ਅੰਮ੍ਰਿਤਸਰ: ਵਿਜੀਲੈਂਸ ਨੇ ਸਰਕਾਰੀ ਵਕੀਲ ਗੌਤਮ ਮਜੀਠੀਆ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

By : GAGANDEEP

Published : Jul 6, 2023, 8:00 am IST
Updated : Jul 6, 2023, 8:00 am IST
SHARE ARTICLE
photo
photo

ਮੁਆਵਜ਼ਾ ਜਾਰੀ ਕਰਵਾਉਣ ਲਈ ਮੁਲਜ਼ਮ ਨੇ ਮੰਗੇ ਸਨ 20 ਲੱਖ ਦੀ ਮੰਗ

 

ਅੰਮ੍ਰਿਤਸਰ: ਅੰਮ੍ਰਿਤਸਰ 'ਚ ਇੰਪਰੂਵਮੈਂਟ ਟਰੱਸਟ ਦੇ ਸਰਕਾਰੀ ਵਕੀਲ 'ਤੇ ਵਿਜੀਲੈਂਸ ਨੇ ਕਾਰਵਾਈ ਕੀਤੀ ਹੈ। ਵਿਜੀਲੈਂਸ ਨੇ ਮਸ਼ਹੂਰ ਵਕੀਲ ਗੌਤਮ ਮਜੀਠੀਆ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਇਹ ਕਾਰਵਾਈ ਇਕ ਵੀਡੀਓ ਦੇ ਆਧਾਰ 'ਤੇ ਕੀਤੀ ਹੈ, ਜਿਸ 'ਚ ਗੌਤਮ ਮਜੀਠੀਆ ਪੈਸੇ ਲੈਂਦਿਆਂ ਸਪੱਸ਼ਟ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋ: ਕੇਦਾਰਨਾਥ ਧਾਮ: 'ਪ੍ਰਪੋਜ਼ ਵਾਇਰਲ ਵੀਡੀਓ' ਤੋਂ ਬਾਅਦ ਹੁਣ ਕੇਦਾਰਨਾਥ ਮੰਦਰ 'ਚ ਮੋਬਾਈਲ ਬੈਨ ਕਰਨ ਦੀ ਤਿਆਰੀ

ਵਿਜੀਲੈਂਸ ਅਧਿਕਾਰੀਆਂ ਵਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਪ੍ਰਤਾਪ ਐਵੀਨਿਊ ਵਾਸੀ ਜਤਿੰਦਰ ਸਿੰਘ ਦੀ ਨਿਊ ਅੰਮ੍ਰਿਤਸਰ ਸਥਿਤ ਜ਼ਮੀਨ ਨਗਰ ਸੁਧਾਰ ਟਰੱਸਟ ਵਲੋਂ ਐਕੁਆਇਰ ਕੀਤੀ ਗਈ ਸੀ। ਸਿਟੀ ਇੰਪਰੂਵਮੈਂਟ ਟਰੱਸਟ ਨੂੰ ਅਦਾਲਤ ਤੋਂ 20 ਫੀਸਦੀ ਹੋਰ ਰਾਸ਼ੀ ਦੇ ਮੁਆਵਜ਼ੇ ਸਮੇਤ ਪੈਸੇ ਦੇਣ ਲਈ ਕਿਹਾ ਗਿਆ ਸੀ। ਜਤਿੰਦਰ ਸਿੰਘ ਨੇ ਅਦਾਲਤ ਦੇ ਹੁਕਮਾਂ ਅਨੁਸਾਰ ਗੌਤਮ ਮਜੀਠੀਆ ਨਾਲ ਸੰਪਰਕ ਕੀਤਾ।

ਇਹ ਵੀ ਪੜ੍ਹੋ: ਆਓ ਜਾਣਦੇ ਹਾਂ ਸਵੇਰੇ ਨਿੰਬੂ ਪਾਣੀ ਪੀਣ ਦੇ ਕੀ ਫ਼ਾਇਦੇ ਹਨ?

ਗੌਤਮ ਮਜੀਠੀਆ ਨੇ ਜਤਿੰਦਰ ਸਿੰਘ ਤੋਂ 20 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਗੌਤਮ ਮਜੀਠੀਆ ਨੇ ਵੀ 7 ਲੱਖ ਰੁਪਏ ਰਿਸ਼ਵਤ ਵਜੋਂ ਲਏ ਸਨ। ਜਿਸ ਦੀ ਵੀਡੀਓ ਰਿਕਾਰਡਿੰਗ ਜਤਿੰਦਰ ਸਿੰਘ ਨੇ ਕੀਤੀ। ਜਤਿੰਦਰ ਸਿੰਘ ਨੇ ਇਸ ਵੀਡੀਓ ਸਮੇਤ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੂੰ ਸ਼ਿਕਾਇਤ ਭੇਜੀ ਹੈ। ਵਿਜੀਲੈਂਸ ਵਿਭਾਗ ਦੀ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਜਿਸ ਵਿਚ ਪਤਾ ਲੱਗਾ ਕਿ ਗੌਤਮ ਮਜੀਠੀਆ ਸਰਕਾਰ ਤੋਂ ਤਨਖਾਹ ਲੈ ਕੇ ਸਰਕਾਰੀ ਡਿਊਟੀਆਂ ਨਿਭਾਉਂਦਾ ਹੈ। ਜਿਸ ਤੋਂ ਬਾਅਦ ਵਿਜੀਲੈਂਸ ਨੇ ਗੌਤਮ ਮਜੀਠੀਆ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement