ਪੰਜਾਬ ਦੇ ਲੋਕਾਂ ਨੂੰ ਲੁੱਟਣ ਵਾਲੀ 'ਪਰਲ ਕੰਪਨੀ' ਦੇ ਪ੍ਰਬੰਧਕਾਂ ਨੂੰ ਬਚਾ ਰਹੇ ਨੇ ਸੀਐੱਮ: ਸੰਧਵਾਂ
Published : Jul 6, 2021, 3:15 pm IST
Updated : Jul 6, 2021, 3:15 pm IST
SHARE ARTICLE
Kultar Singh Sandhwan
Kultar Singh Sandhwan

ਪਰਲ ਕੰਪਨੀ ਦੀ ਲੁਧਿਆਣਾ ਵਿਚਲੀ 400 ਏਕੜ ਜ਼ਮੀਨ ਵਿਚੋਂ ਕੁੱਝ ਜ਼ਮੀਨ ਉਚ ਅਫ਼ਸਰਾਂ ਅਤੇ ਰਾਜਨੀਤਿਕ ਆਗੂਆਂ ਨੇ ਵੇਚੀ

ਚੰਡੀਗੜ - ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਸੁਪਰੀਮ ਕੋਰਟ ਦੇ ਵੱਲੋਂ 'ਪਰਲ ਕੰਪਨੀ' ਦੀਆਂ ਜਾਇਦਾਦਾਂ ਖ਼ਰੀਦਣ ਤੇ ਵੇਚਣ ਸੰਬੰਧੀ ਲਾਈ ਰੋਕ (ਸਟੇਅ) ਦੇ ਬਾਵਜੂਦ ਲੁਧਿਆਣਾ ਦੀ ਸਾਇਕਲ ਵੈਲੀ ਨੇੜਲੀ ਜ਼ਮੀਨ ਰਾਜਨੀਤਿਕ ਆਗੂਆਂ ਅਤੇ ਉਚ ਅਧਿਕਾਰੀਆਂ ਵੱਲੋਂ ਵੇਚੀ ਜਾ ਰਹੀ ਹੈ।

captain amarinder singhcaptain amarinder singh

ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਲੁੱਟਣ ਵਾਲੀ 'ਪਰਲ ਕੰਪਨੀ' ਦੇ ਪ੍ਰਬੰਧਕਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਦੀ ਤਰਾਂ ਹੀ ਬਚਾਅ ਕਰ ਰਹੇ ਹਨ, ਜਿਸ ਕੰਪਨੀ ਨੇ ਪੰਜਾਬ ਦੇ 30 ਲੱਖ ਪਰਿਵਾਰਾਂ ਦੇ ਕਰੋੜਾਂ ਰੁਪਏ ਲੁੱਟ ਲਏ ਹਨ। ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਰਲ ਕੰਪਨੀ ਦੇ ਮੁੱਖ ਪ੍ਰਬੰਧਕ ਨਿਰਮਲ ਸਿੰਘ ਭੰਗੂ ਅਤੇ ਹੋਰਨਾਂ ਨੇ ਪੰਜਾਬ ਦੇ ਹਰ ਘਰ ਤੋਂ ਪੈਸਿਆਂ ਦਾ ਨਿਵੇਸ਼ ਆਪਣੀ ਕੰਪਨੀ ਵਿੱਚ ਕਰਵਾਇਆ ਸੀ ਅਤੇ ਪੰਜਾਬ ਵਿੱਚ ਵੱਖ ਵੱਖ ਥਾਵਾਂ 'ਤੇ ਜ਼ਮੀਨਾਂ ਖ਼ਰੀਦੀਆਂ ਸਨ

Sukhbir Badal withSukhbir Badal with Parkash Badal 

ਇਹ  ਵੀ ਪੜ੍ਹੋ -  ਮਹਿੰਗਾਈ ਵਿਰੁੱਧ 8 ਜੁਲਾਈ ਨੂੰ ਹਾਈਵੇ ’ਤੇ ਰੋਸ ਪ੍ਰਦਰਸ਼ਨ ਕਰੇਗਾ ਸੰਯੁਕਤ ਕਿਸਾਨ ਮੋਰਚਾ

ਪਰ ਪਰਲ ਪ੍ਰਬੰਧਕਾਂ ਨੇ ਪੰਜਾਬ ਦੇ ਲੋਕਾਂ ਦੇ ਪੈਸੇ ਵਾਪਸ ਨਹੀਂ ਕੀਤੇ। ਉਨਾਂ ਦੋਸ਼ ਲਾਇਆ ਕਿ ਨਾ ਤਾਂ ਬਾਦਲ ਸਰਕਾਰ ਅਤੇ ਨਾ ਹੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਦੇ ਪੈਸੇ ਵਾਪਸ ਕਰਵਾਉਣ ਲਈ ਕੋਈ ਕਦਮ ਚੁੱਕਿਆ ਹੈ, ਸਗੋਂ ਨਿਰਮਲ ਸਿੰਘ ਭੰਗੂ ਨੂੰ ਜੇਲ ਭੇਜਣ ਦੀ ਥਾਂਵੇਂ ਡਾਕਟਰੀ ਇਲਾਜ ਦੇ ਨਾਂਅ 'ਤੇ ਅਲੀਸ਼ਾਨ ਹਸਪਤਾਲਾਂ ਵਿੱਚ ਸੁਰੱਖਿਆ ਦੇ ਕੇ ਰੱਖਿਆ ਹੈ। ਸੰਧਵਾਂ ਨੇ ਸੁਖਬੀਰ ਬਾਦਲ 'ਤੇ ਸ਼ਬਦੀ ਹੱਲਾ ਬੋਲਦਿਆਂ ਕਿਹਾ ਕਿ ਪਰਲ ਕੰਪਨੀ ਵੱਲੋਂ ਲੋਕਾਂ ਦੇ ਲੁੱਟੇ ਦੇ ਪੈਸਿਆਂ ਨਾਲ 'ਵਿਸ਼ਵ ਕਬੱਡੀ ਕੱਪ' ਕਰਾਉਣ ਵਾਲਾ 30 ਲੱਖ ਪਰਿਵਾਰਾਂ ਦੇ ਕਰੋੜਾਂ ਰੁਪਏ ਵਾਪਸ ਕਰਵਾਏ।

Kultar Singh SandhwanKultar Singh Sandhwan

ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਆਪਣੇ 2016 ਦੇ ਹੁੱਕਮਾਂ ਅਨੁਸਾਰ ਪਰਲ ਕੰਪਨੀ ਦੀਆਂ ਜਾਇਦਾਦਾਂ ਵੇਚਣ ਤੇ ਖ਼ਰੀਦਣ  'ਤੇ ਰੋਕ ਲਾ ਦਿੱਤੀ ਸੀ ਨਿਵੇਸ਼ਕਾਂ ਦੇ ਪੈਸੇ ਵਾਪਸ ਕਰਨ ਲਈ ਜਸਟਿਸ ਲੋਢਾ ਕਮੇਟੀ ਦਾ ਗਠਨ ਕੀਤਾ ਸੀ। ਉਨਾਂ ਦੱਸਿਆ ਕਿ ਅਦਾਲਤੀ ਰੋਕਾਂ ਦੇ ਬਾਵਜੂਦ ਪਰਲ ਕੰਪਨੀ ਦੀ ਲੁਧਿਆਣਾ ਵਿਚਲੀ 10 ਹਜ਼ਾਰ ਕਰੋੜ ਰੁਪਏ ਵਾਲੀ 400 ਏਕੜ ਜ਼ਮੀਨ ਵਿਚੋਂ ਕੁੱਝ ਜ਼ਮੀਨ ਨੂੰ ਉਚ ਅਫ਼ਸਰਾਂ ਅਤੇ ਰਾਜਨੀਤਿਕ ਆਗੂਆਂ ਦੀ ਮਿਲੀਭੁਗਤ ਨਾਲ ਵੇਚ ਦਿੱਤਾ ਗਿਆ ਹੈ।

Sand MafiaSand Mafia

ਐਨਾਂ ਹੀ ਨਹੀਂ ਸਗੋਂ ਪਹਿਲਾਂ ਇਸ ਜ਼ਮੀਨ ਵਿਚੋਂ ਮਿੱਟੀ ਅਤੇ ਰੇਤ ਵੇਚਿਆ ਗਿਆ ਅਤੇ ਹੁਣ ਉਥੇ ਖੇਤੀਬਾੜੀ ਕੀਤੀ ਜਾ ਰਹੀ ਹੈ। ਸੰਧਵਾਂ ਨੇ ਦੋਸ਼ ਲਾਇਆ ਕਿ ਇਸ ਜ਼ਮੀਨ 'ਤੇ ਹੋ ਰਹੀ ਖੇਤੀਬਾੜੀ ਦੀ ਕਮਾਈ ਅਤੇ ਰੇਤ ਤੇ ਮਿੱਟੀ ਵੇਚਣ ਦੀ ਕਮਾਈ ਨਾ ਤਾਂ ਕੰਪਨੀ ਕੋਲ ਗਈ, ਨਾ ਲੋਕਾਂ ਕੋਲ ਅਤੇ ਨਾ ਹੀ ਸੇਬੀ ਦੇ ਖਾਤੇ 'ਚ ਜਮਾਂ ਕਰਾਈ ਗਈ।

ਇਹ ਵੀ ਪੜ੍ਹੋ  -  ਦਰਦਨਾਕ! ਪਲਾਟ 'ਚ ਸੁੱਟੇ ਨਵਜੰਮੇ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਖਾਧਾ

Kultar Singh SandhwanKultar Singh Sandhwan

ਵਿਧਾਇਕ ਸੰਧਵਾਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪਰਲ ਕੰਪਨੀ ਦੀਆਂ ਜਾਇਦਾਦਾਂ ਵੇਚਣੀਆਂ ਬੰਦ ਕੀਤੀਆਂ ਜਾਣ, ਨਹੀਂ ਤਾਂ ਆਮ ਆਦਮੀ ਪਾਰਟੀ ਕਾਂਗਰਸ ਸਰਕਾਰ ਖ਼ਿਲਾਫ਼ ਪੰਜਾਬ ਵਿੱਚ ਧਰਨੇ ਪ੍ਰਦਰਸ਼ਨ ਕਰੇਗੀ ਅਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਵਿੱਚ ਸਰਕਾਰ ਖ਼ਿਲਾਫ਼ ਕਾਨੂੰਨੀ ਚਾਰਾਜੋਈ ਵੀ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement