
ਖੇਤ 'ਚ ਕੰਮ ਕਰਦੇ ਸਮੇਂ ਵਾਪਰਿਆ ਹਾਦਸਾ
ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਅਧੀਨ ਆਉਂਦੇ ਪਿੰਡ ਭਾਗਸਰ ਤੋਂ ਬਹੁਤ ਹੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਦਸਿਆ ਜਾ ਰਿਹਾ ਹੈ ਕਿ ਇਥੇ ਇਕ ਨੌਜੁਆਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ: ਵਿਜੀਲੈਂਸ ਵਲੋਂ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਵਕੀਲ ਵਿਰੁਧ ਕੇਸ ਦਰਜ
ਮ੍ਰਿਤਕ ਦੀ ਪਛਾਣ ਸ਼ੇਰਬਾਜ ਸਿੰਘ ਪੁੱਤਰ ਮਰਹੂਮ ਰਾਜਕਰਨ ਸਿੰਘ ਵਜੋਂ ਹੋਈ ਹੈ। ਮ੍ਰਿਤਕ ਪਿੰਡ ਭਾਗਸਰ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਸ਼ੇਰਬਾਜ ਸਿੰਘ ਆਪਣੇ ਖੇਤ ਵਿਚ ਕੰਮ ਕਰ ਰਿਹਾ ਸੀ ਕਿ ਉਸ ਨੂੰ ਕਰੰਟ ਲੱਗ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ।
ਪ੍ਰਾਪਤ ਵੇਰਵਿਆਂ ਅਨੁਸਾਰ ਮ੍ਰਿਤਕ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਨੌਜੁਆਨ ਪੁੱਤਰ ਦੀ ਮੌਤ ਕਾਰਨ ਪ੍ਰਵਾਰ ਅਤੇ ਇਲਾਕੇ ਵਿਚ ਗ਼ਮ ਦਾ ਮਾਹੌਲ ਹੈ।