ਵਿਜੀਲੈਂਸ ਵਲੋਂ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਵਕੀਲ ਵਿਰੁਧ ਕੇਸ ਦਰਜ 

By : KOMALJEET

Published : Jul 6, 2023, 1:45 pm IST
Updated : Jul 6, 2023, 1:45 pm IST
SHARE ARTICLE
representational
representational

ਮੁਲਜ਼ਮ ਵਕੀਲ ਨੇ ਐਕੁਆਇਰ ਹੋਈ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਮੰਗੇ ਸਨ 20 ਲੱਖ ਰੁਪਏ 

ਵਿਜੀਲੈਂਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਭ੍ਰਿਸ਼ਟਾਚਾਰ ਵਿਰੁਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਸੁਧਾਰ ਟਰੱਸਟ, ਅੰਮ੍ਰਿਤਸਰ ਦੇ ਸਰਕਾਰੀ ਵਕੀਲ ਗੌਤਮ ਮਜੀਠੀਆ ਖ਼ਿਲਾਫ਼ ਐਕੁਆਇਰ ਕੀਤੀ 20 ਵਿੱਘੇ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। 

ਇਸ ਸਬੰਧੀ  ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਵਕੀਲ ਵਿਰੁਧ ਇਹ ਕੇਸ ਜਤਿੰਦਰ ਸਿੰਘ ਵਾਸੀ ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਜਤਿੰਦਰ ਸਿੰਘ ਨੇ 18 ਮਈ, 2023 ਨੂੰ ਐਂਟੀ ਕੁਰੱਪਸ਼ਨ ਪੋਰਟਲ 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਵਲੋਂ 25 ਮਾਰਚ, 2022 ਨੂੰ ਗ੍ਰਹਿਣ ਕੀਤੀ ਗਈ 20 ਵਿੱਘੇ ਜ਼ਮੀਨ ਦਾ ਵਾਧੂ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਐਡਵੋਕੇਟ ਗੌਤਮ ਮਜੀਠੀਆ ਨੇ ਉਸ ਕੋਲੋਂ 20 ਲੱਖ ਰੁਪਏ ਰਿਸ਼ਵਤ ਮੰਗੀ।

ਇਹ ਵੀ ਪੜ੍ਹੋ: ਜਲੰਧਰ-ਕਪੂਰਥਲਾ ਰੋਡ 'ਤੇ ਇਨੋਵਾ ਗੱਡੀ ਨੇ ਆਟੋ ਨੂੰ ਮਾਰੀ ਟੱਕਰ

ਅਦਾਲਤ ਨੇ ਉਕਤ 20 ਵਿੱਘੇ ਜ਼ਮੀਨ ਦਾ 20 ਫ਼ੀ ਸਦੀ ਵਾਧੂ ਮੁਆਵਜ਼ਾ ਜਤਿੰਦਰ ਸਿੰਘ ਨੂੰ ਜਾਰੀ ਕਰਨ ਦੇ ਹੁਕਮ ਕੀਤੇ ਸਨ ਅਤੇ ਜਦੋਂ ਸ਼ਿਕਾਇਤਕਰਤਾ ਨੇ ਵਾਧੂ ਮੁਆਵਜ਼ੇ ਲਈ ਉਕਤ ਐਡਵੋਕੇਟ ਕੋਲ ਪਹੁੰਚ ਕੀਤੀ ਤਾਂ ਉਸ ਨੇ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਉਸ ਕੋਲੋਂ 20 ਲੱਖ ਰੁਪਏ ਰਿਸ਼ਵਤ ਮੰਗੀ, ਜਿਸ ਵਿੱਚੋਂ 8 ਲੱਖ ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ।

ਬੁਲਾਰੇ ਨੇ ਦਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਉਕਤ ਵਕੀਲ ਵਿਰੁਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਚ ਐਫ਼.ਆਈ.ਆਰ. ਨੰ. 19  ਮਿਤੀ 04-07-2023 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਐਡਵੋਕੇਟ ਗੌਤਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਬੁਲਾਰੇ ਨੇ ਦਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM

BIG BREAKING : Amritpal Singh ਦੀ ਨਾਮਜ਼ਦਗੀ ਮਨਜ਼ੂਰ, ਵੇਖੋ LIVE UPDATE | Latest Punjab News

16 May 2024 1:39 PM
Advertisement