕਾਬਲੇਗੌਰ ਹੈ ਕਿ ਪੰਜਾਬ ਅੰਦਰ ਕਰੋਨਾ ਮਰੀਜ਼ਾਂ ਦਾ ਅੰਕੜਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਲੌਕਡਾਊਨ 'ਚ ਮਿਲੀ ਢਿੱਲ ਤੋਂ ਬਾਅਦ ਕਰੋਨਾ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਨੇ ਸਰਕਾਰ ਨੂੰ ਇਕ ਵਾਰ ਸਖ਼ਤ ਕਦਮ ਚੁੱਕਣ ਲਈ ਮਜ਼ਬੂਰ ਕਰ ਦਿਤਾ ਹੈ। ਸਰਕਾਰ ਨੇ ਹੁਣ ਬਾਹਰੋਂ ਆਉਣ ਵਾਲਿਆਂ ਲਈ ਨਵੀਆਂ ਹਦਾਇਤਾਂ ਜਾਰੀ ਕਰ ਦਿਤੀਆਂ ਹਨ। ਇਸ ਤੋਂ ਇਲਾਵਾ ਸਿੱਖਿਆ ਵਿਭਾਗ ਸਮੇਤ ਹੋਰ ਅਦਾਰੇ ਵੀ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਕਰੋਨਾ ਵਾਇਰਸ ਨੂੰ ਭਾਜ ਦੇਣ ਲਈ ਮਿਸ਼ਨ ਫ਼ਤਹਿ ਨੂੰ ਪੂਰਾ ਕਰਨ 'ਚ ਯੋਗਦਾਨ ਪਾ ਰਹੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ ।