ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਐਨਸੀਐਸ ਪੋਰਟਲ ਨਾਲ ਜੋੜਿਆ ‘ਘਰ ਘਰ ਰੋਜ਼ਗਾਰ’ ਪੋਰਟਲ
Published : Aug 6, 2020, 6:25 pm IST
Updated : Aug 6, 2020, 6:25 pm IST
SHARE ARTICLE
Punjab Government Of Punjab NCS Portal
Punjab Government Of Punjab NCS Portal

ਪੰਜਾਬ ਸਰਕਾਰ ਨੇ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਖੋਲੇ ਨਵੇਂ ਰਾਹ

ਚੰਡੀਗੜ: ਪੰਜਾਬ ਦੇ ਨੌਜਵਾਨਾਂ ਨੂੰ ਵਧੇਰੇ ਰੁਜ਼ਗਾਰ ਦੇ ਮੌਕੇ ਉਪਲਬਧ ਕਰਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪੰਜਾਬ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਪੋਰਟਲ ਨੂੰ ਕੌਮੀ ਕੈਰੀਅਰ ਸਰਵਿਸ (ਐਨ.ਸੀ.ਐਸ) ਦੇ ਨਾਲ ਜੋੜ ਦਿੱਤਾ ਹੈ ਜੋ ਕਿ ਭਾਰਤ ਸਰਕਾਰ ਦਾ ਅਧਿਕਾਰਤ ਪੋਰਟਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਹੁਨਰਮੰਦ ਨੌਜਵਾਨਾਂ ਲਈ ਪੂਰੇ ਭਾਰਤ ਵਿੱਚ ਨੌਕਰੀ ਦੇ ਨਵੇਂ ਰਾਹ ਖੁੱਲਣਗੇ।

JobJob

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ  ਉਹ ਪਹਿਲੀ ਸਰਕਾਰ ਹੈ ਜਿਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਅਗਵਾਈ ਵਿੱਚ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਰੋਜ਼ਗਾਰ ਮੇਲਿਆਂ ਦੀ ਸ਼ੁਰੂਆਤ ਕੀਤੀ ਸੀ। ਉਨਾਂ ਕਿਹਾ ਕਿ ਦੂਸਰੇ ਰਾਜ, ਇੱਥੋਂ ਤੱਕ ਕਿ ਭਾਰਤ ਸਰਕਾਰ ਨੇ ਵੀ ਨਿੱਜੀ ਖੇਤਰ ਵਿੱਚ ਨੌਕਰੀ ਲੱਭਣ ਵਾਲਿਆਂ ਅਤੇ ਪ੍ਰਾਈਵੇਟ ਅਦਾਰਿਆਂ ਨੂੰ ਇਕ ਮੰਚ ਮੁਹੱਈਆ ਕਰਵਾਉਣ ਲਈ ਪੰਜਾਬ ਮਾਡਲ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ।

JobsJobs

ਉਨਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਪੰਜ ਮੈਗਾ ਜਾਬ ਫੇਅਰ( ਰੋਜ਼ਗਾਰ ਮੇਲੇ) ਲਗਾ ਚੁੱਕਾ ਹੈ ਅਤੇ ਰਾਜ ਦੇ 12 ਲੱਖ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ ਅਤੇ ਪੰਜਾਬ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਛੇਵੇਂ ਮੈਗਾ ਜਾਬ ਫੇਅਰ ਰਾਹੀਂ ਨੌਜਵਾਨਾਂ ਨੂੰ ਇੱਕ ਲੱਖ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਲਈ ਤਿਆਰ ਹੈ। ਇਹ ਛੇਵਾਂ ਰੋਜ਼ਗਾਰ ਮੇਲਾ ਇਸ ਸਾਲ ਸਤੰਬਰ ਮਹੀਨੇ ਵਿੱਚ ਆਯੋਜਿਤ ਕਰਵਾਇਆ ਜਾਵੇਗਾ।

PM ModiPM Narendra Modi

ਉਨਾਂ ਅੱਗੇ ਕਿਹਾ ਕਿ ਇਸ ਵੇਲੇ ‘ਪੰਜਾਬ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਪੋਰਟਲ ਉੱਤੇ ਲਗਭਗ 8 ਲੱਖ ਨੌਜਵਾਨਾਂ ਦੇ ਵੇਰਵੇ ਦਰਜ ਹਨ। ਰੋਜ਼ਗਾਰ ਉੱਤਪਤੀ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਕਿਹਾ ਕਿ ਇਸ ਏਕੀਕਰਨ ਨਾਲ ਪੰਜਾਬ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ‘ਤੇ ਰਜਿਸਟਰ ਨੌਕਰੀ ਦੇ ਚਾਹਵਾਨ ਦੁਬਾਰਾ ਰਜਿਸਟਰ ਕੀਤੇ ਬਿਨਾਂ ਐਨ.ਸੀ.ਐਸ ਪੋਰਟਲ ‘ਤੇ ਸਮੁੱਚੇ ਭਾਰਤ ਦੀਆਂ ਨੌਕਰੀਆਂ ਸਮੇਤ ਪੈਨ ਇੰਡੀਆ ਸੇਵਾਵਾਂ ਪ੍ਰਾਪਤ ਕਰ ਸਕਣਗੇ।

Capt Amrinder SinghCapt Amrinder Singh

ਉਨਾਂ ਕਿਹਾ ਕਿ ਲਗਭਗ 56305 ਕੰਪਨੀਆਂ ਜੋ ਇਸ ਸਮੇਂ ਭਾਰਤ ਸਰਕਾਰ ਦੇ ਕੌਮੀ ਕਰੀਅਰ ਸਕੀਮ ਪੋਰਟਲ ’ਤੇ ਰਜਿਸਟਰਡ ਹਨ, ਨੂੰ ‘ਪੰਜਾਬ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ’ਤੇ ਰਜਿਸਟਰਡ ਨੌਕਰੀ ਲੱਭਣ ਵਾਲਿਆਂ ਦੇ ਵੇਰਵੇ ਉਪਲਬਧ ਰਹਿਣਗੇ ਜਿਸ ਨਾਲ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਹੋਰ ਵੱਧ ਮੌਕੇ ਮਿਲ ਸਕਣਗੇ।

JobsJobs

ਸਕੱਤਰ ਨੇ ਕਿਹਾ ਕਿ ਹੁਣ ‘ਪੰਜਾਬ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਪੋਰਟਲ ’ਤੇ ਰਜਿਸਟਰਡ ਨੌਜਵਾਨ ਐਨ.ਸੀ.ਐਸ ਪੋਰਟਲ ਉੱਤੇ ਉਪਲਬਧ ਵੱਖ ਵੱਖ ਸਮਾਗਮਾਂ ਜਿਵੇਂ ਕਿ ਰੋਜ਼ਗਾਰ ਮੇਲੇ, ਕਾਊਂਸਲਿੰਗ ਸੈਸ਼ਨਾਂ ਆਦਿ ਵਿੱਚ ਵੀ ਹਿੱਸਾ ਲੈਣ ਦੇ ਯੋਗ ਹੋਣਗੇ। ਵਰਤੋਂਕਾਰ ਐਨਸੀਐਸ ਪੋਰਟਲ ਦੇ ਉਪਲਬਧ ਵੱਖ ਵੱਖ ਕਿਸਮਾਂ ਦੇ ਹੁਨਰ ਸਿਖਲਾਈ ਅਤੇ ਕੋਰਸਾਂ ਸਬੰਧੀ ਜਾਣਕਾਰੀ ਤੱਕ ਪਹੁੰਚ ਕਰ ਸਕਣਗੇ। 

 Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement