ਕੈਪਟਨ ਨੇ ਦਿੱਲੀ ਦੇ ਕਿਸਾਨਾਂ ਨੂੰ  ਮੁਫ਼ਤ ਬਿਜਲੀ ਦੇਣ ਵਿਚ ਨਾਕਾਮ ਰਹਿਣ 'ਤੇ ਕੇਜਰੀਵਾਲ ਨੂੰਲਲਕਾਰਿਆ
Published : Jul 6, 2021, 12:18 am IST
Updated : Jul 6, 2021, 12:18 am IST
SHARE ARTICLE
image
image

ਕੈਪਟਨ ਨੇ ਦਿੱਲੀ ਦੇ ਕਿਸਾਨਾਂ ਨੂੰ  ਮੁਫ਼ਤ ਬਿਜਲੀ ਦੇਣ ਵਿਚ ਨਾਕਾਮ ਰਹਿਣ 'ਤੇ ਕੇਜਰੀਵਾਲ ਨੂੰ  ਲਲਕਾਰਿਆ

ਦਿੱਲੀ ਦੇ ਨਾਗਰਿਕ ਪੰਜਾਬ ਨਾਲੋਂ ਬਿਜਲੀ ਲਈ ਔਸਤਨ ਵੱਧ ਕੀਮਤ ਕਰ ਰਹੇ ਹਨ ਅਦਾ : ਕੈਪਟਨ 

ਚੰਡੀਗੜ੍ਹ, 5 ਜੁਲਾਈ (ਭੁੱਲਰ): ਕੌਮੀ ਰਾਜਧਾਨੀ ਵਿਚ ਕਿਸਾਨਾਂ ਨੂੰ  ਮੁਫ਼ਤ ਬਿਜਲੀ ਦੇਣ ਵਿਚ ਨਾਕਾਮ ਰਹਿਣ ਉਤੇ ਦਿੱਲੀ ਵਿਚ ਅਪਣੇ ਹਮਰੁਤਬਾ ਨੂੰ  ਲਲਕਾਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਉਤੇ ਨਜ਼ਰ ਰੱਖ ਕੇ ਪੰਜਾਬ ਵਿਚ ਮੁਫ਼ਤ ਬਿਜਲੀ ਦੇਣ ਦੇ ਝੂਠੇ ਵਾਅਦੇ ਕਰਨ ਲਈ ਅਰਵਿੰਦ ਕੇਜਰੀਵਾਲ ਨੂੰ  ਵੰਗਾਰਿਆ |
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਸਾਰੇ ਮੁਹਾਜ਼ ਉਤੇ ਦਿੱਲੀ ਦੇ ਲੋਕਾਂ ਪ੍ਰਤੀ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ ਅਤੇ ਕੌਮੀ ਰਾਜਧਾਨੀ ਵਿਚ ਸਥਿਤ ਪਿੰਡਾਂ ਦੇ ਕਿਸਾਨਾਂ ਨੂੰ  ਨਾ ਮੁਫ਼ਤ ਬਿਜਲੀ ਮਿਲਦੀ ਹੈ ਸਗੋਂ ਉਦਯੋਗ ਲਈ ਬਿਜਲੀ ਦਰਾਂ ਵੀ ਬਹੁਤ ਜ਼ਿਆਦਾ ਹੈ | ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਦੇ ਲੋਕ ਹਰ ਖੇਤਰ ਵਿਚ ਸ਼ਾਸਨ ਦੇ ਦਿੱਲੀ ਮਾਡਲ ਨੂੰ  ਪਹਿਲਾਂ ਹੀ ਰੱਦ ਕਰ ਚੁੱਕੇ ਹਨ | ਮੁੱਖ ਮੰਤਰੀ ਨੇ ਦਿੱਲੀ ਦੀਆਂ ਬਿਜਲੀ ਦਰਾਂ ਨੂੰ  ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਗਿਣੀ-ਮਿਥੀ ਲੁੱਟ ਕਰਾਰ ਦਿੰਦਿਆਂ ਕਿਹਾ ਕਿ ਦਿੱਲੀ ਦੀ ਸਰਕਾਰ ਨੇ ਬਿਜਲੀ ਦੀ ਵੰਡ ਕਰਨ ਵਾਲੀਆਂ ਰਿਲਾਇੰਸ ਵਰਗੀਆਂ ਪ੍ਰਾਈਵੇਟ ਕੰਪਨੀਆਂ ਨੂੰ  ਆਮ ਆਦਮੀ ਦੀ ਕੀਮਤ ਉਤੇ ਵੱਧ ਦਰਾਂ ਵਸੂਲ ਕੇ ਅਪਣੀਆਂ ਜੇਬਾਂ ਭਰਨ ਲਈ ਖੁਲ੍ਹੇਆਮ ਇਜਾਜ਼ਤ ਦਿਤੀ ਹੋਈ ਹੈ |
ਕੇਜਰੀਵਾਲ ਦੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਉਦਯੋਗਿਕ ਬਿਜਲੀ ਲਈ 9.80 ਰੁਪਏ ਯੂਨਿਟ ਵਸੂਲ ਕਰ ਰਹੀ ਹੈ ਜਦੋਂ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਪੰਜਾਬ ਵਿਚ ਸਨਅਤ ਨੂੰ  ਆਕਰਸ਼ਿਤ ਕਰਨ ਲਈ ਪੰਜ ਰੁਪਏ ਯੂਨਿਟ ਦੀ ਸਬਸਿਡੀ ਦਰ ਮੁਤਾਬਕ ਵਸੂਲ ਕੀਤੀ ਜਾ ਰਹੀ ਹੈ ਅਤੇ ਇਸੇ ਸਬਸਿਡੀ ਸਦਕਾ ਬੀਤੇ ਸਾਲ ਚਾਰ ਸਾਲਾਂ ਵਿਚ ਜ਼ਮੀਨੀ ਪੱਧਰ ਉਤੇ 85,000 ਕਰੋੜ ਦੀ ਲਾਗਤ ਦਾ ਨਿਵੇਸ਼ ਲਈ ਰਾਹ ਪੱਧਰਾ ਹੋਇਆ | ਉਨ੍ਹਾਂ ਕਿਹਾ ਕਿ 2226 ਕਰੋੜ ਰੁਪਏ ਦੀ ਸਾਲਾਨਾ ਸਬਸਿਡੀ ਉਤੇ ਪੰਜਾਬ ਵਿਚ 1,43,812 ਉਦਯੋਗਿਕ ਯੂਨਿਟਾਂ ਨੂੰ  ਇਸ ਵੇਲੇ ਸਬਸਿਡੀ ਮੁਤਾਬਕ ਬਿਜਲੀ ਦਿਤੀ ਜਾ ਰਹੀ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਉਨ੍ਹਾਂ ਦੀ ਸਰਕਾਰ 13,79,217 ਕਿਸਾਨਾਂ ਨੂੰ  6735 ਕਰੋੜ ਰੁਪਏ ਦੀ ਮੁਫ਼ਤ ਬਿਜਲੀ ਮੁਹਈਆ ਕਰਵਾ ਰਹੀ ਹੈ ਜਦੋਂ ਕਿ ਦੂਜੇ ਪਾਸੇ ਦਿੱਲੀ ਵਿਚ 'ਆਪ' ਦੀ ਸਰਕਾਰ ਨੇ ਕਿਸਾਨ ਭਾਈਚਾਰੇ ਨੂੰ  ਅਜਿਹੀ ਮਦਦ ਦੇਣ ਲਈ ਕੋਈ ਵੀ ਯਤਨ ਨਹੀਂ ਕੀਤਾ | ਮੁੱਖ ਮੰਤਰੀ ਨੇ ਕਿਹਾ ਕਿ ਸੱਭ ਤੋਂ ਪਹਿਲਾਂ ਕੇਜਰੀਵਾਲ ਸਰਕਾਰ ਨੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਵਿਚੋਂ ਇਕ ਕਾਨੂੰਨ ਨੋਟੀਫ਼ਾਈ ਕੀਤਾ ਅਤੇ ਹੁਣ ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨਾਂ ਦੀ ਹਮਦਰਦ ਹੋਣ ਦਾ ਖੇਖਣ ਕਰ ਰਹੀ ਹੈ |

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

10 Nov 2024 1:32 PM

Manpreet Badal ਦੀ ਸਰਕਾਰੀ ਨੌਕਰੀਆਂ ਦੇ ਵਾਅਦੇ ਕਰਨ ਵਾਲੀ ਵੀਡੀਓ 'ਤੇ Raja Warirng' ਦਾ ਨਿਸ਼ਾਨਾ, ਵੇਖੋ LIVE

10 Nov 2024 1:25 PM

Manpreet Badal ਦੀ ਸਰਕਾਰੀ ਨੌਕਰੀਆਂ ਦੇ ਵਾਅਦੇ ਕਰਨ ਵਾਲੀ ਵੀਡੀਓ 'ਤੇ Raja Warirng' ਦਾ ਨਿਸ਼ਾਨਾ, ਵੇਖੋ LIVE

10 Nov 2024 1:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

09 Nov 2024 1:23 PM

Ravneet Bittu ਦਾ Kisan Leader's 'ਤੇ ਵੱਡਾ ਬਿਆਨ,' ਕਿਸਾਨ ਆਗੂਆਂ ਦੀ ਜਾਇਦਾਦ ਦੀ ਹੋਵੇਗੀ ਜਾਂਚ' ਤਾਲਿਬਾਨ ਨਾਲ.

09 Nov 2024 1:18 PM
Advertisement