ਪੰਜਾਬ ਸਰਕਾਰ ਨੇ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਖੋਲੇ ਨਵੇਂ ਰਾਹ
Published : Aug 6, 2020, 5:30 pm IST
Updated : Aug 6, 2020, 5:30 pm IST
SHARE ARTICLE
Captain Amarinder Singh
Captain Amarinder Singh

ਕੇਂਦਰ ਸਰਕਾਰ ਦੇ ਐਨਸੀਐਸ ਪੋਰਟਲ ਨਾਲ ਜੋੜਿਆ ‘ਘਰ ਘਰ ਰੁਜ਼ਗਾਰ ਪੋਰਟਲ

ਚੰਡੀਗੜ੍ਹ: ਪੰਜਾਬ ਦੇ ਨੌਜਵਾਨਾਂ ਨੂੰ ਵਧੇਰੇ ਰੁਜ਼ਗਾਰ ਦੇ ਮੌਕੇ ਉਪਲਬਧ ਕਰਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪੰਜਾਬ ਘਰ ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਪੋਰਟਲ ਨੂੰ ਕੌਮੀ ਕੈਰੀਅਰ ਸਰਵਿਸ (ਐਨ.ਸੀ.ਐਸ) ਦੇ ਨਾਲ ਜੋੜ ਦਿੱਤਾ ਹੈ ਜੋ ਕਿ ਭਾਰਤ ਸਰਕਾਰ ਦਾ ਅਧਿਕਾਰਤ ਪੋਰਟਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਹੁਨਰਮੰਦ ਨੌਜਵਾਨਾਂ ਲਈ ਪੂਰੇ ਭਾਰਤ ਵਿਚ ਨੌਕਰੀ ਦੇ ਨਵੇਂ ਰਾਹ ਖੁੱਲ੍ਹਣਗੇ।

JobsJobs

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ  ਉਹ ਪਹਿਲੀ ਸਰਕਾਰ ਹੈ ਜਿਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਅਗਵਾਈ ਵਿਚ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਰੁਜ਼ਗਾਰ ਮੇਲਿਆਂ ਦੀ ਸ਼ੁਰੂਆਤ ਕੀਤੀ ਸੀ। ਉਹਨਾਂ ਕਿਹਾ ਕਿ ਦੂਸਰੇ ਰਾਜ, ਇੱਥੋਂ ਤੱਕ ਕਿ ਭਾਰਤ ਸਰਕਾਰ ਨੇ ਵੀ ਨਿੱਜੀ ਖੇਤਰ ਵਿੱਚ ਨੌਕਰੀ ਲੱਭਣ ਵਾਲਿਆਂ ਅਤੇ ਪ੍ਰਾਈਵੇਟ ਅਦਾਰਿਆਂ ਨੂੰ ਇਕ ਮੰਚ ਮੁਹੱਈਆ ਕਰਵਾਉਣ ਲਈ ਪੰਜਾਬ ਮਾਡਲ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ।

Captain Amarinder SinghCaptain Amarinder Singh

ਉਹਨਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਪੰਜ ਮੈਗਾ ਜਾਬ ਫੇਅਰ(ਰੁਜ਼ਗਾਰ ਮੇਲੇ) ਲਗਾ ਚੁੱਕਾ ਹੈ ਅਤੇ ਰਾਜ ਦੇ 12 ਲੱਖ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ ਅਤੇ ਪੰਜਾਬ ਘਰ ਘਰ ਰੁਜ਼ਗਾਰ ਮਿਸ਼ਨ ਤਹਿਤ ਛੇਵੇਂ ਮੈਗਾ ਜਾਬ ਫੇਅਰ ਰਾਹੀਂ ਨੌਜਵਾਨਾਂ ਨੂੰ ਇੱਕ ਲੱਖ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਲਈ ਤਿਆਰ ਹੈ। ਇਹ ਛੇਵਾਂ ਰੁਜ਼ਗਾਰ ਮੇਲਾ ਇਸ ਸਾਲ ਸਤੰਬਰ ਮਹੀਨੇ ਵਿੱਚ ਆਯੋਜਿਤ ਕਰਵਾਇਆ ਜਾਵੇਗਾ।

Ghar Ghar Rozgar-1Ghar Ghar Rozgar

ਉਹਨਾਂ ਅੱਗੇ ਕਿਹਾ ਕਿ ਇਸ ਵੇਲੇ ‘ਪੰਜਾਬ ਘਰ ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਪੋਰਟਲ ਉੱਤੇ ਲਗਭਗ 8 ਲੱਖ ਨੌਜਵਾਨਾਂ ਦੇ ਵੇਰਵੇ ਦਰਜ ਹਨ।  ਰੁਜ਼ਗਾਰ ਉੱਤਪਤੀ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਕਿਹਾ ਕਿ ਇਸ ਏਕੀਕਰਨ ਨਾਲ ਪੰਜਾਬ ਘਰ ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ‘ਤੇ ਰਜਿਸਟਰ ਨੌਕਰੀ ਦੇ ਚਾਹਵਾਨ ਦੁਬਾਰਾ ਰਜਿਸਟਰ ਕੀਤੇ ਬਿਨਾਂ ਐਨ.ਸੀ.ਐਸ ਪੋਰਟਲ ‘ਤੇ ਸਮੁੱਚੇ ਭਾਰਤ ਦੀਆਂ ਨੌਕਰੀਆਂ ਸਮੇਤ ਪੈਨ ਇੰਡੀਆ ਸੇਵਾਵਾਂ ਪ੍ਰਾਪਤ ਕਰ ਸਕਣਗੇ। ਉਹਨਾਂ ਕਿਹਾ ਕਿ ਲਗਭਗ 56305 ਕੰਪਨੀਆਂ ਜੋ ਇਸ ਸਮੇਂ ਭਾਰਤ ਸਰਕਾਰ ਦੇ ਕੌਮੀ ਕਰੀਅਰ ਸਕੀਮ ਪੋਰਟਲ ’ਤੇ ਰਜਿਸਟਰਡ ਹਨ, ਨੂੰ ‘ਪੰਜਾਬ ਘਰ ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ’ ’ਤੇ ਰਜਿਸਟਰਡ ਨੌਕਰੀ ਲੱਭਣ ਵਾਲਿਆਂ ਦੇ ਵੇਰਵੇ ਉਪਲਬਧ ਰਹਿਣਗੇ ਜਿਸ ਨਾਲ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਹੋਰ ਵੱਧ ਮੌਕੇ ਮਿਲ ਸਕਣਗੇ।

Charanjit Singh ChanniCharanjit Singh Channi

ਸਕੱਤਰ ਨੇ ਕਿਹਾ ਕਿ ਹੁਣ ‘ਪੰਜਾਬ ਘਰ ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਪੋਰਟਲ ’ਤੇ ਰਜਿਸਟਰਡ ਨੌਜਵਾਨ ਐਨ.ਸੀ.ਐਸ ਪੋਰਟਲ ਉੱਤੇ ਉਪਲਬਧ ਵੱਖ ਵੱਖ ਸਮਾਗਮਾਂ ਜਿਵੇਂ ਕਿ ਰੁਜ਼ਗਾਰ ਮੇਲੇ, ਕਾਊਂਸਲਿੰਗ ਸੈਸ਼ਨਾਂ ਆਦਿ ਵਿੱਚ ਵੀ ਹਿੱਸਾ ਲੈਣ ਦੇ ਯੋਗ ਹੋਣਗੇ। ਵਰਤੋਂਕਾਰ ਐਨਸੀਐਸ ਪੋਰਟਲ ਦੇ ਉਪਲਬਧ ਵੱਖ ਵੱਖ ਕਿਸਮਾਂ ਦੇ ਹੁਨਰ ਸਿਖਲਾਈ ਅਤੇ ਕੋਰਸਾਂ ਸਬੰਧੀ ਜਾਣਕਾਰੀ ਤੱਕ ਪਹੁੰਚ ਕਰ ਸਕਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement