
Punjab News : ਪਰਿਵਾਰ ਨੇ ਕਿਹਾ ਪੁਲਿਸ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ਼ ਨਹੀਂ ਕਰ ਰਹੀ ਕੋਈ ਕਾਰਵਾਈ
Punjab News : ਮੁਹਾਲੀ ਦੇ ਪਿੰਡ 5 ਜੁਲਾਈ ਦਾ ਬਲੌਂਗੀ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ 22 ਸਾਲਾ ਰਿਤਿਕ ਹੀ ਠਾਕੁਰ ਵਜੋਂ ਹੈ। ਮੁਹਾਲੀ ਵਿਚ ਇੱਕ ਹਫ਼ਤੇ ’ਚ ਨਸ਼ੇ ਦੀ ਓਵਰਡੋਜ਼ ਕਾਰਨ ਇਹ ਹੈ ਦੂਜੀ ਮੌਤ ਹੈ। ਇਸ ਤੋਂ ਪਹਿਲਾਂ 1 ਜੁਲਾਈ ਨੂੰ ਪਿੰਡ ਕੰਡਾਲਾ ਵਿਚ 26 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਹਿਮਾਚਲ ਮੰਡੀ ਦਾ ਰਹਿਣ ਵਾਲਾ ਰਿਤਿਕ ਠਾਕੁਰ ਆਪਣੇ ਦੋਸਤ ਨਾਲ ਬਲੌਂਗੀ 'ਚ ਆਪਣੀ ਪ੍ਰੇਮਿਕਾ ਨੂੰ ਮਿਲਣ ਆਇਆ ਸੀ। ਉਸ ਨੇ ਕਾਰ ਵਿਚ ਨਸ਼ੀਲਾ ਪਦਾਰਥ ਖਾ ਲਿਆ ਜਿਸ ਤੋਂ ਬਾਅਦ ਉਹ ਬੇਹੋਸ਼ ਹੋ ਗਿਆ। ਸ਼ੁੱਕਰਵਾਰ ਦੁਪਹਿਰ ਕਰੀਬ 12.15 ਵਜੇ ਉਸ ਦੀ ਪ੍ਰੇਮਿਕਾ ਅਤੇ ਉਸ ਦਾ ਦੋਸਤ ਉਸ ਨੂੰ ਸਿਵਲ ਹਸਪਤਾਲ ਫੇਜ਼-6 ਲੈ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਸਪਤਾਲ ਦੇ ਸਟਾਫ਼ ਨੇ ਦੱਸਿਆ ਕਿ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ। ਡਾਕਟਰਾਂ ਨੇ ਨਸ਼ੇ ਦੀ ਓਵਰਡੋਜ਼ ਨੂੰ ਮੌਤ ਦਾ ਕਾਰਨ ਦੱਸਿਆ ਹੈ।
ਇਹ ਵੀ ਪੜੋ:Delhi News : ਦਿੱਲੀ ਜਲ ਬੋਰਡ 'ਚ ‘ਘਪਲੇ' 'ਚ ਈ. ਡੀ. ਦੀ ਕਾਰਵਾਈ
ਦੂਜਾ ਮਾਮਲਾ ’ਚ ਗੁਰਦਾਸਪੁਰ ਦੇ ਪਿੰਡ ਬਾਬੋਵਾਲ ’ਚ ਨਸ਼ੇ ਦੀ ਓਵਰਡੋਜ਼ ਲੈਣ ਨਾਲ 27 ਸਾਲਾ ਨੌਜਵਾਨ ਅਮੀਤ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦੇ ਦੋਸਤਾਂ ਉੱਪਰ ਨਸ਼ੇ ਦਾ ਟੀਕਾ ਲਗਾਉਣ ਦੇ ਆਰੋਪ ਲਗਾਇਆ ਹੈ। ਮ੍ਰਿਤਕ ਦੀ ਮਾਂ ਨੇ ਕਿਹਾ ਪਿੰਡ ’ਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਪਰਿਵਾਰ ਵਾਲਿਆਂ ਨੇ ਕਿਹਾ ਪੁਲਿਸ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ਼ ਕੋਈ ਕਾਰਵਾਈ ਨਹੀਂ ਕਰਦੀ।
(For more news apart from Two youths died due to drug overdose in Punjab News in Punjabi, stay tuned to Rozana Spokesman)