ਸੂਬੇ ਦੇ ਕਾਲਜਾਂ ’ਚ ਚਲਾਈ ਜਾਵੇਗੀ ਕੋਵਿਡ ਟੀਕਾਕਰਨ ਮੁਹਿੰਮ : ਮੁੱਖ ਸਕੱਤਰ
Published : Jul 6, 2021, 12:33 am IST
Updated : Jul 6, 2021, 12:33 am IST
SHARE ARTICLE
image
image

ਸੂਬੇ ਦੇ ਕਾਲਜਾਂ ’ਚ ਚਲਾਈ ਜਾਵੇਗੀ ਕੋਵਿਡ ਟੀਕਾਕਰਨ ਮੁਹਿੰਮ : ਮੁੱਖ ਸਕੱਤਰ

ਚੰਡੀਗੜ੍ਹ, 5 ਜੁਲਾਈ (ਭੁੱਲਰ) : ਸੂਬੇ ਵਿੱਚ ਕੋਵਿਡ ਟੀਕਾਕਰਨ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਰਾਜ ਸਰਕਾਰ ਵਲੋਂ ਜਲਦ ਹੀ ਪੰਜਾਬ ਦੇ ਕਾਲਜਾਂ ਦੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਦਿਆਰਥੀਆਂ ਸਮੇਤ ਪ੍ਰਸਾਸਕੀ ਅਤੇ ਅਕਾਦਮਿਕ ਸਟਾਫ਼ ਦੇ ਟੀਕਾਕਰਨ ਲਈ ਇਕ ਵਿਸ਼ੇਸ਼ ਮੁਹਿੰਮ ਆਰੰਭੀ ਜਾਵੇਗੀ। ਇਸ ਮੰਤਵ ਲਈ ਕਾਲਜਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਤੇ ਸਾਰੇ ਯੋਗ ਵਿਦਿਆਰਥੀਆਂ ਅਤੇ ਸਟਾਫ਼ ਨੂੰ ਜੁਲਾਈ ਵਿਚ ਵੈਕਸੀਨ ਦਾ ਪਹਿਲਾ ਟੀਕਾ ਲਾਇਆ ਜਾਵੇਗਾ। ਇਸ ਸਬੰਧੀ ਫ਼ੈਸਲਾ ਇਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਹੈਲਥ ਸੈਕਟਰ ਰਿਸਪਾਂਸ ਅਤੇ ਖਰੀਦ ਕਮੇਟੀ ਦੀ 96ਵੀਂ ਮੀਟਿੰਗ ਦੌਰਾਨ ਲਿਆ ਗਿਆ।
ਉਹਨਾਂ ਸਿਹਤ ਅਤੇ ਪਰਵਾਰ ਭਲਾਈ ਵਿਭਾਗ ਨੂੰ ਪਾਜ਼ੇਟਿਵ ਕੇਸਾਂ ਸਬੰਧੀ ਅੰਕੜਿਆਂ ਦੀ ਹਫ਼ਤਾਵਾਰੀ ਸਮੀਖਿਆ ਲਈ ਸੂਬਾ ਅਤੇ ਜ਼ਿਲ੍ਹਾ ਪੱਧਰ ’ਤੇ ਇਕ ਟੀਮ ਨਿਯੁਕਤ ਕਰਨ ਲਈ ਕਿਹਾ ਤਾਂ ਜੋ ਸੂਬੇ ਵਿੱਚ ਕੋਵਿਡ ਦਾ ਖ਼ਤਰਾ ਵਧਣ ’ਤੇ ਲੋਕਾਂ ਨੂੰ ਸਮੇਂ ਸਿਰ ਸੁਚੇਤ ਕੀਤਾ ਜਾ ਸਕੇ।
ਉਨ੍ਹਾਂ ਨੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੂੰ ਕਿਹਾ ਕਿ ਕੋਵਿਡ-19 ਸਬੰਧੀ ਸਿਹਤ ਦੇ ਬੁਨਿਆਦੀ ਢਾਂਚੇ ਦੀ ਵਿਵਸਥਾ ਅਤੇ ਜਲਦ ਤੋਂ ਜਲਦ ਢੁਕਵੀਂ ਵਰਤੋਂ ਨੂੰ ਯਕੀਨੀ ਬਣਾਉਣ ਲਈ ਇਕ ਨੋਡਲ ਅਫ਼ਸਰ ਵੀ ਨਿਯੁਕਤ ਕੀਤਾ ਜਾਵੇ।
