Jalandhar News:CM ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਵਿੱਚ ਕੀਤੀ ਜਨ ਸਭਾਵਾਂ, ਲੋਕਾਂ ਨੂੰ 'ਆਪ' ਉਮੀਦਵਾਰ ਨੂੰ ਜਿਤਾਉਣ ਦੀ ਕੀਤੀ ਅਪੀਲ
Published : Jul 6, 2024, 10:18 pm IST
Updated : Jul 6, 2024, 10:18 pm IST
SHARE ARTICLE
 CM Bhagwant Mann
CM Bhagwant Mann

ਭਗਵੰਤ ਮਾਨ ਨੇ ਪੰਜਾਬ ਦੇ ਹਰ ਵਰਗ ਲਈ ਇਤਿਹਾਸਕ ਕੰਮ ਕੀਤਾ, ਅਜਿਹਾ ਮੁੱਖ ਮੰਤਰੀ ਪੰਜਾਬ 'ਚ ਪਹਿਲੀ ਵਾਰ ਬਣਿਆ ਹੈ : ਸੰਜੇ ਸਿੰਘ

Jalandhar News : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮੋਹਿੰਦਰ ਭਗਤ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਇੱਥੇ ਕਈ ਜਨਤਕ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੂੰ ਜਿਤਾਉਣ ਦੀ ਅਪੀਲ ਕੀਤੀ। 

ਜਲੰਧਰ ਪੱਛਮੀ ਵਿਧਾਨ ਸਭਾ ਅਧੀਨ ਪੈਂਦੇ ਵਾਰਡ ਨੰਬਰ 35, 41, 44 ਅਤੇ ਵਾਰਡ ਨੰਬਰ 76 ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਕੌਮੀ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ 'ਆਪ' ਉਮੀਦਵਾਰ ਮੋਹਿੰਦਰ ਭਗਤ ਨਾਲ ਜਨ ਸਭਾਵਾਂ ਨੂੰ ਸੰਬੋਧਨ ਕੀਤਾ।

ਮੁੱਖ ਮੰਤਰੀ ਨੇ ਲੋਕਾਂ ਨਾਲ ਵਾਅਦਾ ਕਰਦਿਆਂ ਕਿਹਾ ਕਿ ਜੇਕਰ ਤੁਹਾਡਾ ਉਮੀਦਵਾਰ ਜਿੱਤ ਗਿਆ ਤਾਂ ਮੋਹਿੰਦਰ ਭਗਤ ਜੋ ਵੀ ਅਰਜ਼ੀ ਮੇਰੇ ਕੋਲ ਲੈ ਕੇ ਆਉਣਗੇ, ਮੈਂ ਉਨ੍ਹਾਂ ਸਾਰਿਆਂ 'ਤੇ ਦਸਤਖ਼ਤ ਕਰਕੇ ਪਾਸ ਕਰਾਂਗਾ। ਮਾਨ ਨੇ ਮੋਹਿੰਦਰ ਭਗਤ ਨੂੰ ਮੰਤਰੀ ਬਣਾਉਣ ਦਾ ਇਸ਼ਾਰਾ ਕਰਦਿਆਂ ਕਿਹਾ ਕਿ ਤੁਸੀਂ ਉਨ੍ਹਾਂ ਨੂੰ ਵਿਧਾਨ ਸਭਾ 'ਚ ਭੇਜੋ, ਮੈਂ ਉਨ੍ਹਾਂ ਨੂੰ ਅਗਲੀ ਪੌੜੀ ਚੜ੍ਹਾ ਦੇਵਾਂਗਾ। 

ਮਾਨ ਨੇ ਕਿਹਾ ਕਿ ਮੈਂ ਦੋਆਬਾ ਅਤੇ ਮਾਝਾ ਖੇਤਰ ਦੇ ਲੋਕਾਂ ਦੇ ਕੰਮਾਂ ਲਈ ਜਲੰਧਰ ਵਿੱਚ ਆਪਣਾ ਦਫ਼ਤਰ ਖੋਲ੍ਹਿਆ ਹੈ।  ਹੁਣ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਚੰਡੀਗੜ੍ਹ ਨਹੀਂ ਜਾਣਾ ਪਵੇਗਾ। ਸਰਕਾਰ ਖ਼ੁਦ ਤੁਹਾਡੇ ਬੂਹੇ 'ਤੇ ਹੈ।  ਮਾਨ ਨੇ ਕਿਹਾ ਕਿ ਉਹ ਚੋਣਾਂ ਤੋਂ ਬਾਅਦ ਵੀ ਇਹ ਰਿਹਾਇਸ਼ ਆਪਣੇ ਕੋਲ ਰੱਖਣਗੇ ਅਤੇ ਹਫ਼ਤੇ ਵਿੱਚ ਘੱਟੋ-ਘੱਟ ਦੋ ਦਿਨ ਇੱਥੇ ਲੋਕਾਂ ਨੂੰ ਮਿਲਣਗੇ। 

ਮਾਨ ਨੇ ਕਾਂਗਰਸ ਪਾਰਟੀ ਦੀ ਉਮੀਦਵਾਰ ਸੁਰਿੰਦਰ ਕੌਰ 'ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਜੇਕਰ ਉਹ ਜਲੰਧਰ ਦੇ ਡਿਪਟੀ ਮੇਅਰ ਹੁੰਦਿਆਂ ਆਪਣੇ ਵਾਰਡ ਦੇ ਕੰਮ ਨਹੀਂ ਕਰਵਾ ਸਕੀ ਤਾਂ ਇੰਨੇ ਵੱਡੇ ਵਿਧਾਨ ਸਭਾ ਹਲਕੇ ਦੇ ਕੰਮ ਕਿਵੇਂ ਕਰਵਾਉਣਗੇ। ਮਾਨ ਨੇ ਕਿਹਾ ਕਿ ਗਲੀਆਂ, ਨਾਲੀਆਂ ਅਤੇ ਸੀਵਰੇਜ ਸਿਸਟਮ ਆਦਿ ਦਾ ਕੰਮ ਨਗਰ ਨਿਗਮ ਅਧੀਨ ਆਉਂਦਾ ਹੈ।  ਜਲੰਧਰ ਨਗਰ ਨਿਗਮ ਵਿੱਚ ਇਸ ਵੇਲੇ ਕਾਂਗਰਸ ਦਾ ਮੇਅਰ ਹੈ, ਉਸ ਨੇ ਇਸ ਲਈ ਕੁਝ ਨਹੀਂ ਕੀਤਾ। ਇੱਥੋਂ ਤੱਕ ਕਿ ਉਨ੍ਹਾਂ ਸੀਵਰੇਜ ਦੇ ਢੱਕਣ ਵੀ ਨਹੀਂ ਬਦਲੇ।

ਮਾਨ ਨੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ 'ਤੇ ਵੀ ਹਮਲਾ ਬੋਲਿਆ।  ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਦੀ ਹਾਲਤ ਇੰਨੀ ਮਾੜੀ ਹੋ ਗਈ ਹੈ ਕਿ ਸੁਖਬੀਰ ਬਾਦਲ ਆਪਣੇ ਉਮੀਦਵਾਰ ਤੋਂ ਸਮਰਥਨ ਵਾਪਸ ਲੈ ਕੇ ਲੋਕਾਂ ਨੂੰ ਬਹੁਜਨ ਸਮਾਜ ਪਾਰਟੀ ਨੂੰ ਵੋਟ ਪਾਉਣ ਲਈ ਕਹਿ ਰਹੇ ਹਨ। 

ਮਾਨ ਨੇ ਕਿਹਾ ਕਿ ਮੈਂ ਪੈਸਾ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਇਆ ਹਾਂ। ਜੇਕਰ ਮੈਂ ਪੈਸਾ ਕਮਾਉਣਾ ਹੁੰਦਾ ਤਾਂ ਇੱਕ ਕਲਾਕਾਰ ਦੇ ਤੌਰ 'ਤੇ ਮੈਂ ਹੁਣ ਤੱਕ ਬਹੁਤ ਕਮਾ ਲਿਆ ਹੁੰਦਾ।  ਮੈਂ ਪੰਜਾਬ ਦੇ ਲੋਕਾਂ ਦੀ ਸੇਵਾ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਰਾਜਨੀਤੀ ਵਿੱਚ ਆਇਆ ਹਾਂ।

ਉਨ੍ਹਾਂ ਕਿਹਾ ਕਿ ਤਿੰਨੋਂ ਪਾਰਟੀਆਂ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਮੈਨੂੰ ਹਰਾਉਣ ਲਈ ਇਕੱਠੀ ਹੋ ਗਈ ਹਨ ਕਿਉਂਕਿ ਤਿੰਨਾਂ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਤਿੰਨਾਂ ਪਾਰਟੀਆਂ ਨੂੰ ਇਸ ਗੱਲ ਤੋਂ ਬਹੁਤ ਪ੍ਰੇਸ਼ਾਨੀ ਹੈ ਕਿ ਆਮ ਘਰਾਂ ਦੇ ਨੌਜਵਾਨ ਵਿਧਾਇਕ, ਮੰਤਰੀ ਅਤੇ ਮੁੱਖ ਮੰਤਰੀ ਕਿਵੇਂ ਬਣ ਗਏ।

ਮਾਨ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ 'ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਨੇ ਇੱਥੋਂ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਰਹਿੰਦਿਆਂ ਦੋ ਨੰਬਰ ਦੇ ਕੰਮ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਇਸ ਲਈ ਉਹ ਭਾਜਪਾ ਵਿੱਚ ਸ਼ਾਮਲ ਹੋਏ ਹਨ।  ਅੱਜ ਕੱਲ੍ਹ ਭਾਜਪਾ ਭ੍ਰਿਸ਼ਟ ਨੇਤਾਵਾਂ ਦੀ ਪਹਿਲੀ ਪਸੰਦ ਹੈ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਚੋਣ ਵਿੱਚ ਉਨ੍ਹਾਂ ਨੂੰ ਅਜਿਹਾ ਸਬਕ ਸਿਖਾਉਣ ਕਿ ਕੋਈ ਵੀ ਵਿਧਾਇਕ ਦੁਬਾਰਾ ਇਸ ਤਰ੍ਹਾਂ ਅਸਤੀਫ਼ਾ ਦੇਣ ਦੀ ਹਿੰਮਤ ਨਾ ਕਰੇ।

ਮਾਨ ਨੇ ਭਾਜਪਾ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਪੱਤਰਕਾਰਾਂ ਨੇ ਮੈਨੂੰ ਪੁੱਛਿਆ ਕਿ ਅਸੀਂ ਮੋਦੀ ਨੂੰ ਦਿੱਲੀ ਅਤੇ ਪੰਜਾਬ 'ਚ ਕਿਵੇਂ ਰੋਕਿਆ। ਮੈਂ ਕਿਹਾ, ਕਮਲ ਚਿੱਕੜ ਵਿੱਚ  ਖਿੜਦਾ ਹੈ, ਅਸੀਂ ਝਾੜੂ ਨਾਲ ਉਸ ਚਿੱਕੜ ਨੂੰ ਸਾਫ਼ ਕਰਦੇ ਹਾਂ, ਇਸ ਲਈ ਦਿੱਲੀ ਅਤੇ ਪੰਜਾਬ ਵਿੱਚ ਕਮਲ ਨਹੀਂ ਹੈ।

ਮੁੱਖ ਮੰਤਰੀ ਨੇ ਜਨ ਸਭਾ ਵਿੱਚ ਆਏ ਨੌਜਵਾਨਾਂ ਨੂੰ ਕਿਹਾ ਕਿ ਰਾਜਨੀਤੀ ਮਾੜੀ ਨਹੀਂ ਹੈ।  ਸਮੱਸਿਆ ਬੁਰੇ ਲੋਕਾਂ ਦੀ ਵੱਡੀ ਗਿਣਤੀ ਹੈ। ਅਜਿਹਾ ਇਸ ਲਈ ਵੀ ਹੈ ਕਿਉਂਕਿ ਚੰਗੇ ਲੋਕ ਇਸ ਤੋਂ ਦੂਰ ਰਹਿੰਦੇ ਹਨ।  ਉਨ੍ਹਾਂ ਕਿਹਾ ਕਿ ਤੁਹਾਡੀ ਜ਼ਿੰਦਗੀ ਦੀ ਹਰ ਚੀਜ਼ ਰਾਜਨੀਤੀ ਤੋਂ ਤੈਅ ਹੁੰਦੀ ਹੈ, ਇੱਥੋਂ ਤੱਕ ਕਿ ਤੁਸੀਂ ਕੀ ਖਾਓਗੇ ਅਤੇ ਕੀ ਪਹਿਨੋਗੇ।  ਇਸ ਲਈ ਰਾਜਨੀਤੀ ਤੋਂ ਭੱਜੋ ਨਾ, ਸਗੋਂ ਸਰਗਰਮੀ ਨਾਲ ਹਿੱਸਾ ਲਓ।

ਭਗਵੰਤ ਮਾਨ ਨੇ ਪੰਜਾਬ ਦੇ ਹਰ ਵਰਗ ਲਈ ਇਤਿਹਾਸਕ ਕੰਮ ਕੀਤਾ ਹੈ, ਅਜਿਹਾ ਮੁੱਖ ਮੰਤਰੀ ਪੰਜਾਬ 'ਚ ਪਹਿਲੀ ਵਾਰ ਬਣਿਆ ਹੈ- 'ਆਪ' ਸੰਸਦ ਮੈਂਬਰ ਸੰਜੇ ਸਿੰਘ

ਜਨ ਸਭਾ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਹਰ ਵਰਗ ਲਈ ਇਤਿਹਾਸਕ ਕੰਮ ਕੀਤੇ ਹਨ। ਅਜਿਹਾ ਮੁੱਖ ਮੰਤਰੀ ਪੰਜਾਬ ਵਿੱਚ ਪਹਿਲੀ ਵਾਰ ਬਣਿਆ ਹੈ।  ਉਨ੍ਹਾਂ ਕਿਹਾ ਕਿ ਮਾਨ ਦੀ ਸਰਕਾਰ 'ਚ ਪੰਜਾਬ ਦੇ ਆਮ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ 'ਤੇ ਆ ਰਹੇ ਹਨ।  ਅੱਜ ਪੰਜਾਬ ਦੇ ਕਰੀਬ 90 ਫ਼ੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆ ਰਿਹਾ ਹੈ।

'ਆਪ' ਸਰਕਾਰ ਦੇ ਸੱਤਾ 'ਚ ਆਉਣ ਤੋਂ ਬਾਅਦ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ। ਹੁਣ ਤੱਕ ਕਰੀਬ 850 ਮੁਹੱਲਾ ਕਲੀਨਿਕ ਬਣਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਦੋ ਕਰੋੜ ਤੋਂ ਵੱਧ ਲੋਕ ਆਪਣਾ ਇਲਾਜ ਕਰਵਾ ਚੁੱਕੇ ਹਨ। ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ। ਪਿਛਲੇ ਦੋ ਸਾਲਾਂ ਵਿੱਚ ਤਕਰੀਬਨ 43 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਮਿਲੀਆਂ ਹਨ। 

ਵਪਾਰੀਆਂ ਦੀ ਸਹੂਲਤ ਲਈ ਸਰਕਾਰ ਨੇ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ, ਜਿਸ ਨਾਲ ਉਨ੍ਹਾਂ ਦੀ ਰਿਸ਼ਵਤਖ਼ੋਰੀ, ਅਫ਼ਸਰਸ਼ਾਹੀ ਅਤੇ ਦਫ਼ਤਰਾਂ ਵਿਚ ਆਉਣ-ਜਾਣ ਦੀਆਂ ਮੁਸ਼ਕਲਾਂ ਖ਼ਤਮ ਹੋ ਗਈਆਂ।  ਇਸ ਤੋਂ ਇਲਾਵਾ ਪਿਛਲੇ ਦੋ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ 16 ਟੋਲ ਪਲਾਜ਼ੇ ਬੰਦ ਕੀਤੇ ਹਨ, ਜਿਸ ਕਾਰਨ ਪੰਜਾਬੀਆਂ ਦੀ ਰੋਜ਼ਾਨਾ 70 ਲੱਖ ਰੁਪਏ ਤੋਂ ਵੱਧ ਦੀ ਬੱਚਤ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਨੇ ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸ਼ਿਕਾਇਤਾਂ ਲਈ ਹੈਲਪ ਲਾਈਨ ਨੰਬਰ ਜਾਰੀ ਕੀਤਾ ਅਤੇ ਇਸ 'ਤੇ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ 'ਤੇ 500 ਦੇ ਕਰੀਬ ਭ੍ਰਿਸ਼ਟ ਲੋਕਾਂ ਵਿਰੁੱਧ ਕਾਰਵਾਈ ਕੀਤੀ। ਮਾਨ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਵੀ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਹੈ। ਹੁਣ ਤੱਕ ਕਰੀਬ 26 ਹਜ਼ਾਰ ਲੋਕਾਂ ਵਿਰੁੱਧ ਐਨਡੀਪੀਐਸ ਤਹਿਤ ਕੇਸ ਦਰਜ ਕੀਤੇ ਜਾ ਚੁੱਕੇ ਹਨ ਅਤੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਜਾ ਚੁੱਕੇ ਹਨ। 

ਸੰਜੇ ਸਿੰਘ ਨੇ ਭਾਜਪਾ, ਕਾਂਗਰਸ ਅਤੇ ਅਕਾਲੀ ਦਲ 'ਤੇ ਹਮਲਾ ਬੋਲਦਿਆਂ ਕਿਹਾ ਕਿ ਅਕਾਲੀ ਸਰਕਾਰ ਵੇਲੇ ਅਕਾਲੀ ਆਗੂ ਗੁੰਡਾਗਰਦੀ ਕਰਦੇ ਸਨ ਅਤੇ ਅਪਰਾਧੀਆਂ-ਮਾਫ਼ੀਆ ਨੂੰ ਸਰਕਾਰੀ ਸ਼ਹਿ ਦਿੰਦੇ ਸਨ।  ਜਦੋਂ ਕਿ ਕਾਂਗਰਸ ਸਰਕਾਰ ਨੇ ਪੰਜ ਸਾਲਾਂ ਵਿੱਚ ਪੰਜਾਬ ਦੇ ਵਿਕਾਸ ਲਈ ਕੁਝ ਨਹੀਂ ਕੀਤਾ, ਸਿਰਫ਼ ਭ੍ਰਿਸ਼ਟਾਚਾਰ ਹੀ ਕੀਤਾ ਅਤੇ ਭਾਜਪਾ ਜਾਤ, ਧਰਮ ਅਤੇ ਨਫ਼ਰਤ ਦੀ ਰਾਜਨੀਤੀ ਕਰਦੀ ਹੈ। 

ਉਨ੍ਹਾਂ ਕਿਹਾ ਕਿ ਭਾਜਪਾ ਪਾਰਟੀ ਚੋਰ ਹੈ। ਅਸੀਂ ਸਾਈਕਲ ਚੋਰਾਂ ਅਤੇ ਬਾਈਕ ਚੋਰਾਂ ਬਾਰੇ ਸੁਣਿਆ ਹੈ ਪਰ ਭਾਜਪਾ ਇੱਕ ਵੱਖਰੀ ਕਿਸਮ ਦੀ ਚੋਰ ਹੈ। ਉਹ ਸਿਆਸੀ ਪਾਰਟੀਆਂ ਦੇ ਵਿਧਾਇਕ ਅਤੇ ਚੋਣ ਨਿਸ਼ਾਨ ਚੋਰੀ ਕਰਦੀ ਹੈ। ਇੱਥੇ ਵੀ ਭਾਜਪਾ ਨੇ ਸਾਡੇ ਵਿਧਾਇਕ ਨੂੰ ਚੋਰੀ ਕਰ ਲਿਆ, ਜਿਸ ਕਾਰਨ ਇਹ ਜ਼ਿਮਨੀ ਚੋਣ ਹੋ ਰਹੀ ਹੈ।

'ਆਪ' ਉਮੀਦਵਾਰ ਮੋਹਿੰਦਰ ਭਗਤ ਨੇ ਕਿਹਾ- 'ਆਪ' ਸਰਕਾਰ ਆਮ ਲੋਕਾਂ ਅਤੇ ਗ਼ਰੀਬਾਂ ਦੀ ਸਰਕਾਰ ਹੈ, ਅਮੀਰਾਂ ਤੋਂ ਟੈਕਸ ਇਕੱਠਾ ਕਰਕੇ ਗ਼ਰੀਬਾਂ ਨੂੰ ਸਹੂਲਤਾਂ ਦੇ ਰਹੀ ਹੈ

ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ 'ਚ 'ਆਪ' ਉਮੀਦਵਾਰ ਮੋਹਿੰਦਰ ਭਗਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਅਤੇ ਗ਼ਰੀਬਾਂ ਦੀ ਸਰਕਾਰ ਹੈ।  ਸਰਕਾਰ ਅਮੀਰਾਂ ਤੋਂ ਟੈਕਸ ਵਸੂਲ ਰਹੀ ਹੈ ਅਤੇ ਉਸ ਪੈਸੇ ਦੀ ਵਰਤੋਂ ਆਮ ਲੋਕਾਂ ਨੂੰ ਸਹੂਲਤਾਂ ਦੇਣ ਲਈ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਮੁੱਖ ਮੰਤਰੀ ਆਪਣੇ ਪਰਿਵਾਰ ਸਮੇਤ ਜਲੰਧਰ ਵਿੱਚ ਰਹਿਣ ਆਇਆ ਹੋਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਦੇ ਵਿਕਾਸ ਲਈ ਬਹੁਤ ਸੰਵੇਦਨਸ਼ੀਲ ਹਨ, ਇਸ ਲਈ ਇਸ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਬਹੁਤ ਜ਼ਰੂਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM
Advertisement