Amritsar News : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦਰਬਾਰ ਸਾਹਿਬ ’ਚ ਹੋਏ ਨਤਮਸਤਕ 

By : BALJINDERK

Published : Jul 6, 2024, 6:33 pm IST
Updated : Jul 6, 2024, 6:33 pm IST
SHARE ARTICLE
ਸੰਜੇ ਸਿੰਘ ਦਰਬਾਰ ਸਾਹਿਬ ’ਚ ਨਤਮਸਤਕ ਹੁੰਦੇ ਹੋਏ   
ਸੰਜੇ ਸਿੰਘ ਦਰਬਾਰ ਸਾਹਿਬ ’ਚ ਨਤਮਸਤਕ ਹੁੰਦੇ ਹੋਏ  

Amritsar News :ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ’ਚ ਵੀ ਆਮ ਆਦਮੀ ਪਾਰਟੀ 2022 ਵਾਂਗ ਲੋਕਾਂ ਤੇ ਦਿਲਾਂ ਤੇ ਕਰੇਗੀ ਰਾਜ - ਸੰਜੇ ਸਿੰਘ 

Amritsar News : ਸ਼੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ’ਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ ਉੱਥੇ ਹੀ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦਰਬਾਰ ਸਾਹਿਬ ਵਿਚ ਮੱਥਾ ਟੇਕਣ ਪਹੁੰਚੇ। ਉਨ੍ਹਾਂ ਨੇ ਦਰਬਾਰ ਸਾਹਿਬ ਵਿਚ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। 

ਇਹ ਵੀ ਪੜੋ:Mumbai News : ਕ੍ਰਿਕਟਰਾਂ ਨੂੰ 11 ਕਰੋੜ ਰੁਪਏ ਦਾ ਇਨਾਮ ਦੇ ਕੇ ਸਵਾਲਾਂ ਦੇ ਘੇਰੇ ’ਚ ਮਹਾਰਾਸ਼ਟਰ ਸਰਕਾਰ  

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਅੱਜ ਉਨ੍ਹਾਂ ਦੀ ਬਿਕਰਮ ਸਿੰਘ ਮਜੀਠੀਆ ਦੇ ਕੇਸ ਵਿਚ ਅੰਮ੍ਰਿਤਸਰ ਕੋਰਟ ’ਚ ਸੁਣਵਾਈ ਸੀ, ਜਿਸ ਨੂੰ ਲੈ ਕੇ ਅੱਜ ਉਹ ਅੰਮ੍ਰਿਤਸਰ ਪਹੁੰਚੇ ਹਨ।

a

ਜਿਸ ਤੋਂ ਬਾਅਦ ਉਹ ਦਰਬਾਰ ਸਾਹਿਬ ’ਚ ਮੱਥਾ ਟੇਕਣ ਪਹੁੰਚੇ ਹਨ ਤੇ ਦਰਬਾਰ ਸਾਹਿਬ ’ਚ ਉਨ੍ਹਾਂ ਵੱਲੋਂ ਜਲੰਧਰ ਜਿਮਨੀ ਚੋਣਾਂ ਜਿੱਤਣ ਦੇ ਲਈ ਵੀ ਅਰਦਾਸ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਲੋਕ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ 13 ਸੀਟਾਂ ਜਿੱਤਣ ਦਾ ਦਾਅਵਾ ਕਰਦੀ ਸੀ ਪਰ 13 ਸੀਟਾਂ ਨਹੀਂ ਜਿੱਤ ਸਕੀ।  ਪਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਆਪਣਾ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਰਗਾ ਹੀ ਲੋਕਾਂ ਦਾ ਪਿਆਰ ਹਾਸਲ ਕਰੇਗੀ।

ਇਹ ਵੀ ਪੜੋ:Delhi News : ਪ੍ਰਧਾਨ ਮੰਤਰੀ ਮੋਦੀ ਨੇ ਬਰਤਾਨੀਆਂ ਦੇ ਪ੍ਰਧਾਨ ਮੰਤਰੀ ਸਟੋਰਮਰ ਨਾਲ ਕੀਤੀ ਗੱਲਬਾਤ  

ਸੰਜੇ ਸਿੰਘ ਨੇ ਕਿਹਾ  ਕਿ ਪੰਜਾਬ ਲਾਅ ਐਂਡ ਆਰਡਰ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਸਵਾਲ ਉੱਠ ਰਹੇ ਹਨ ਅਤੇ ਜੋ ਲੋਕ ਆਮ ਆਦਮੀ ਪਾਰਟੀ ’ਤੇ ਇਹ ਸਵਾਲ ਚੁੱਕ ਰਹੇ ਹਨ ਉਹ ਪਹਿਲਾਂ 2022 ਤੋਂ ਪਹਿਲਾਂ ਦੇ ਰਿਕਾਰਡ ਚੈੱਕ ਕਰ ਲੈਣ ਤੇ 2022 ਤੋਂ ਬਾਅਦ ਦੇ ਵੀ ਰਿਕਾਰਡ ਚੈੱਕ ਕਰ ਲੈਣ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ’ਚ ਆਉਣ ਤੋਂ ਬਾਅਦ ਬਹੁਤ ਸਾਰਾ ਨਸ਼ੇ ਅਤੇ ਲਾਅ ਆਰਡਰ ਤੇ ਕੰਟਰੋਲ ਕੀਤਾ ਹੈ। 

(For more news apart from Rajya Sabha member of Aam Aadmi Party Sanjay Singh reached Darbar Sahib News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement