ਅਦਾਲਤ 'ਚ ਪੇਸ਼ ਕਰਕੇ ਦੋਸ਼ੀ ਦਾ ਹਾਸਲ ਕੀਤਾ ਗਿਆ ਰਿਮਾਂਡ
ਅੰਮ੍ਰਿਤਸਰ: ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ 20 ਕਿਲੋ ਅਫੀਮ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਜਲੰਧਰ ਦੇ ਬਾਬਾ ਬਕਾਲਾ ਰੋਡ 'ਤੇ ਨਾਕਾਬੰਦੀ ਕਰਕੇ ਇਕ ਟਰੱਕ ਨੂੰ ਰੋਕਿਆ ਗਿਆ।
ਜਾਂਚ ਦੌਰਾਨ ਉਸ ਕੋਲੋਂ 20 ਕਿਲੋ ਅਫੀਮ ਬਰਾਮਦ ਹੋਈ। ਫੜਿਆ ਗਿਆ ਮੁਲਜ਼ਮ ਅੰਮ੍ਰਿਤਸਰ ਦੇ ਅਟਾਰੀ ਦਾ ਰਹਿਣ ਵਾਲਾ ਹੈ ਅਤੇ ਉਸ ਦਾ ਨਾਂ ਅਜਮੇਰ ਸਿੰਘ ਦੱਸਿਆ ਜਾ ਰਿਹਾ ਹੈ।
ਪੁਲਿਸ ਨੇ ਦੱਸਿਆ ਕਿ ਮੁਲਜ਼ਮ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਅਫੀਮ ਸਪਲਾਈ ਕਰਦਾ ਸੀ। ਜਾਂਚ ਤੋਂ ਬਾਅਦ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਸ ਨੂੰ 11 ਜੁਲਾਈ ਤੱਕ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਹੈ।