
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ ਭਰਿਆ ਬਣਾਉਣ ਲਈ ਪੂਰੇ ਰਾਜ ਵਿੱਚ ਦੋ ਕਰੋੜ ਬੂਟੇ ਲਗਾਏ ਜਾ ਰਹੇ ਹਨ ਅਤੇ ਹੁਣ ਤੱਕ 15 ਲੱਖ ਬੂਟੇ ਲਗਾਏ ਜਾ ਚੁੱਕੇ ਹਨ...........
ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ ਭਰਿਆ ਬਣਾਉਣ ਲਈ ਪੂਰੇ ਰਾਜ ਵਿੱਚ ਦੋ ਕਰੋੜ ਬੂਟੇ ਲਗਾਏ ਜਾ ਰਹੇ ਹਨ ਅਤੇ ਹੁਣ ਤੱਕ 15 ਲੱਖ ਬੂਟੇ ਲਗਾਏ ਜਾ ਚੁੱਕੇ ਹਨ। ਇਹ ਪ੍ਰਗਟਾਵਾ ਅੱਜ ਪੰਜਾਬ ਸਰਕਾਰ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ. ਸਾਧੂ ਸਿੰਘ ਧਰਮਸੋਤ ਅੱਜ ਸੀਨੀਅਰ ਕਾਂਗਰਸੀ ਆਗੂ ਸਾਬਕਾ ਸਰਪੰਚ ਬਲਜਿੰਦਰ ਸਿੰਘ , ਹਰਿੰਦਰ ਸਿੰਘ ਅਤੇ ਕਾਕਾ ਧਰੌੜ ਦੇ ਸੱਦੇ 'ਤੇ ਵਿਸ਼ੇਸ ਤੌਰ 'ਤੇ ਪਿੰਡ ਧਰੌੜ ਵਿੱਖੇ ਪਾਰਕ ਸ਼੍ਰੀ ਹਰਿਰਾਏ ਸਾਹਿਬ ਦੀ ਪਿੰਡ ਧਰੌੜ ਵਿਖੇ ਬੂਟੇ ਲਗਾਉਣ ਪਾਹੁੰਚੇ ਸਨ।
ਸ੍ਰ. ਧਰਮਸੋਤ ਨੇ ਪਿੰਡ ਧਰੌੜ ਕਾਕਾ ਧਰੌੜ ਦੇ ਨਿਵਾਸ ਸਥਾਨ ਤੇ ਕਿਹਾ ਕਿ ਬੂਟੇ ਲਗਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਜੰਗਲਾਤ ਵਿਭਾਗ ਵੱਲੋਂ ਪੰਚਾਇਤਾਂ ਅਤੇ ਹੋਰ ਅਦਾਰਿਆਂ ਦਾ ਸਹਿਯੋਗ ਲਿਆ ਜਾ ਰਿਹਾ ਹੈ। ਵਿਭਾਗ ਵੱਲੋਂ ਹਰ ਪਿੰਡ ਨੂੰ ਹਰਿਆ ਭਰਿਆ ਬਣਾਉਣ ਲਈ ਪੰਚਾਇਤਾਂ ਨੂੰ ਬੂਟੇ ਤਿਆਰ ਕਰਕੇ ਦਿੱਤੇ ਜਾ ਰਹੇ ਹਨ, ਜਿਨ੍ਹਾਂ ਨੂੰ ਸੰਭਾਲਣ ਦੀ ਜ਼ਿੰਮੇਵਾਰੀ ਵੀ ਪੰਚਾਇਤ ਦੀ ਹੀ ਹੋਵੇਗੀ। ਜੰਗਲਾਤ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਸੁਰੂ ਕੀਤੀ ਗਈ ਐਪ ਨੂੰ ਹੁਣ ਤੱਕ ਸੂਬੇ ਦੇ 2 ਲੱਖ 70 ਹਜ਼ਾਰ ਨਾਗਰਿਕ ਡਾਊਨਲੋਡ ਕਰ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਇਹ ਐਪ ਰਾਹੀਂ ਹੁਣ ਤੱਕ 8 ਲੱਖ ਰੁੱਖ ਸਬੰਧਤਾ ਨੂੰ ਮੁਹੱਈਆ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਫਾਰੈਸਟ ਸਰਵੇ ਆਫ ਇੰਡੀਆ -2017 ਦੀ ਰਿਪੋਰਟ ਅਨੁਸਾਰ ਪੰਜਾਬ ਵਿਚ ਵਣਾਂ ਅਤੇ ਵਣਾਂ ਤੋਂ ਬਾਹਰ ਰੁੱਖਾਂ ਹੇਠ ਰਕਬੇ ਦਾ ਵਾਧਾ ਦਰਜ ਕੀਤਾ ਗਿਆ ਹੈ ਜੋ ਕਿ ਖੁਸ਼ੀ ਵਾਲੀ ਗੱਲ ਹੈ। ਉਨ੍ਹਾਂ ਨੇ ਆਮ ਲੋਕਾਂ ਸਮਾਜਕ ਅਤੇ ਧਾਰਮਿਕ ਸੰਸਥਾਵਾਂ, ਈਕੋ ਤੇ ਯੂਥ ਕਲੱਬਾਂ
ਅਤੇ ਹੋਰ ਸਰਕਾਰੀ ਸੰਸਥਾਵਾਂ ਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਮਨੁੱਖਤਾ ਦੀ ਭਲਾਈ ਵਾਲੇ ਇਸ ਕਾਰਜ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਇਲਾਵਾ ਕਮਲਜੀਤ ਸਿੰਘ ਕੜਵਲ, ਸਰਪੰਚ ਜਸਵਿੰਦਰ ਸਿੰਘ ਭੱਲਾ, ਨੰਬਰਦਾਰ ਸ਼੍ਰੀ ਕੁਲਵਿੰਦਰ ਸਿੰਘ, ਪੰਚ ਸ਼੍ਰੀ ਦਲਵਾਰਾ ਸਿੰਘ, ਸ਼੍ਰੀ ਅਵਤਾਰ ਸਿੰਘ ਗਰੇਵਾਲ, ਪਿੰਡ ਨੱਤ ਦੇ ਸਰਪੰਚ ਸ਼੍ਰੀ ਅਮਰੀਕ ਸਿੰਘ ਸੇਖੋਂ ਹੋਰ ਹਾਜ਼ਰ ਸਨ।