ਕੈਪਟਨ ਅਮਰਿੰਦਰ ਸਿੰਘ ਵਲੋਂ 'ਪੰਜਾਬ ਦਾ ਮਾਣ' ਪ੍ਰੋਗਰਾਮ ਦਾ ਆਗਾਜ਼
Published : Aug 6, 2020, 8:15 am IST
Updated : Aug 6, 2020, 8:15 am IST
SHARE ARTICLE
Captain Amrinder Singh
Captain Amrinder Singh

ਸੂਬਾ ਸਰਕਾਰ ਤੇ 'ਯੁਵਾਹ' ਵਲੋਂ ਨੌਜਵਾਨਾਂ ਦੇ ਵਿਕਾਸ ਲਈ ਸਾਂਝਾ ਉਪਰਾਲਾ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁਧਵਾਰ ਨੂੰ ਵੀਡੀਉ ਕਾਨਫ਼ਰੰਸਿੰਗ ਰਾਹੀਂ 'ਪੰਜਾਬ ਦਾ ਮਾਣ' ਪ੍ਰੋਗਰਾਮ ਦਾ ਆਗਾਜ਼ ਕੀਤਾ ਜੋ ਕਿ ਯੁਵਕ ਸੇਵਾਵਾਂ ਅਤੇ ਖੇਡ ਵਿਭਾਗ ਤੇ 'ਯੁਵਾਹ'- ਜੋ ਕਿ ਯੂਨੀਸੈਫ, ਯੂ.ਐਨ. ਏਜੰਸੀਆਂ, ਸਿਵਲ ਸੁਸਾਇਟੀ ਦੇ ਸੰਗਠਣਾਂ ਅਤੇ ਨਿਜੀ ਖੇਤਰ ਦਾ ਉਦਮ ਹੈ, ਦੀ ਸਾਂਝੀ ਕੋਸ਼ਿਸ਼ ਹੈ। ਪੰਜਾਬ ਦੀ ਨੌਜਵਾਨੀ ਲਈ ਸਰਵੋਤਮ ਮੌਕੇ ਮੁਹੱਈਆ ਕਰਵਾਉਣ 'ਤੇ ਕੇਂਦਰਤ ਇਸ ਪ੍ਰਾਜੈਕਟ ਤਹਿਤ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨੇ ਪੂਰੇ ਕਰਨ ਅਤੇ ਅਪਣੇ ਭਾਈਚਾਰੇ ਵਿਚ ਬਦਲਾਅ ਦੇ ਦੂਤ ਬਣਨ ਤੇ ਇਸ ਤੋਂ ਇਲਾਵਾ ਹੋਰ ਨੌਜਵਾਨਾਂ ਨੂੰ ਅਪਣੇ ਜੀਵਨ ਦਾ ਮਕਸਦ ਹਾਸਲ ਕਰਵਾਉਣ ਲਈ ਮਦਦ ਕੀਤੀ ਜਾਵੇਗੀ।

Captain Amrinder Singh Captain Amrinder Singh

ਇਸ ਉਦਮ ਦੀ ਸ਼ੁਰੂਆਤ ਯੂ-ਰਿਪੋਰਟ ਦੀ ਮਦਦ ਨਾਲ ਕੀਤੇ ਜਾਣ ਵਾਲੇ ਇਕ ਸਰਵੇਖਣ ਤੋਂ ਕੀਤੀ ਜਾਵੇਗੀ ਜਿਸ ਵਿਚ ਯੁਵਾਹ ਅਤੇ ਯੂਨੀਸੈਫ ਵੀ ਮਦਦਗਾਰ ਹੋਣਗੇ ਅਤੇ ਪੰਜਾਬ ਦੇ ਨੌਜਵਾਨ ਵਰਗ ਨੂੰ ਦਰਪੇਸ਼ ਚੁਣੌਤੀਆਂ ਦੀ ਸੁਣਵਾਈ ਕਰਦੇ ਹੋਏ ਉਨ੍ਹਾਂ ਦੀਆਂ ਇੱਛਾਵਾਂ ਜਾਣਨ ਦੀ ਕੋਸ਼ਿਸ਼ ਕਰਨਗੇ। ਪੰਜਾਬ ਲਈ ਯੂ-ਰਿਪੋਰਟ ਨੂੰ ਸੂਬੇ ਦੇ ਨੌਜਵਾਨਾਂ ਦੇ ਜੀਵਨ ਲਈ ਬੇਹੱਦ ਅਸਰਦਾਰ ਸਾਬਤ ਹੋਣ ਵਾਲੀਆਂ ਨੀਤੀਆਂ ਨਿਰਧਾਰਤ ਕਰਨ

Captain Amrinder Singh Captain Amrinder Singh

ਅਤੇ ਸਮੱਸਿਆਵਾਂ ਦੇ ਹੱਲ ਲੱਭਣ ਪੱਖੋਂ ਬੇਹੱਦ ਅਹਿਮ ਮੌਕਾ ਦਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਨੌਜਵਾਨ ਵਰਗ ਲਈ ਰੁਜ਼ਗਾਰ ਮੁਹੱਈਆ ਕਰਨ ਅਤੇ ਉਨ੍ਹਾਂ ਅੰਦਰ ਲੁਕੀ ਉੱਦਮਤਾ ਦੀ ਭਾਵਨਾ ਨੂੰ ਉਜਾਗਰ ਕਰਨ ਲਈ ਪੰਜਾਬ ਸਰਕਾਰ, ਯੂ.ਐਨ. ਏਜੰਸੀਆਂ, ਨਿਜੀ ਖੇਤਰ ਅਤੇ ਸਿਵਲ ਸੁਸਾਇਟੀ ਸੰਗਠਨਾਂ ਵੱਲੋਂ ਗੰਭੀਰ ਉਪਰਾਲੇ ਕੀਤੇ ਜਾਣਗੇ।

Captain amrinder Singh Captain amrinder Singh

ਉਨ੍ਹਾਂ ਇਹ ਵੀ ਕਿਹਾ ਕਿ ਯੁਵਾਹ ਸਾਂਝੇਦਾਰੀ ਵਲੋਂ ਅਪਣੇ ਕਰੀਅਰ ਗਾਈਡੈਂਸ ਪੋਰਟਲ ਜ਼ਰੀਏ ਹੁਣ ਤਕ ਪੂਰੇ ਭਾਰਤ ਵਿਚ 15 ਮਿਲੀਅਨ ਨੌਜਵਾਨਾਂ ਨੂੰ ਅਪਣਾ ਕੈਰੀਅਰ ਸੰਵਾਰਨ ਲਈ ਮੌਕੇ ਮੁਹਈਆ ਕਰਵਾਉਣ ਵਿਚ ਮਦਦ ਕੀਤੀ ਗਈ ਹੈ ਅਤੇ ਛੇਤੀ ਹੀ ਇਹ ਸੁਵਿਧਾ ਪੰਜਾਬ ਦੇ ਨੌਜਵਾਨਾਂ ਨੂੰ ਬਿਨਾਂ ਕਿਸੇ ਕੀਮਤ ਦੇ ਹਾਸਲ ਹੋਵੇਗੀ।

Captain Amrinder SinghCaptain Amrinder Singh

ਮੁੱਖ ਮੰਤਰੀ ਨੇ ਰੁਜ਼ਗਾਰ ਉਤਪੱਤੀ ਨੂੰ ਅਪਣੀ ਸਰਕਾਰ ਦੀ ਇਕ ਬੇਹੱਦ ਅਹਿਮ ਪਹਿਲ ਦਸਦੇ ਹੋਏ ਕਿਹਾ ਕਿ ਇਸ ਰਾਹੀਂ ਘਰ ਘਰ ਰੁਜ਼ਗਾਰ ਯੋਜਨਾ ਤਹਿਤ ਸੂਬੇ ਦੇ ਨੌਜਵਾਨਾਂ ਲਈ ਲੱਖਾਂ ਹੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਅੱਗੇ ਜਾਣਕਾਰੀ ਦਿਤੀ ਕਿ ਲਾਕਡਾਊਨ ਦੌਰਾਨ ਵੀ 13 ਹਜ਼ਾਰ ਨੌਕਰੀਆਂ ਅਤੇ 22 ਹਜ਼ਾਰ ਸਵੈ-ਰੁਜ਼ਗਾਰ ਦੇ ਵਸੀਲੇ ਸੂਬੇ ਦੇ ਨੌਜਵਾਨਾਂ ਨੂੰ ਉਪਲਬੱਧ ਕਰਵਾਏ ਗਏ ਸਨ। 7ਵੇਂ ਰੁਜ਼ਗਾਰ ਮੇਲੇ ਸਬੰਧੀ ਰਜਿਸਟਰੇਸ਼ਨ ਦੀ ਪ੍ਰਕ੍ਰਿਆ ਚਾਲੂ ਹੈ ਅਤੇ ਇਸ ਰੁਜ਼ਗਾਰ ਮੇਲੇ ਤੋਂ 50 ਹਜ਼ਾਰ ਨੌਕਰੀਆਂ ਸਿਰਜੇ ਜਾਣ ਦੀ ਉਮੀਦ ਹੈ।

Captain Amrinder Singh Captain Amrinder Singh

ਪੰਜਾਬ ਦੇ ਆਰਥਕ ਵਿਕਾਸ ਲਈ ਉਦਯੋਗੀਕਰਨ, ਜਿਸ ਦੀ ਦੌੜ ਵਿਚ ਆਪਣੀ ਵੰਡ ਦੌਰਾਨ ਸੂਬਾ ਆਪਣਾ ਉਦਯੋਗਿਕ ਖੇਤਰ ਹਰਿਆਣਾ ਹੱਥੋਂ ਗੁਆ ਬੈਠਿਆ ਸੀ, ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਤੋਂ ਬਾਅਦ ਦੇ ਮਾਹੌਲ ਵਿਚ ਪੰਜਾਬ ਦੇ ਉਦਯੋਗਾਂ ਨੂੰ ਆਪਣੇ ਪੈਰੀਂ ਕਰਨ ਲਈ ਮੌਂਟੇਕ ਸਿੰਘ ਆਹਲੂਵਾਲੀਆ ਕਮੇਟੀ ਵੀ ਉਪਰਾਲੇ ਕਰ ਰਹੀ ਹੈ। ਇਸ ਮੌਕੇ ਸੂਬੇ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੀ ਹਾਜ਼ਰ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement