ਨਵਜੋਤ ਸਿੱਧੂ ਨੇ ਫਿਰ ਕੀਤੇ ਟਵੀਟ, ‘PPA ਰੱਦ ਕੀਤੇ ਬਿਨ੍ਹਾਂ ਮੁਫ਼ਤ ਬਿਜਲੀ ਦੇਣ ਦੇ ਵਾਅਦੇ ਖੋਖਲੇ’
Published : Jul 6, 2021, 12:25 pm IST
Updated : Jul 6, 2021, 1:11 pm IST
SHARE ARTICLE
Navjot Sidhu
Navjot Sidhu

ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ (Navjot Singh Sidhu Tweet) ਨੇ ਬਿਜਲੀ ਸਮਝੌਤਿਆਂ ਨੂੰ ਲੈ ਕੇ ਫਿਰ ਤੋਂ ਲਗਾਤਾਰ ਛੇ ਟਵੀਟ ਕੀਤੇ ਹਨ।

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ (Navjot Singh Sidhu Tweet) ਨੇ ਬਿਜਲੀ ਸਮਝੌਤਿਆਂ ਨੂੰ ਲੈ ਕੇ ਫਿਰ ਤੋਂ ਲਗਾਤਾਰ ਛੇ ਟਵੀਟ ਕੀਤੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਭਲੇ ਨੂੰ ਅੱਖੋਂ ਪਰੋਖੇ ਕਰਕੇ ਬਿਜਲੀ ਖਰੀਦ ਸਮਝੌਤੇ (Power Purchase Agreement) ਬਾਦਲਾਂ ਨੂੰ ਭ੍ਰਿਸ਼ਟ ਲਾਭ ਪਹੁੰਚਾਉਣ ਲਈ ਕੀਤੇ ਗਏ ਸਨ ਅਤੇ ਇਹ ਬਾਦਲ ਪਰਿਵਾਰ ਦੇ ਭ੍ਰਿਸ਼ਟਾਚਾਰ ਦੀ ਹੀ ਇਕ ਹੋਰ ਮਿਸਾਲ ਹਨ। ਇਸ ਭ੍ਰਿਸ਼ਟਾਚਾਰ ਦਾ ਖ਼ਾਮਿਆਜ਼ਾ ਅੱਜ ਪੰਜਾਬ ਭੁਗਤ ਰਿਹਾ ਹੈ।

Navjot Sidhu Navjot Sidhu

ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਕਿਹਾ, ‘ਮੁਫ਼ਤ ਬਿਜਲੀ (Free Electricity in Punjab) ਦੇਣ ਦੇ ਖੋਖਲੇ ਵਾਅਦੇ ਉਦੋਂ ਤੱਕ ਬੇਅਰਥ ਹਨ, ਜਦ ਤੱਕ “ਪੰਜਾਬ ਵਿਧਾਨ ਸਭਾ ਰਾਹੀਂ ਨਵਾਂ ਕਾਨੂੰਨ ਬਣਾ ਕੇ” ਬਿਜਲੀ ਖਰੀਦ ਸਮਝੌਤੇ ਰੱਦ ਨਹੀਂ ਕਰ ਦਿੱਤੇ ਜਾਂਦੇ। ... ਜਦ ਤੱਕ ਬਿਜਲੀ ਖਰੀਦ ਸਮਝੌਤਿਆ ਦੀਆਂ ਨੁਕਸਦਾਰ ਧਾਰਾਵਾਂ ਨੇ ਪੰਜਾਬ ਦੇ ਹੱਥ ਬੰਨ੍ਹੇ ਹੋਏ ਹਨ, ਉਦੋਂ ਤੱਕ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗੱਲ ਖਿਆਲੀ ਪੁਲਾਓ ਹੀ ਹੈ’।

TweetTweet

ਹੋਰ ਪੜ੍ਹੋ: ਜੇਕਰ ਬਲਾਤਕਾਰੀ ਭੱਜਣ ਦੀ ਕੋਸ਼ਿਸ਼ ਕਰੇ ਤਾਂ ਐਨਕਾਉਂਟਰ ਦਾ ਤਰੀਕਾ ਅਪਣਾਏ ਪੁਲਿਸ: Assam CM

ਉਹਨਾਂ ਅੱਗੇ ਕਿਹਾ ਕਿ ਬਿਜਲੀ ਖਰੀਦ ਸਮਝੌਤਿਆਂ ਅਧੀਨ ਪੰਜਾਬ 100% ਉਤਪਾਦਨ ਲਈ ਬੱਝਵੇਂ ਚਾਰਜ ਦੇਣ ਲਈ ਮਜ਼ਬੂਰ ਹੈ ... ਜਦਕਿ ਬਾਕੀ ਸੂਬੇ 80% ਤੋਂ ਵੱਧ ਉੱਤੇ ਬੱਝਵੇਂ ਚਾਰਜ ਦੀ ਕੋਈ ਅਦਾਇਗੀ ਨਹੀਂ ਕਰਦੇ। ਬਿਜਲੀ ਖਰੀਦ ਸਮਝੌਤਿਆਂ ਅਧੀਨ ਪ੍ਰਾਈਵੇਟ ਬਿਜਲੀ ਪਲਾਂਟਾਂ ਨੂੰ ਜੇ ਇਹ ਬੱਝਵੇਂ ਚਾਰਜ ਅਦਾ ਨਾ ਕੀਤੇ ਜਾਣ ਤਾਂ ਇਸ ਨਾਲ ਪੰਜਾਬ ਵਿਚ ਬਿਜਲੀ ਦੀ ਕੀਮਤ ਸਿੱਧਾ 1.20 ਰੁਪਏ ਪ੍ਰਤੀ ਯੂਨਿਟ ਘਟ ਜਾਵੇਗੀ।

TweetTweet

ਹੋਰ ਪੜ੍ਹੋ: ਸੰਗਰੂਰ ਦੇ ਇਸ ਪਿੰਡ ਦਾ ਪਾਣੀ ਬਣਿਆ 'ਜ਼ਹਿਰ', ਨਹਿਰ 'ਚੋਂ ਪਾਣੀ ਢੋਹਣ ਨੂੰ ਮਜਬੂਰ ਲੋਕ

ਸਿੱਧੂ ਨੇ ਕਿਹਾ ਕਿ ਬਿਜਲੀ ਖਰੀਦ ਸਮਝੌਤੇ ਪੰਜਾਬ ਵਿਚ ਬਿਜਲੀ ਦੀ ਮੰਗ ਦੇ ਗ਼ਲਤ ਹਿਸਾਬ ਉੱਤੇ ਆਧਾਰਿਤ ਹਨ, ਬਿਜਲੀ ਦੀ ਵੱਧ-ਤੋਂ-ਵੱਧ ਮੰਗ 13,000-14000 ਮੈਗਾਵਾਟ ਸਿਰਫ਼ ਚਾਰ ਮਹੀਨੇ ਰਹਿੰਦੀ ਹੈ, ਬਾਕੀ ਸਮੇਂ ਇਹ 5000-6000 ਮੈਗਾਵਾਟ ਤੱਕ ਘਟ ਜਾਂਦੀ ਹੈ, ਪਰ ਬਿਜਲੀ ਖਰੀਦ ਸਮਝੌਤੇ ਇਸ ਤਰ੍ਹਾਂ ਬਣਾਏ ਗਏ ਹਨ ਕਿ ਬੱਝਵੇਂ ਚਾਰਜ ਵੱਧ ਤੋਂ ਵੱਧ ਮੰਗ ਅਨੁਸਾਰ ਹੀ ਅਦਾ ਕਰਨੇ ਪੈ ਰਹੇ ਹਨ।

PowercomPower Crisis in Punjab 

ਹੋਰ ਪੜ੍ਹੋ: ਵਿਦਿਆਰਥੀਆਂ ਲਈ ਸੁਨਿਹਰੀ ਮੌਕਾ, 95% ਨੰਬਰ ਲਿਆਉਣ ਵਾਲੇ ਵਿਦਿਆਰਥੀਆਂ ਨੂੰ UAE ਦੇਵੇਗਾ ਗੋਲਡਨ ਵੀਜ਼ਾ

ਉਹਨਾਂ ਕਿਹਾ ਕਿ ਇਸ ਤੋਂ ਵੀ ਵੱਧ ਚਿੰਤਾ ਵਾਲੀ ਗੱਲ ਹੈ ਕਿ ਬਿਜਲੀ ਦੀ ਵੱਧ-ਤੋਂ-ਵੱਧ ਮੰਗ ਵਾਲੇ ਸਮੇਂ ਦੌਰਾਨ ਪ੍ਰਾਈਵੇਟ ਬਿਜਲੀ ਪਲਾਂਟਾਂ (Private Power Plants in Punjab) ਵੱਲੋਂ ਲਾਜ਼ਮੀ ਬਿਜਲੀ ਪੂਰਤੀ ਲਈ ਕੋਈ ਵੀ ਪ੍ਰਬੰਧ (Provision) ਬਿਜਲੀ ਖਰੀਦ ਸਮਝੌਤਿਆਂ ਵਿਚ ਦਰਜ ਨਹੀਂ ਹੈ।  ਇਸ ਲਈ ਝੋਨੇ ਦੀ ਬਿਜਾਈ ਮੌਕੇ ਉਹਨਾਂ ਨੇ ਆਪਣੇ 2 ਬਿਜਲੀ ਪਲਾਂਟ ਮੁਰੰਮਤ ਕੀਤੇ ਬਿਨ੍ਹਾਂ ਹੀ ਬੰਦ ਕਰ ਦਿੱਤੇ ਹਨ ਫ਼ਲਸਰੂਪ ਅੱਜ ਪੰਜਾਬ ਨੂੰ ਵਾਧੂ ਬਿਜਲੀ ਖਰੀਦਣੀ ਪੈ ਰਹੀ ਹੈ।

Navjot Sidhu Navjot Sidhu

ਇਹ ਵੀ ਪੜ੍ਹੋ - ਸਾਬਕਾ ਪੁਲਿਸ ਮੁਖੀ ਮੁਹੰਮਦ ਇਜ਼ਹਾਰ ਆਲਮ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ

ਨਵਜੋਤ ਸਿੱਧੂ ਨੇ ਕਿਹਾ ਕਿ ਨੁਕਸਦਾਰ ਬਿਜਲੀ ਖਰੀਦ ਸਮਝੌਤਿਆਂ ਦੀ ਪੰਜਾਬ ਦੇ ਲੋਕਾਂ ਨੇ ਹਜ਼ਾਰਾਂ ਕਰੋੜ ਰੁਪਏ ਕੀਮਤ ਚੁਕਾਈ ਹੈ ! ਬਿਜਲੀ ਖਰੀਦ ਸਮਝੌਤੇ ਹੋਣ ਤੋਂ ਪਹਿਲਾਂ ਬੋਲੀ ਸੰਬੰਧੀ ਪੁੱਛ-ਗਿੱਛ ਦੇ ਗ਼ਲਤ ਜਵਾਬ ਦੇਣ ਕਰਕੇ ਪੰਜਾਬ ਨੇ 3200 ਕਰੋੜ ਰੁਪਏ ਤਾਂ ਸਿਰਫ਼ ਕੋਲਾ ਸਾਫ਼ ਕਰਨ ਦੇ ਚਾਰਜ ਵਜੋਂ ਹੀ ਅਦਾ ਕੀਤੇ ਹਨ। ਪ੍ਰਾਈਵੇਟ ਪਲਾਂਟ ਮੁਕੱਦਮਾ ਕਰਨ ਲਈ ਚੋਰ ਮੋਰੀਆਂ ਲੱਭ ਰਹੇ ਹਨ, ਇਸ ਦੀ ਕੀਮਤ ਪੰਜਾਬ ਨੂੰ ਪਹਿਲਾਂ ਹੀ 25000 ਕਰੋੜ ਰੁਪਏ ਚੁਕਾਉਣੀ ਪਈ ਹੈ।

Parkash Badal And Sukhbir BadalParkash Singh Badal And Sukhbir Badal

ਇਹ ਵੀ ਪੜ੍ਹੋ -  Mountain Trekking ਕਰਨ ਗਈਆਂ ਦੋ ਸਹੇਲੀਆਂ ਦੀ ਬਰਫ਼ ਨਾਲ ਜੰਮਣ ਕਾਰਨ ਹੋਈ ਮੌਤ

ਬਾਦਲਾਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਭਲੇ ਨੂੰ ਬਿਲਕੁੱਲ ਅੱਖੋਂ ਪਰੋਖੇ ਕਰਕੇ ਬਿਜਲੀ ਖਰੀਦ ਸਮਝੌਤੇ ਬਾਦਲਾਂ ਨੂੰ ਭ੍ਰਿਸ਼ਟ ਲਾਭ ਪਹੁੰਚਾਉਣ ਲਈ ਕੀਤੇ ਗਏ ਸਨ ਅਤੇ ਇਹ ਬਾਦਲ ਪਰਿਵਾਰ ਦੇ ਭ੍ਰਿਸ਼ਟਾਚਾਰ ਦੀ ਹੀ ਇਕ ਹੋਰ ਮਿਸਾਲ ਹਨ। ਇਸ ਭ੍ਰਿਸ਼ਟਾਚਾਰ ਦਾ ਖ਼ਾਮਿਆਜ਼ਾ ਅੱਜ ਪੰਜਾਬ ਭੁਗਤ ਰਿਹਾ ਹੈ !! “ਪੰਜਾਬ ਵਿਧਾਨ ਸਭਾ ਵਿਚ ਨਵਾਂ ਕਾਨੂੰਨ ਅਤੇ ਬਿਜਲੀ ਖਰੀਦ ਸਮਝੌਤਿਆਂ ਉੱਤੇ ਵ੍ਹਾਈਟ ਪੇਪਰ” ਲੈ ਕੇ ਆਉਣ ਨਾਲ ਹੀ ਅਸੀਂ ਪੰਜਾਬ ਨੂੰ ਇਨਸਾਫ਼ ਦਿਵਾ ਸਕਦੇ ਹਾਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement