
Sidhu Moosewala Murder News: ਗਵਾਹਾਂ ਨੇ ਅਦਾਲਤ ਤੋਂ ਮੰਗਿਆ ਸਮਾਂ
Sidhu Moosewala Murder News : ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦਾ ਮੁੱਖ ਗਵਾਹ ਸ਼ੁੱਕਰਵਾਰ ਨੂੰ ਗਵਾਹੀ ਦੇਣ ਲਈ ਅਦਾਲਤ ਵਿੱਚ ਨਹੀਂ ਪਹੁੰਚਿਆ। ਇਹ ਦੂਜੀ ਵਾਰ ਹੈ ਕਿ ਘਟਨਾ ਤੋਂ ਬਾਅਦ ਸਿੱਧੂ ਦੀ ਕਾਰ 'ਚ ਬੈਠੇ ਦੋਵੇਂ ਦੋਸਤ ਗਵਾਹੀ ਦੇਣ ਨਹੀਂ ਆਏ।
ਪੜ੍ਹੋ ਇਹ ਖ਼ਬਰ : Punjab News : ਮੁਰੰਮਤ ਲਈ ਖੰਭੇ 'ਤੇ ਚੜ੍ਹੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
ਅਦਾਲਤ ਨੇ ਦੋਵਾਂ ਦੇ ਬਿਆਨ ਕਲਮਬੰਦ ਕਰਨ ਦੀ ਤਰੀਕ ਕੱਲ੍ਹ ਯਾਨੀ ਸ਼ੁੱਕਰਵਾਰ ਰੱਖੀ ਸੀ। ਕਤਲ ਦੇ ਸਮੇਂ ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਸਿੱਧੂ ਦੀ ਕਾਰ ਵਿੱਚ ਬੈਠੇ ਸਨ। ਇਸ ਲਈ ਉਨ੍ਹਾਂ ਨੂੰ ਮੁੱਖ ਗਵਾਹ ਬਣਾਇਆ ਗਿਆ। ਦੋਵਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਦਾਲਤ 'ਚ ਛੋਟ ਦੀ ਮੰਗ ਕੀਤੀ ਹੈ। ਇਹ ਘਟਨਾ ਮਾਨਸਾ ਦੇ ਪਿੰਡ ਜਵਾਹਰਕੇ ਦੀ ਹੈ। ਗੁਰਵਿੰਦਰ ਤੇ ਗੁਰਪ੍ਰੀਤ ਨੂੰ ਵੀ ਗੋਲੀਆਂ ਲੱਗੀਆਂ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
29 ਮਈ 2022 ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਮੂਸੇਵਾਲਾ ਨੂੰ 6 ਸ਼ੂਟਰਾਂ ਨੇ ਗੋਲੀ ਮਾਰ ਦਿੱਤੀ ਸੀ। ਮੂਸੇਵਾਲਾ ਉਦੋਂ 28 ਸਾਲ ਦੇ ਸਨ। ਇਸ ਕਤਲ ਦੀ ਜ਼ਿੰਮੇਵਾਰੀ ਬਦਨਾਮ ਗੈਂਗਸਟਰ ਲਾਰੈਂਸ ਗੈਂਗ ਨੇ ਲਈ ਹੈ। ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਸਾਰੀ ਸਾਜ਼ਿਸ਼ ਨੂੰ ਅੰਜਾਮ ਦਿੱਤਾ। ਜਿਸ 'ਚ ਲਾਰੇਂਸ ਦੇ ਭਰਾ ਅਨਮੋਲ ਅਤੇ ਭਤੀਜੇ ਸਚਿਨ ਥਾਪਨ ਵੀ ਸ਼ਾਮਲ ਸਨ।
ਪੁਲਿਸ ਨੇ ਇਸ ਮਾਮਲੇ ਵਿੱਚ 35 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿੱਚੋਂ 4 ਦੀ ਮੌਤ ਹੋ ਚੁੱਕੀ ਹੈ। ਕਤਲ ਤੋਂ ਬਾਅਦ ਤੋਂ ਹੀ ਮਾਪੇ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਕਰ ਰਹੇ ਹਨ।
(For more Punjabi news apart from Sidhu Moosewala Murder News , stay tuned to Rozana Spokesman