
ਹੁਣ ਆਨਲਾਈਨ ਪੋਰਟਲ ਰਾਹੀਂ ਮਿਲੇਗੀ ਨਕਸ਼ਿਆਂ ਸਬੰਧੀ ਮਨਜ਼ੂਰੀ
ਚੰਡੀਗੜ੍ਹ : ਪੰਜਾਬ ਅੰਦਰ ਨਕਸ਼ਿਆਂ ਸਬੰਧੀ ਮਨਜ਼ੂਰੀ ਲੈਣਾ ਹੁਣ ਹੋਰ ਵੀ ਆਸਾਨ ਹੋਣ ਜਾ ਰਿਹਾ ਹੈ। ਇਸ ਸਬੰਧੀ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕਰ ਦਿਤੇ ਗਏ ਹਨ ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਨਗਰ ਨਿਗਮਾਂ ਦੇ ਸਮੂਹ ਕਮਿਸ਼ਨਰਾਂ ਅਤੇ ਖੇਤਰੀ ਡਾਇਰੈਕਟਰਾਂ ਨੂੰ 6 ਅਗੱਸਤ 2020 ਤੋਂ ਆਨਲਾਈਨ ਪੋਰਟਲ ਰਾਹੀਂ ਨਕਸ਼ਿਆਂ ਨੂੰ ਮਨਜ਼ੂਰੀ ਦੇਣ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ।
Brahm Mahindra
ਸਰਕਾਰ ਨੇ ਇਹ ਫ਼ੈਸਲਾ ਨਕਸ਼ਿਆਂ ਦੇ ਕੰਮ 'ਚ ਪਾਰਦਰਸ਼ਤਾ ਲਿਆਉਣ ਦੇ ਨਾਲ-ਨਾਲ ਲੋਕਾਂ ਦਾ ਸਮਾਂ ਬਚਾਉੁਣ ਦੇ ਮਕਸਦ ਨਾਲ ਕੀਤਾ ਹੈ। ਇਸ ਫ਼ੈਸਲੇ ਤੋਂ ਬਾਅਦ ਹੁਣ ਲੋਕਾਂ ਨੂੰ ਨਕਸ਼ਿਆਂ ਸਬੰਧੀ ਮਨਜ਼ੂਰੀ ਲੈਣ ਸਮੇਂ ਖੱਜਲ-ਖੁਆਰ ਨਹੀਂ ਹੋਣਾ ਪਵੇਗਾ। ਇਸ ਤੋਂ ਇਲਾਵਾ ਲੋਕਾਂ ਨੂੰ ਵਿਚੋਲਿਆਂ ਦੁਆਰਾ ਕੀਤੇ ਜਾਂਦੇ ਸੋਸ਼ਣ ਤੋਂ ਵੀ ਰਾਹਤ ਮਿਲੇਗੀ।
Brahm Mahindra
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਈ-ਸਰਵਿਸ ਪ੍ਰੋਗਰਾਮ ਤਹਿਤ ਲੋਕਾਂ ਤਕ ਵੱਧ ਤੋਂ ਵੱਧ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ। ਸਰਕਾਰ ਨੇ ਅਪਣੇ ਇਸ ਟੀਚੇ ਨੁੰ ਪੂਰਾ ਕਰਨ ਖ਼ਾਤਰ 2018 'ਚ ਆਜ਼ਾਦੀ ਦਿਹਾੜੇ ਵਾਲੇ ਦਿਨ ਈ-ਪੋਰਟਲ ਦੀ ਸ਼ੁਰੂਆਤ ਕੀਤੀ ਸੀ। ਸ਼ੁਰੂਆਤ 'ਚ ਇਸ ਪੋਰਟਲ 'ਚ ਕੁੱਝ ਖਾਮੀਆਂ ਸਨ, ਜਿਨ੍ਹਾਂ ਨੂੰ ਹੁਣ ਦਰੁਸਤ ਕਰ ਦਿਤਾ ਗਿਆ ਹੈ। ਇਹ ਪੋਰਟਲ ਹੁਣ ਪੂਰੀ ਸਮਰੱਥਾ ਨਾਲ ਕੰਮ ਕਰ ਰਿਹਾ ਹੈ।
brahm mohindra
ਹੁਣ ਆਮ ਲੋਕ ਵੀ ਓ.ਬੀ.ਪੀ.ਏ.ਐਸ. ਸਿਸਟਮ ਨਾਲ ਰੈਗੂਲਾਈਜੇਸ਼ਨ ਪਾਲਸੀ ਤਹਿਤ ਪਲਾਂਟਾਂ ਦੀ ਆਨਲਾਈਨ ਨਕਸ਼ਿਆਂ ਦੀ ਮਨਜ਼ੂਰੀ, ਆਨਲਾÂਨ ਲੇਆਊਟ ਪ੍ਰਵਾਨਗੀ, ਜ਼ਮੀਨੀ ਵਰਤੋਂ ਤਬਦੀਲ ਸਬੰਧੀ ਆਨਲਾਈਨ ਪ੍ਰਵਾਨਗੀ, ਟੈਲੀਕਮਨੀਕੇਸ਼ਨ ਟਾਵਰ ਲਈ ਆਨਲਾਈਨ ਪ੍ਰਵਾਨਗੀ ਤੋਂ ਇਲਾਵਾ ਪਲਾਟਾਂ ਦੀ ਐਨ.ਓ.ਸੀ. ਲਈ ਆਨਲਾਈਨ ਪ੍ਰਵਾਨਗੀ ਹਾਸਲ ਕਰ ਸਕਦੇ ਹਨ।
Brahm Mahindra
ਉਨ੍ਹਾਂ ਕਿਹਾ ਕਿ ਨਕਸ਼ੇ ਅਤੇ ਹੋਰ ਸੇਵਾਵਾਂ ਪੋਰਟਲ 'ਤੇ ਆਸਾਨੀ ਨਾਲ ਉਪਲਬਧ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਸੌਖ ਮਹਿਸੂਸ ਹੋਵੇਗੀ। ਇਸੇ ਤਹਿਤ 5 ਅਗੱਸਤ ਤੋਂ ਬਾਅਦ ਮਹਿਕਮੇ ਦੇ ਸਾਰੇ ਕੰਮ ਸਿਰਫ਼ ਈ-ਪੋਰਟਲ ਜ਼ਰੀਏ ਹੀ ਕੀਤੇ ਜਾ ਰਹੇ ਹਨ। ਜਾਰੀ ਕੀਤੇ ਗਏ ਨਿਰਦੇਸ਼ਾਂ ਦੀ ਹੂਬਹੂ ਪਾਲਣਾ ਯਕੀਨੀ ਬਣਾਉਣ ਸਬੰਧੀ ਹਦਾਇਤਾਂ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕਦਮ ਲੋਕਾਂ ਦੀ ਸਹੂਲਤ ਮੁੱਖ ਮੁੱਖ ਰਖਦਿਆਂ ਚੁੱਕੇ ਗਏ ਹਨ। ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਕਰਨ ਵਾਲਿਆਂ ਖਿਲਾਫ਼ ਬਣਦੀ ਕਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।