
Sandeep Thapar News: ਗੰਨਮੈਨ ਦੀ ਮੌਜੂਦਗੀ ਵਿਚ ਹੋਇਆ ਸੀ ਹਮਲਾ
Sandeep Thapar News: ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ ਨਿਹੰਗਾਂ ਨੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਉਰਫ਼ ਗੋਰਾ 'ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਦਾ ਗੰਨਮੈਨ ਵਿਰੋਧ ਕਰਨ ਦੀ ਬਜਾਏ ਇਕ ਪਾਸੇ ਹੋ ਗਿਆ। ਇਸ ਨਾਲ ਹਿੰਦੂ ਸੰਗਠਨ ਨਾਰਾਜ਼ ਹਨ। ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਹਰਕਤ 'ਚ ਆ ਗਈ ਹੈ। ਪੁਲਿਸ ਨੇ ਗੰਨਮੈਨ ਸੁਖਵੰਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ।
ਇਹ ਵੀ ਪੜ੍ਹੋ: Kerala News: ਕੋਰੋਨਾ ਤੋਂ ਬਾਅਦ ਹੁਣ ਇਸ ਵਾਇਰਸ ਨੇ ਡਰਾਏ ਲੋਕ, ਚੌਥਾ ਮਾਮਲਾ ਆਇਆ ਸਾਹਮਣੇ, 3 ਬੱਚਿਆਂ ਦੀ ਹੋ ਚੁੱਕੀ ਮੌਤ
ਹਮਲਾ ਕਰਨ ਵਾਲੇ ਨਿਹੰਗਾਂ ਨੇ ਹਮਲੇ ਤੋਂ ਬਾਅਦ ਇੱਕ ਵੀਡੀਓ ਵੀ ਜਾਰੀ ਕੀਤੀ ਸੀ ਅਤੇ ਕਿਹਾ ਕਿ ਜੇਕਰ ਕੋਈ ਉਨ੍ਹਾਂ ਦੇ ਧਰਮ, ਸਵੈਮਾਣ ਅਤੇ ਸ਼ਹੀਦਾਂ ਬਾਰੇ ਕੁਝ ਵੀ ਕਹਿੰਦਾ ਹੈ, ਤਾਂ ਉਨ੍ਹਾਂ ਨੂੰ ਉਸੇ ਤਰ੍ਹਾਂ ਦਾ ਸਾਹਮਣਾ ਕਰਨਾ ਪਵੇਗਾ। ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਕਿ ਦੱਸਿਆ ਕਿ ਦੋ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਹ ਬਾਬਾ ਬੁੱਢਾ ਦਲ ਨਾਲ ਸਬੰਧਤ ਹੈ। ਗੰਨਮੈਨ ਪੁਲਿਸ ਮੁਲਾਜ਼ਮ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਸ਼ਿਵ ਸੈਨਾ ਆਗੂ ਥਾਪਰ ਦੀ ਹਾਲਤ ਵਿੱਚ ਸੁਧਾਰ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Sandeep Thapar News: ਸ਼ਿਵ ਸੈਨਾ ਆਗੂ ਦਾ ਗੰਨਮੈਨ ਸਸਪੈਂਡ, ਹਮਲੇ ਵੇਲੇ ਹੋ ਗਿਆ ਸੀ ਪਾਸੇ
ਇਸ ਦੇ ਵਿਰੋਧ ਵਿੱਚ ਹਿੰਦੂ ਆਗੂਆਂ ਨੇ ਸ਼ਨੀਵਾਰ ਨੂੰ ਲੁਧਿਆਣਾ ਬੰਦ ਦਾ ਐਲਾਨ ਕੀਤਾ ਸੀ ਪਰ ਦੇਰ ਰਾਤ ਹਿੰਦੂ ਆਗੂਆਂ ਨੇ ਲੁਧਿਆਣਾ ਬੰਦ ਦੇ ਸੱਦੇ ਨੂੰ ਮੁਲਤਵੀ ਕਰ ਦਿੱਤਾ ਹੈ। ਇਸ ਦੌਰਾਨ ਸੀਪੀ ਕੁਲਦੀਪ ਚਾਹਲ ਨੇ ਸ਼ਿਵ ਸੈਨਾ ਆਗੂ ਥਾਪਰ ਦਾ ਹਾਲ-ਚਾਲ ਪੁੱਛਿਆ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Sandeep Thapar News Gunman Suspend , stay tuned to Rozana Spokesman