
ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ
ਸ੍ਰੀ ਅਨੰਦਪੁਰ ਸਾਹਿਬ, 5 ਜੁਲਾਈ (ਭਗਵੰਤ ਸਿੰਘ ਮਟੌਰ): ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿਚ ਧਰਮ ਪ੍ਰਚਾਰ ਕਮੇਟੀ ਦੋਆਬਾ ਜ਼ੋਨ ਦੇ ਸਮੂਹ ਪ੍ਰਚਾਰਕ ਢਾਡੀ ਅਤੇ ਕਵੀਸ਼ਰ ਸਾਹਿਬਾਨ ਦੀ ਵਿਸ਼ੇਸ਼ ਇੱਕਤਰਤਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਚ ਕੀਤੀ ਗਈ ਜਿਸ ਵਿਚ ਸਿੰਘ ਗਿਆਨੀ ਰਘਬੀਰ ਸਿੰਘ ਨੇ ਸਮੂਹ ਪ੍ਰਚਾਰਕਾਂ ਨੂੰ ਸੰਬੋਧਨ ਹੁੰਦੇ ਹੋਏ ਕਿਹਾ ਕਿ ਪ੍ਰਚਾਰਕ ਸ਼੍ਰੇਣੀ ਅਪਣੀ ਕੌਮ ਵਿਚ ਰੀੜ ਦੀ ਹੱਡੀ ਵਾਂਗ ਕੰਮ ਕਰਦੇ ਹਨ। ਪ੍ਰਚਾਰਕ ਦਾ ਪਹਿਰਾਵਾ ਹੀ ਉਨ੍ਹਾਂ ਦੀ ਅਸਲ ਪਹਿਚਾਣ ਹੁੰਦਾ ਹੈ।
Giani Raghbir Singh
ਪ੍ਰਚਾਰਕ ਦਾ ਜੀਵਨ ਵੀ ਦੂਜਿਆਂ ਲਈ ਸੇਧ ਅਤੇ ਧਰਮ ਦਾ ਪ੍ਰਚਾਰ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਪ੍ਰਚਾਰਕ ਨੂੰ ਕਿਹਾ ਕਿ ਸਾਨੂੰ ਅਪਣੀਆਂ ਡਿਊਟੀਆਂ ਤਨਦੇਹੀ ਨਾਲ ਕਰਨੀਆਂ ਚਾਹੀਦੀਆਂ ਹਨ। ਜੇਕਰ ਅਸੀ ਇਮਾਨਦਾਰੀ ਨਾਲ ਅਪਣੀ ਡਿਊਟੀ ਨਹੀਂ ਕਰਦੇ ਤਾਂ ਅਸੀ ਉਸ ਗੁਰੂ ਦੇ ਦੇਣਦਾਰ ਹੋਵਾਂਗੇ। ਪ੍ਰਚਾਰਕਾਂ ਵਲੋਂ ਗਿਆਨੀ ਰਘਬੀਰ ਸਿੰਘ ਨੂੰ ਅਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ ਅਤੇ 'ਜਥੇਦਾਰ' ਵਲੋਂ ਪ੍ਰਚਾਰਕਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ। ਇਸ ਮੌਕੇ ਗਿਆਨੀ ਫੂਲਾ ਸਿੰਘ ਹੈੱਡ ਗ੍ਰੰਥੀ, ਗੁਰਦੀਪ ਸਿੰਘ ਮੈਨੇਜਰ, ਮਲਕੀਤ ਸਿੰਘ ਮੀਤ ਮੈਨੇਜਰ, ਪਲਵਿੰਦਰ ਸਿੰਘ ਸੁਪਰਵਾਈਜ਼ਰ, ਸਰਬਜੀਤ ਸਿੰਘ ਖਡੂਰ ਸਾਹਿਬ, ਲਵਪ੍ਰੀਤ ਸਿੰਘ, ਅਮਨਦੀਪ ਸਿੰਘ, ਦਲਜੀਤ ਸਿੰਘ ਆਦਿ ਹਾਜ਼ਰ ਸਨ।