'ਕੋਰੋਨਾ ਮ੍ਰਿਤਕ ਦੇ ਪਰਿਵਾਰ ਨੂੰ 2500 ਰੁਪਏ ਮਹੀਨਾ ਪੈਨਸ਼ਨ ਦੇਵੇਗੀ ਕੇਜਰੀਵਾਲ ਸਰਕਾਰ'
Published : Jul 6, 2021, 4:13 pm IST
Updated : Jul 6, 2021, 4:22 pm IST
SHARE ARTICLE
Harpal Singh Cheema
Harpal Singh Cheema

50,000 ਰੁਪਏ ਦੇਵੇਗੀ ਨਕਦ ਸਰਕਾਰ

ਚੰਡੀਗੜ: ਆਮ ਆਦਮੀ ਪਾਰਟੀ (ਆਪ) ਦੀ ਦਿੱਲੀ ਸਰਕਾਰ ਵੱਲੋਂ ਦੇਸ਼ ਵਿੱਚ ਕੋਵਿਡ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਲਈ ਸਭ ਤੋਂ ਪਹਿਲਾ ਯੋਜਨਾ ਲਾਗੂ ਕਰਨ ਦਾ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਜ਼ੋਰਦਾਰ ਸਵਾਗਤ ਕੀਤਾ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿੱਚ ਵੀ ਕੋਵਿਡ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਕੀਤੀ ਜਾਵੇ।

harpal cheemaHarpal Cheema

ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਨਾਲ ਮਰਨ ਵਾਲੇ ਵਿਅਕਤੀ ਦੇ ਪਰਿਵਾਰ ਦੀ ਆਰਥਿਕ ਮਦਦ ਲਈ ਯੋਜਨਾ ਲਾਗੂ ਕੀਤੀ ਹੈ, ਜਿਸ ਤਹਿਤ ਮ੍ਰਿਤਕ ਦੇ ਪਰਿਵਾਰ ਨੂੰ 50 ਹਜ਼ਾਰ ਨਗਦ ਅਤੇ 2500 ਰੁਪਏ ਮਹੀਨਾ ਪੈਨਸ਼ਨ ਵਜੋਂ ਦਿੱਤੇ ਜਾਣਗੇ।

Arvind Kejriwal Arvind Kejriwal

ਚੀਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸੱਚ ਕਰ ਦਿਖਾਇਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਮਦਦਗਾਰ ਸਰਕਾਰ ਹੈ, ਜੋ ਚੰਗੀ ਸਿੱਖਿਆ, ਬਿਜਲੀ, ਪਾਣੀ, ਇਲਾਜ ਅਤੇ ਰਾਸ਼ਨ ਮੁਫ਼ਤ ਦੇਣ ਦੇ ਨਾਲ ਨਾਲ ਕੋਰੋਨਾ ਵਾਇਰਸ ਦੀ ਆਫ਼ਤ ਨਾਲ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਵੀ ਦੇ ਰਹੀ ਹੈ। ਉਨਾਂ ਅੱਗੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਸਰਕਾਰ ਨੇ ਇਸ ਯੋਜਨਾ ਦਾ ਲੈਣ ਵਾਲੇ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਵੀ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ ਅਤੇ ਸਰਕਾਰ ਨੇ ਵਲੰਟੀਅਰਾਂ ਨੂੰ ਪੀੜਤ ਪਰਿਵਾਰਾਂ ਕੋਲ ਜਾ ਕੇ ਕਾਗਜੀ ਕਾਰਵਾਈ ਪੂਰੀ ਕਰਨ ਲਈ ਕਿਹਾ ਹੈ।

Arvind KejriwalArvind Kejriwal

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇਸ਼ ਦਾ ਸਾਧਨ ਸੰਪਨ ਸੂਬਾ ਹੈ ਅਤੇ ਕੋਰੋਨਾ ਦੀ ਦੂਜੀ ਲਹਿਰ ਕਾਰਨ ਪੰਜਾਬ ਵਿੱਚ  ਵੀ ਬਹੁਤ ਸਾਰੇ ਪਰਿਵਾਰਾਂ ਨੇ ਆਪਣੇ ਕਮਾਉਣ ਵਾਲੇ ਗੁਆ ਦਿੱਤੇ ਹਨ। ਕੋਰੋਨਾ ਨਾਲ ਮਰਨ ਦੀ ਮੌਤ ਦਰ ਪੰਜਾਬ ਵਿੱਚ ਦੇਸ਼ ਦੇ ਦੂਜੇ ਸੂਬਿਆਂ ਤੋਂ ਵੀ ਜ਼ਿਆਦਾ ਰਹੀ ਹੈ। ਇਸ ਲਈ ਪੰਜਾਬ ਵਿੱਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸਿੱਖਿਆ ਲੈਣੀ ਚਾਹੀਦੀ ਹੈ। ਚੀਮਾ ਨੇ ਮੰਗ ਕੀਤੀ ਹੈ ਕਿ ਕੈਪਟਨ ਸਰਕਾਰ ਪੰਜਾਬ 'ਚ ਕੋਵਿਡ ਮ੍ਰਿਤਕ ਵਿਅਕਤੀ ਦੇ ਪਰਿਵਾਰ ਨੂੰ 50 ਹਜ਼ਾਰ ਦੀ ਨਗਦ ਸਹਾਇਤਾ ਅਤੇ 2500 ਰੁਪਏ ਮਹੀਨਾ ਪੈਨਸ਼ਨ ਦੇਵੇ।

cm captainCM Captain

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement