
ਨਸ਼ਿਆਂ ਦੇ ਕਾਰੋਬਾਰੀਆਂ ਦੇ ਹੋਰ ਸੰਪਰਕ ਤਲਾਸ਼ਣ ਲਈ ਯੂ.ਪੀ. ਵਿੱਚ ਵੀ ਭੇਜੀ ਟੀਮ: ਡੀ.ਜੀ.ਪੀ.
ਚੰਡੀਗੜ੍ਹ: ਪੰਜਾਬ ਪੁਲਿਸ ਨੇ ਇਕ ਹੋਰ ਵੱਡੀ ਡਰੱਗ ਸਪਲਾਈ ਚੇਨ ਦਾ ਪਰਦਾ ਫ਼ਾਸ਼ ਕਰਦਿਆਂ ਦਖਣੀ ਦਿੱਲੀ ਦੀ ਇਕ ਨਿਰਮਾਣ ਯੂਨਿਟ ਤੋਂ ਚਾਰ ਅਫ਼ਗਾਨ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 17 ਕਿਲੋ ਹੈਰੋਇਨ, ਜਿਸ ਦੀ ਕੀਮਤ ਅੰਤਰਰਾਸ਼ਟਰੀ ਬਜ਼ਾਰ ਵਿਚ 90 ਕਰੋੜ ਰੁਪਏ ਦਸੀ ਜਾ ਰਹੀ ਹੈ, ਨੂੰ ਜ਼ਬਤ ਕੀਤਾ ਹੈ।
Punjab police arrested four Afghan nationals and seized 17 kg of heroin
ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਇਸ ਜ਼ਬਤੀ ਨਾਲ, ਪੰਜਾਬ ਪੁਲਿਸ ਨੂੰ ਉਤਰ ਪ੍ਰਦੇਸ਼ ਵਿਚ ਇਸ ਕਾਰੋਬਾਰ ਨਾਲ ਜੁੜੇ ਹੋਰ ਸੰਪਰਕਾਂ ਦੀ ਸੂਹ ਕੱਢ ਲਈ ਹੈ ਅਤੇ ਇਸ ਸਬੰਧ ਵਿਚ ਇਕ ਟੀਮ ਉਥੇ ਭੇਜ ਦਿਤੀ ਗਈ ਹੈ ਤਾਂ ਜੋ ਨਸ਼ਿਆਂ (Punjab police arrested four Afghan nationals and seized 17 kg of heroin ) ਦੀ ਸਪਲਾਈ ਦੇ ਨੈਟਵਰਕ ਨੂੰ ਤੋੜਿਆ ਜਾ ਸਕੇ।
Punjab police arrested four Afghan nationals and seized 17 kg of heroin
ਇਹ ਵੀ ਪੜ੍ਹੋ: ਜਰਮਨੀ ਨੇ ਯਾਤਰਾ ਪਾਬੰਦੀਆਂ ਵਿਚ ਦਿੱਤੀ ਢਿੱਲ, ਭਾਰਤ ਸਮੇਤ ਹੋਰ ਦੇਸ਼ਾਂ ਦੇ ਲੋਕ ਕਰ ਸਕਣਗੇ ਯਾਤਰਾ
ਗ੍ਰਿਫ਼ਤਾਰੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਡੀਜੀਪੀ ਨੇ ਦਸਿਆ ਕਿ ਦੋਸ਼ੀਆਂ ਦੀ ਪਛਾਣ ਮੁਜਾਹਿਦ ਸ਼ਿਨਵਾਰੀ, ਅਫ਼ਗ਼ਾਨਿਸਤਾਨ ਮੁਹੰਮਦ ਲਾਲ ਕਾਕਰ, ਜਨਾਤ ਗੁਲ ਕਾਕਰ ਅਤੇ ਸਮਿਉੱਲਾ ਅਫਗਾਨ (Punjab police arrested four Afghan nationals and seized 17 kg of heroin ) ਵਜੋਂ ਹੋਈ ਹੈ।
Punjab police arrested four Afghan nationals and seized 17 kg of heroin
ਇਹ ਵੀ ਪੜ੍ਹੋ: ਮਾਨਸੂਨ : 10 ਜੁਲਾਈ ਤਕ ਉੱਤਰ ਭਾਰਤ ਦੇ ਬਾਕੀ ਹਿਸਿਆਂ ਵਿਚ ਪਹੁੰਚੇਗਾ : ਮੌਸਮ ਵਿਭਾਗ
ਹੈਰੋਇਨ ਦੀ ਵੱਡੀ ਬਰਾਮਦਗੀ ਤੋਂ ਇਲਾਵਾ, ਪੁਲਿਸ ਨੇ ਨੈਬ ਸਰਾਏ ਯੂਨਿਟ ਤੋਂ ਨਸ਼ੀਲੇ ਪਦਾਰਥ ਬਣਾਉਣ ਲਈ ਵਰਤੇ ਜਾਂਦੇ ਕਈ ਤਰ੍ਹਾਂ ਦੇ ਕੈਮੀਕਲ ਅਤੇ ਲੈਬ ਉਪਕਰਣ ਵੀ ਬਰਾਮਦ (Punjab police arrested four Afghan nationals and seized 17 kg of heroin ) ਕੀਤੇ ਹਨ। ਇਹ ਗ੍ਰਿਫ਼ਤਾਰੀਆਂ ਅਤੇ ਜ਼ਬਤੀਆਂ ਐਸਐਸਪੀ ਨਵਜੋਤ ਸਿੰਘ ਮਾਹਲ ਦੀ ਅਗਵਾਈ ਵਾਲੀ ਹਸ਼ਿਆਰਪੁਰ ਪੁਲਿਸ ਦੀ ਟੀਮ ਨੇ ਪ੍ਰਾਪਤ ਹੋਈ ਸੂਹ ਤੇ ਸਿੱਟੇ ਵਜੋਂ ਕੀਤੀਆਂ।