ਵਿਜੇ ਕੁਮਾਰ ਜੰਜੂਆ ਨੇ ਪੰਜਾਬ ਦੇ 41ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
Published : Jul 6, 2022, 12:53 pm IST
Updated : Jul 6, 2022, 12:53 pm IST
SHARE ARTICLE
Vijay Kumar Janjua took over Charge as 41st Chief Secretary of Punjab
Vijay Kumar Janjua took over Charge as 41st Chief Secretary of Punjab

ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਜੰਜੂਆ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪਰਸੋਨਲ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਸੰਭਾਲਣਗੇ।

 

ਚੰਡੀਗੜ੍ਹ: 1989 ਬੈਚ ਦੇ ਆਈ.ਏ.ਐਸ. ਅਧਿਕਾਰੀ ਵਿਜੇ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਦਾ ਅਹੁਦਾ ਸੰਭਾਲ ਲਿਆ। ਜੰਜੂਆ ਨੇ ਅਨਿਰੁੱਧ ਤਿਵਾੜੀ ਦੀ ਥਾਂ ਪੰਜਾਬ ਦੇ ਨਵੇਂ ਮੁੱਖ ਸਕੱਤਰ ਦਾ ਅਹੁਦਾ ਸੰਭਾਲਿਆ, ਜਿਨ੍ਹਾਂ ਨੂੰ ਹੁਣ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ ਦਾ ਡਾਇਰੈਕਟਰ ਜਨਰਲ ਲਗਾਇਆ ਹੈ। ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਜੰਜੂਆ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪਰਸੋਨਲ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਸੰਭਾਲਣਗੇ।

Vijay Kumar Janjua took over Charge as 41st Chief Secretary of Punjab
Vijay Kumar Janjua took over Charge as 41st Chief Secretary of Punjab

ਜ਼ਿਕਰਯੋਗ ਹੈ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕੀਤਾ ਜਿਸ ਵਿੱਚ ਪੇਂਡੂ ਵਿਕਾਸ, ਉਦਯੋਗ, ਕਿਰਤ, ਪਸ਼ੂ ਪਾਲਣ ਆਦਿ ਸ਼ਾਮਲ ਹਨ। ਉਨ੍ਹਾਂ ਭਾਰਤ ਸਰਕਾਰ ਵਿਚ ਹੁੰਦਿਆਂ ਉਦਯੋਗਿਕ ਨੀਤੀ ਅਤੇ ਪ੍ਰੋਤਸਾਹਨ ਵਿਭਾਗ ਵਿੱਚ  ਡਾਇਰੈਕਟਰ (ਉਦਯੋਗ) ਵਜੋਂ ਤਿੰਨ ਸਾਲ ਲਈ ਸੇਵਾ ਨਿਭਾਈ। ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਆਪਣੇ ਕਾਰਜਕਾਲ ਦੌਰਾਨ ਸ੍ਰੀ ਜੰਜੂਆ ਨੇ ਐਨ.ਆਈ.ਸੀ. ਦੀ ਮਦਦ ਨਾਲ ਇੱਕ ਸਾਫਟਵੇਅਰ ਪੀ.ਆਰ.ਆਈ.ਐਸ.ਐਮ. (ਪ੍ਰੀਜ਼ਮ) ਤਿਆਰ ਕੀਤਾ ਅਤੇ ਪੰਜਾਬ ਵਿੱਚ ਪਹਿਲੀ ਵਾਰ ਜਾਇਦਾਦਾਂ ਦੀ ਕੰਪਿਊਟਰਾਈਜਡ ਰਜਿਸਟ੍ਰੇਸ਼ਨ ਸ਼ੁਰੂ ਕੀਤੀ।

Vijay Kumar Janjua took over Charge as 41st Chief Secretary of PunjabVijay Kumar Janjua took over Charge as 41st Chief Secretary of Punjab

ਪੰਜਾਬ ਦੇ ਨਵੇਂ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਅਹੁਦਾ ਸੰਭਾਲਣ ਮੌਕੇ ਅਹੁਦਾ ਛੱਡ ਰਹੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਵੀ ਹਾਜ਼ਰ ਸਨ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂੰ ਪ੍ਰਸਾਦ ਤੋਂ ਇਲਾਵਾ ਸੀਨੀਅਰ ਸਿਵਲ ਅਧਿਕਾਰੀ ਤੇਜਵੀਰ ਸਿੰਘ, ਹੁਸਨ ਲਾਲ, ਅਜੋਏ ਸ਼ਰਮਾ, ਰਜਤ ਅੱਗਰਵਾਲ, ਅਭਿਨਵ ਤ੍ਰਿਖਾ, ਸੋਨਾਲੀ ਗਿਰਿ, ਸੁਮੀਤ ਜਾਰੰਗਲ, ਕੁਮਾਰ ਅਮਿਤ, ਅੰਮ੍ਰਿਤ ਕੌਰ ਗਿੱਲ, ਅਪਨੀਤ ਰਿਆਤ, ਗਿਰੀਸ਼ ਦਿਆਲਨ ਤੇ ਅਮਿਤ ਤਲਵਾੜ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement