ਬਰਗਾੜੀ ਮਾਮਲਾ : ਅਕਾਲੀਆਂ ਦੇ ਕਹਿਣ 'ਤੇ ਸੀ.ਬੀ.ਆਈ. ਨੇ ਜਾਂਚ ਸਹੀ ਢੰਗ ਨਾਲ ਨਹੀਂ ਕੀਤੀ : ਕੈਪਟਨ
Published : Aug 6, 2019, 5:57 pm IST
Updated : Aug 6, 2019, 5:57 pm IST
SHARE ARTICLE
 Captain Amarinder Singh asks State Advocate General to oppose CBI closure report
Captain Amarinder Singh asks State Advocate General to oppose CBI closure report

ਮੁੱਖ ਮੰਤਰੀ ਨੇ ਐਡਵੋਕੇਟ ਜਨਰਲ ਨੂੰ ਬਰਗਾੜੀ ਕੇਸ ਵਿਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਦੀ ਮੁਖ਼ਾਲਫ਼ਤ ਕਰਨ ਲਈ ਆਖਿਆ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਡਵੋਕੇਟ ਜਨਰਲ ਨੂੰ ਸੀ.ਬੀ.ਆਈ. ਅਦਾਲਤ ਵਿਚ ਬਰਗਾੜੀ ਕੇਸ 'ਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਦੀ ਮੁਖ਼ਾਲਫ਼ਤ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਜਨਵਰੀ 2011 ਵਿਚ ਕੀਤੀਆਂ ਟਿਪਣੀਆਂ ਦੀ ਰੌਸ਼ਨੀ ਵਿਚ ਕਲੋਜ਼ਰ ਦਾਇਰ ਕਰਨਾ ਕੇਂਦਰੀ ਜਾਂਚ ਏਜੰਸੀ ਦੇ ਅਧਿਕਾਰ ਖੇਤਰ 'ਚ ਆਉਂਦਾ।

 Captain Amarinder Singh asks State Advocate General to oppose CBI closure reportCaptain Amarinder Singh asks State Advocate General to oppose CBI closure report

ਇਕ ਸਰਕਾਰੀ ਬੁਲਾਰੇ ਮੁਤਾਬਕ ਮੁੱਖ ਮੰਤਰੀ ਨੇ ਇਹ ਹਦਾਇਤਾਂ ਐਡਵੋਕੇਟ ਜਨਰਲ ਵਲੋਂ ਕਲੋਜ਼ਰ ਰਿਪੋਰਟ ਤੋਂ ਪਹਿਲਾਂ ਦੇ ਤੱਥਾਂ ਅਤੇ ਹਾਲਤਾਂ ਦੀ ਵਿਸਥਾਰਤ ਵਿਚ ਪੜਚੋਲ ਕਰਨ ਤੋਂ ਬਾਅਦ ਉਨਾਂ ਨਾਲ ਸਾਂਝੀ ਕੀਤੀ ਨਿਆਂਇਕ ਅਤੇ ਕਾਨੂੰਨੀ ਸਥਿਤੀ ਦੇ ਆਧਾਰ ’ਤੇ ਦਿੱਤੀਆਂ ਹਨ। ਇਸ ਤੋਂ ਪਹਿਲਾਂ ਵਿਧਾਨ ਸਭਾ ਵਿਚ ਮੁੱਖ ਮੰਤਰੀ ਨੇ ਬਰਗਾੜੀ ਬੇਅਦਬੀ ਮਾਮਲੇ ਵਿਚ ਜਾਂਚ ’ਚ ਵਿਘਨ ਪਾਉਣ ਅਤੇ ਦੋਸ਼ੀਆਂ ਵਿਰੁਧ ਕਾਰਵਾਈ ’ਚ ਨਾਕਾਮੀ ਲਈ ਸਿੱਧੇ ਤੌਰ ’ਤੇ ਅਕਾਲੀਆਂ ਨੂੰ ਜ਼ਿੰਮੇਵਾਰੀ ਠਹਿਰਾਇਆ।

 Captain Amarinder Singh asks State Advocate General to oppose CBI closure reportCaptain Amarinder Singh asks State Advocate General to oppose CBI closure report

ਵਿਧਾਨ ਸਭਾ ਵਿਚ ਪ੍ਰਸ਼ਨ ਕਾਲ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵਲੋਂ ਉਠਾਏ ਮੁੱਦੇ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਅਕਾਲੀਆਂ ਵਲੋਂ ਨਿਆਂ ਦੇ ਰਾਹ ’ਚ ਅੜਿੱਕੇ ਡਾਹੁਣ ਦੇ ਬਾਵਜੂਦ ਉਨਾਂ ਦੀ ਸਰਕਾਰ ਇਸ ਕੇਸ ਨੂੰ ਕਾਨੂੰਨੀ ਸਿੱਟੇ ’ਤੇ ਲਿਜਾਵੇਗੀ ਅਤੇ ਪੀੜਤਾਂ ਲਈ ਨਿਆਂ ਯਕੀਨੀ ਬਣਾਇਆ ਜਾਵੇਗਾ। ਇਸ ਸਮੁੱਚੇ ਮਾਮਲੇ ਵਿਚ ਅਕਾਲੀਆਂ ਦੀ ਸ਼ਰਮਨਾਕ ਅਤੇ ਅੜਿੱਕਾ ਡਾਹੁਣ ਵਾਲੀ ਭੂਮਿਕਾ ਦੀ ਸਖ਼ਤ ਅਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਪਹਿਲਾਂ ਜਾਂਚ ਲਮਕਾਉਣ ਲਈ ਕੇਸ ਸੀ.ਬੀ.ਆਈ. ਦੇ ਹਵਾਲੇ ਕਰ ਦਿੱਤੇ ਅਤੇ ਹੁਣ ਕੇਂਦਰੀ ਏਜੰਸੀ ’ਤੇ ਕਾਹਲੀ ਵਿਚ ਕਲੋਜ਼ਰ ਰਿਪੋਰਟ ਦਾਇਰ ਕਰਨ ਲਈ ਦਬਾਅ ਬਣਾਇਆ ਗਿਆ।

 Captain Amarinder Singh asks State Advocate General to oppose CBI closure reportCaptain Amarinder Singh asks State Advocate General to oppose CBI closure report

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੀ.ਬੀ.ਆਈ. ਨੇ ਜਾਂਚ ਸਹੀ ਢੰਗ ਨਾਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਤਤਕਾਲੀ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ’ਤੇ ਸੀ.ਬੀ.ਆਈ. ਨੇ ਜਾਣ-ਬੁੱਝ ਕੇ ਜਾਂਚ ਅੱਗੇ ਨਹੀਂ ਤੋਰੀ। ਸਦਨ ਵਿੱਚ ਅਕਾਲੀਆਂ ਨੂੰ ਸੰਬੋਧਿਤ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ, "ਤੁਹਾਡੇ ਕਰ ਕੇ ਸੀ.ਬੀ.ਆਈ. ਨੇ ਜਾਂਚ ਨਹੀਂ ਕੀਤੀ।" ਮੁੱਖ ਮੰਤਰੀ ਨੇ ਦਸਿਆ ਕਿ ਸੀ.ਬੀ.ਆਈ. ਨੇ ਤਾਂ ਬਰਗਾੜੀ ਕੇਸ ਉਸ ਪਾਸੋਂ ਵਾਪਸ ਲੈਣ ਬਾਰੇ ਸੂਬਾ ਸਰਕਾਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਿਚ ਦਿਲਚਸਪੀ ਦਿਖਾਈ ਸੀ ਪਰ ਬਾਅਦ ਵਿੱਚ ਕਲੋਜ਼ਰ ਰਿਪੋਰਟ ਦਾਇਰ ਕਰਨ ਦਾ ਅਚਾਨਕ ਅਤੇ ਅਸਪੱਸ਼ਟ ਫ਼ੈਸਲਾ ਲਿਆ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement