
Sri Harmandir Sahib News:: ਅਮਰਜੋਤ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਸ਼ਰਧਾਲੂ ਦੀ ਪਛਾਣ
Devotee died of a heart attack Sri Harmandir Sahib news: ਪੰਜਾਬ ਵਿਚ ਅੱਤ ਦੀ ਗਰਮੀ ਪੈ ਰਹੀ ਹੈ ਪਰ ਕਈ ਇਲਾਕਿਆਂ ਵਿਚ ਪਏ ਮੀਂਹ ਨੇ ਕੁਝ ਰਾਹਤ ਦਿਵਾਈ ਹੈ। ਇਸ ਵਿਚਾਲੇ ਅੱਜ ਅੰਮ੍ਰਿਤਸਰ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਅੱਜ ਸਵੇਰੇ ਕਰੀਬ 5.15 ਵਜੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਏ ਇਕ ਬਜ਼ੁਰਗ ਸ਼ਰਧਾਲੂ ਦੀ ਮੌਤ ਹੋ ਗਈ।
ਮ੍ਰਿਤਕ ਸ਼ਰਧਾਲੂ ਦੀ ਪਛਾਣ ਅਮਰਜੋਤ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਉਸ ਦੀ ਉਮਰ ਕਰੀਬ 71 ਸਾਲ ਸੀ। ਮਿਲੀ ਜਾਣਕਾਰੀ ਅਨੁਸਾਰ ਸ਼ਰਧਾਲੂ ਰੋਜ਼ਾਨਾ ਦੀ ਤਰ੍ਹਾਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਆਇਆ ਸੀ, ਜਿੱਥੇ ਉਸ ਨੂੰ ਇਕਦਮ ਦਿਲ ਦਾ ਦੌਰਾ ਪੈ ਗਿਆ, ਜਿਸ ਨੂੰ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਤਾਇਨਾਤ ਸੇਵਾਦਾਰਾਂ ਵਲੋਂ ਪਹਿਲਾਂ ਗੁਰੂ ਰਾਮਦਾਸ ਡਿਸਪੈਂਸਰੀ ਤੇ ਫਿਰ ਐਂਬੂਲੈਂਸ ਰਾਹੀਂ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਚਾਟੀਵਿੰਡ ਚੌਂਕ ਵਿਖੇ ਪਹੁੰਚਾਇਆ ਗਿਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ ਤੇ ਉਸ ਦੀ ਮੌਤ ਹੋ ਗਈ ਹੈ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ ਨੇ ਦੱਸਿਆ ਕਿ ਉਕਤ ਸ਼ਰਧਾਲੂ ਦੀ ਪਛਾਣ ਉਸ ਦੀ ਜੇਬ ਵਿਚੋਂ ਮਿਲੇ ਆਧਾਰ ਕਾਰਡ ਤੋਂ ਹੋਈ ਹੈ।
(For more news apart from “ Devotee died of a heart attack Sri Harmandir Sahib news, ” stay tuned to Rozana Spokesman.)