ਕੋਵਿਡ ਕੇਸਾਂ ਦੀ ਪਾਜ਼ੇਟੀਵਿਟੀ ਨੂੰ ਕਾਬੂ ਹੇਠ ਰੱਖਣ ਲਈ ਅਸਰਦਾਰ ਢੰਗ ਨਾਲ ਕੰਟੈਕਟ ਟਰੇਸਿੰਗ ਅਤੇ ਟੈਸਟਿੰਗ ‘ਤੇ ਜ਼ੋਰ ਦਿੰਦਿਆਂ ਸ੍ਰੀਮਤੀ ਮਹਾਜਨ ਨੇ ਸਿਹਤ ਵਿਭਾਗ ਨੂੰ ਆਦੇਸ਼ ਦਿੱਤਾ ਕਿ ਸਾਰੇ ਜ਼ਿਲ੍ਹਿਆਂ ਵੱਲੋਂ ਕੋਵਾ ਐਪ ’ਤੇ ਸਹੀ ਟੈਸਟਿੰਗ ਡਾਟਾ ਦਰਜ ਅਤੇ ਅਪਡੇਟ ਕੀਤਾ ਜਾਵੇ ਅਤੇ ਇਹ ਡਾਟਾ ਰੋਜ਼ਾਨਾ ਕੋਵਿਡ ਰਿਪੋਰਟ ਵਿੱਚ ਦਰਸਾਇਆ ਜਾਵੇ। ਉਹਨਾਂ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਹ ਕਾਰਜ ਮੁਕੰਮਲ ਕਰਨ ਹਿੱਤ ਇੱਕ ਅਧਿਕਾਰੀ ਨਿਯੁਕਤ ਕਰਨ ਲਈ ਕਿਹਾ।
ਉਹਨਾਂ ਸਿਹਤ ਵਿਭਾਗ ਨੂੰ ਸਾਰੇ  ਤੰਦਰੁਸਤ ਪੰਜਾਬ ਸਿਹਤ ਕੇਂਦਰਾਂ (ਐਚ. ਡਬਲਯੂ. ਸੀ.) ਅਤੇ ਹੋਰ ਸਾਰੀਆਂ ਸਿਹਤ ਸੰਭਾਲ ਸੰਸਥਾਵਾਂ ਵਿਚ ਫ਼ਤਹਿ ਕਿੱਟਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕਿਹਾ ਅਤੇ ਇਸ ਸਬੰਧੀ ਰੀਪੋਰਟ ਪੇਸ਼ ਕਰਨ ਲਈ ਨਿਰਦੇਸ਼ ਵੀ ਦਿਤੇ। ਮੀਟਿੰਗ ਦੌਰਾਨ ਪੰਜਾਬ ਦੇ ਸਿਹਤ ਵਿਭਾਗ ਦੇ ਸਲਾਹਕਾਰ ਡਾ. ਕੇ.ਕੇ. ਤਲਵਾੜ, ਮੈਡੀਕਲ ਸਿੱਖਿਆ ਅਤੇ ਖੋਜ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਪੀ.ਐਚ.ਐਸ.ਸੀ. ਦੇ ਐਮ.ਡੀ. ਤਨੂ ਕਸ਼ਯਪ ਅਤੇ ਬੀ.ਐਫ਼.ਯੂ.ਐਚ.ਐਸ. ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਸ਼ਾਮਲ ਸਨ। 

SHARE ARTICLE

ਏਜੰਸੀ

Advertisement

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM

Indira Gandhi ਨੂੰ ਮਾਰਨ ਵਾਲੇ Beant Singh ਦੇ ਬੇਟੇ ਨੇ ਕੀਤੇ ਖ਼ੁਲਾਸੇ ਕਿ ਕਿਵੇਂ ਕੱਟੀਆਂ ਉਨ੍ਹਾਂ ਰਾਤਾਂ..

03 May 2024 8:34 AM

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM
Advertisement