ਯੁੱਧ ਨਸ਼ਿਆਂ ਵਿਰੁੱਧ' ਦੇ 127ਵੇਂ ਦਿਨ ਪੰਜਾਬ ਪੁਲਿਸ ਵੱਲੋਂ 143 ਨਸ਼ਾ ਤਸਕਰ ਗ੍ਰਿਫ਼ਤਾਰ; 3.5 ਕਿਲੋ ਹੈਰੋਇਨ ਅਤੇ 1.5 ਕਿਲੋ ਅਫੀਮ ਬਰਾਮਦ

By : BALJINDERK

Published : Jul 6, 2025, 7:35 pm IST
Updated : Jul 6, 2025, 7:35 pm IST
SHARE ARTICLE
ਡੀਜੀਪੀ ਗੌਰਵ ਯਾਦਵ
ਡੀਜੀਪੀ ਗੌਰਵ ਯਾਦਵ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 57 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

Punjab News in Punjabi : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 127ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 143 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋ ਹੈਰੋਇਨ, 1.5 ਕਿਲੋ ਅਫੀਮ ਅਤੇ 54,750 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 127 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,784 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 79 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 411 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 105 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 442 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 57  ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

(For more news apart from 127th day ‘War on Drugs’, Punjab Police arrested 143 drug smugglers, Recovered 3.5 kg heroin and 1.5 kg opium News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement