ਪੰਜਾਬ ਕਾਂਗਰਸ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦਾ ਗਠਨ, ਕਈ ਸੀਨੀਅਰ ਆਗੂਆਂ ਨੂੰ ਮਿਲੀ ਥਾਂ
Published : Jul 6, 2023, 8:00 pm IST
Updated : Jul 6, 2023, 9:43 pm IST
SHARE ARTICLE
Punjab: Congress announces new 31 members political affairs committee
Punjab: Congress announces new 31 members political affairs committee

ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਪ੍ਰਸਤਾਵ ਨੂੰ ਤੁਰਤ ਪ੍ਰਭਾਵ ਨਾਲ ਦਿਤੀ ਮਨਜ਼ੂਰੀ

 

ਚੰਡੀਗੜ੍ਹ:  ਕਾਂਗਰਸ ਨੇ ਵੀਰਵਾਰ ਨੂੰ ਆਪਣੀ ਪੰਜਾਬ ਇਕਾਈ ਲਈ ਸਿਆਸੀ ਮਾਮਲਿਆਂ ਦੀ ਕਮੇਟੀ (ਪੀ.ਏ.ਸੀ.) ਦਾ ਗਠਨ ਕੀਤਾ ਹੈ, ਜਿਸ ਵਿਚ ਸੂਬੇ ਨਾਲ ਸਬੰਧਤ ਕਈ ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਪਾਰਟੀ ਵਲੋਂ ਜਾਰੀ ਬਿਆਨ ਅਨੁਸਾਰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਲਈ ਪੀ.ਏ.ਸੀ. ਦੇ ਗਠਨ ਨੂੰ ਪ੍ਰਵਾਨਗੀ ਦੇ ਦਿਤੀ ਹੈ ।

 

ਇਸ ਵਿਚ ਸੀਨੀਅਰ ਆਗੂ ਹਰੀਸ਼ ਚੌਧਰੀ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਅੰਬਿਕਾ ਸੋਨੀ ਸਮੇਤ 31 ਆਗੂਆਂ ਨੂੰ ਥਾਂ ਦਿਤੀ ਗਈ ਹੈ। ਕਾਂਗਰਸ ਜਨਰਲ ਸਕੱਤਰ ਕੇ.ਸੀ. ਵੇਣੁਗੋਪਾਲ ਨੇ ਇਹ ਜਾਣਕਾਰੀ ਦਿੰਦਿਆਂ ਦਸਿਆ ਕਿ ਕਮੇਟੀ ਵਿਚ ਸੂਬੇ ਦੇ ਮੁੱਖ ਆਗੂਆਂ ਦੇ ਨਾਲ ਹੀ ਕਾਂਗਰਸ ਸੰਸਦਾਂ, ਵਿਧਾਇਕਾਂ ਤੇ ਸੂਬੇ ਦੇ ਸਾਬਕਾ ਮੁੱਖ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ।

Photo

ਉਨ੍ਹਾਂ ਦਸਿਆ ਕਿ ਕਮੇਟੀ ਵਿਚ ਕਾਂਗਰਸੀ ਸੰਸਦ ਡਾ. ਅਮਰ ਸਿੰਘ, ਰਵਨੀਤ ਸਿੰਘ ਬਿੱਟੂ, ਮਨੀਸ਼ ਤਿਵਾੜੀ ਦੇ ਨਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਸੁਖਜਿੰਦਰ ਸਿੰਘ ਰੰਧਾਵਾ, ਨਵਜੋਤ ਸਿੰਘ ਸਿੱਧੂ, ਸੁਖਪਾਲ ਸਿੰਘ ਖਹਿਰਾ ਸਮੇਤ ਕਈ ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ।

Photo

ਇਸ ਸੂਚੀ ਵਿਚ ਰਾਣਾ ਕੰਵਰਪਾਲ ਸਿੰਘ, ਪ੍ਰਗਟ ਸਿੰਘ, ਕੁਲਜੀਤ ਸਿੰਘ ਨਾਗਰਾ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਰਾਜ ਕੁਮਾਰ ਚੱਬੇਵਾਲ, ਸੁਖਵਿੰਦਰ ਸਿੰਘ ਡੈਨੀ,  ਗੁਰਜੀਤ ਸਿੰਘ ਔਜਲਾ, ਮੁਹੰਮਦ ਸਦੀਕ, ਡਾ.  ਪਵਨ ਆਦੀਆ, ਓਪੀ ਸੋਨੀ, ਸੁਖਬਿੰਦਰ ਸਿੰਘ ਸਰਕਾਰੀਆ, ਰਾਕੇਸ਼ ਪਾਂਡੇ, ਰਜ਼ੀਆ ਸੁਲਤਾਨਾ, ਸੰਗਤ ਸਿੰਘ ਗਿਲਜੀਆਂ ਅਤੇ ਸੰਦੀਪ ਸੰਧੂ ਦੇ ਨਾਂਅ ਵੀ ਸ਼ਾਮਲ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement