ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅਹੁਦਾ ਸੰਭਾਲਿਆ
Published : Jul 6, 2022, 4:51 pm IST
Updated : Jul 6, 2022, 4:51 pm IST
SHARE ARTICLE
Cabinet Minister Anmol Gagan Mann took over the post
Cabinet Minister Anmol Gagan Mann took over the post

ਹਰਭਜਨ ਸਿੰਘ ਈ.ਟੀ.ਉ., ਲਾਲ ਚੰਦ ਕਟਾਰੂਚੱਕ, ਕੁਲਦੀਪ ਸਿੰਘ ਧਾਲੀਵਾਲ ਅਤੇ ਲਾਲਜੀਤ ਸਿੰਘ ਭੁੱਲਰ ਵੀ ਸਨ ਹਾਜ਼ਰ

 

ਚੰਡੀਗੜ੍ਹ: ਪੰਜਾਬ ਦੇ ਨਵ ਨਿਯੁਕਤ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਉ. ,ਲਾਲ ਚੰਦ ਕਟਾਰੂਚੱਕ, ਕੁਲਦੀਪ ਸਿੰਘ ਧਾਲੀਵਾਲ ਅਤੇ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ  ਸੈਰ ਸਪਾਟਾ, ਸੱਭਿਆਚਾਰ, ਇਨਵੈਸਟਮੈਂਟ ਪ੍ਰਮੋਸ਼ਨ,ਕਿਰਤ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ।

 

Cabinet Minister Anmol Gagan Mann took over the postCabinet Minister Anmol Gagan Mann took over the post

ਅਹੁਦਾ ਸੰਭਾਲਣ ਉਪਰੰਤ ਅਨਮੋਲ ਗਗਨ ਮਾਨ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਇਕ  ਵਾਅਦੇ ਨੂੰ ਪੂਰਾ ਕਰਨ  ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਸਭ ਤੋਂ ਅਹਿਮ ਵਿਭਾਗ ਦੇ ਸੁਧਾਰ ਲਈ ਕਦੀ ਵੀ ਉਸਾਰੂ ਨੀਤੀ ਨਹੀਂ ਅਪਣਾਈ।  ਕੈਬਨਿਟ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਸੈਰ ਸਪਾਟੇ ਦੀਆਂ ਅਥਾਹ ਸੰਭਾਵਨਾ ਹਨ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਖੇਤਰ ਵੱਲ ਵਿਸ਼ੇਸ਼ ਤਵੱਜੋ ਦੇ ਰਹੀ ਹੈ।

 

Cabinet Minister Anmol Gagan Mann took over the postCabinet Minister Anmol Gagan Mann took over the post

 ਉਨ੍ਹਾਂ ਕਿਹਾ ਕਿ ਕਿਰਤ ਵਿਭਾਗ ਰਾਹੀਂ ਪੰਜਾਬ ਦੇ ਸਾਰੇ  ਕਿਰਤੀਆਂ ਦੀ ਭਲਾਈ ਨੂੰ ਉਹ ਯਕੀਨੀ ਬਨਾਉਣਗੇ ਅਤੇ ਨਾਲ ਹੀ ਸੂਬੇ ਵਿਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਪੁਰਜੋਰ ਯਤਨ ਕੀਤੇ ਜਾਣਗੇ । ਅਹੁਦਾ ਸੰਭਾਲਣ ਮੌਕੇ ਅਨਮੋਲ ਗਗਨ ਮਾਨ ਦੇ ਪਿਤਾ ਸ.ਜੋਧਾ  ਸਿੰਘ ਮਾਨ, ਪਰਿਵਾਰਕ ਮੈਂਬਰ ਵਰਿੰਦਰ ਕੌਰ ਮਾਨ, ਨਵਦੀਪ ਸਿੰਘ, ਸਰਵਜੋਤ ਕੌਰ, ਜਸਪਾਲ ਮਾਨਖੇੜਾ, ਐਮ.ਐਲ.ਏ. ਲਖਬੀਰ ਸਿੰਘ ਰਾਏ ਐਮ.ਐਲ.ਏ. ਡਾਕਟਰ ਬਲਬੀਰ ਸਿੰਘ,ਐਮ.ਐਲ.ਏ ਜਗਦੀਪ ਕੰਬੋਜ,ਐਮ.ਐਲ.ਏ ਸੈ਼ਰੀ ਕਲਸੀ, ਗਾਇਕ ਕਮਲ ਖ਼ਾਨ, ਗੁਰਚਰਨ ਸਿੰਘ,ਕਮਲ ਕਿਸ਼ੋਰ ਯਾਦਵ ਸਕੱਤਰ ਇਨਵੈਸਟਮੈਂਟ ਪ੍ਰਮੋਸ਼ਨ, ਕਰੁਨੇਸ਼ ਸ਼ਰਮਾ ਆਈ.ਏ.ਐਸ. ਸੀ.ਈ.ਉ. ਸੈਰ ਸਪਾਟਾ ਵਿਭਾਗ, ਇਕਬਾਲ ਸਿੰਘ, ਮਨਜੀਤ ਸਿੰਘ, ਮਨਪ੍ਰੀਤ ਸਿੰਘ, ਨਵਪ੍ਰੀਤ ਸਿੰਘ, ਪਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਕਮਲਪ੍ਰੀਤ ਸਿੰਘ  ਗੁਰਚਰਨ ਸਿੰਘ, ਜਗਮੀਤ ਸਿੰਘ ਆਦਿ ਹਾਜਰ ਸਨ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shambhu Border ਤੇ ਪਿਛਲੇ ਸਾਲ ਵਾਲਾ ਹੋ ਗਿਆ ਕੰਮ, ਪੁਲ ਦੇ ਥੱਲੇ ਵੀ Force ਕੀਤੀ ਤਾਇਨਾਤ ਤੇ ਘੱਗਰ ਦੇ ਪਾਰ ਵੀ

06 Dec 2024 12:48 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Dec 2024 12:44 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

05 Dec 2024 12:19 PM

ਤਖ਼ਤ ਸ੍ਰੀ ਕੇਸਗੜ੍ਹ ਤੀਸਰੇ ਦਿਨ ਦੀ ਸਜ਼ਾ ਭੁਗਤਣ ਪਹੁੰਚੇ ਸੁਖਬੀਰ ਬਾਦਲ, ਭਾਰੀ ਫੋਰਸ ਤਾਇਨਾਤ

05 Dec 2024 12:13 PM

ਇੰਨ੍ਹਾ ਨੇ ਗੋਲੀ ਵੀ ਚਲਾਈ ਤੇ ਕਤਲ ਵੀ ਕੀਤੇ, Sukhbir Badal ਨੂੰ ਦਿੱਤੀ ਸਜ਼ਾ ਨਹੀ

04 Dec 2024 12:26 PM
Advertisement