SGPC ਅਫ਼ਗਾਨਿਸਤਾਨ ਦੇ ਸਿੱਖਾਂ ਨੂੰ ਭਾਰਤ ਲਿਆਉਣ ਲਈ ਚੁੱਕੇਗੀ ਪੂਰਾ ਖ਼ਰਚਾ - ਭਾਈ ਲੌਂਗੋਵਾਲ 
Published : Aug 6, 2020, 5:11 pm IST
Updated : Aug 6, 2020, 5:11 pm IST
SHARE ARTICLE
Gobind Singh Longowal
Gobind Singh Longowal

-ਪ੍ਰਮੁੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਹੋਣਗੀਆਂ ਸੁਸ਼ੋਭਿਤ

 ਚੰਡੀਗੜ੍ਹ, 6 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫ਼ਗਾਨਿਸਤਾਨ ਦੇ ਸਿੱਖਾਂ ਲਈ ਇਕ ਵੱਡਾ ਫੈਸਲਾ ਕੀਤਾ ਹੈ। ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਚੰਡੀਗੜ੍ਹ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਪ੍ਰਵਾਨ ਕੀਤਾ ਗਿਆ ਕਿ ਅਫ਼ਗਾਨਿਸਤਾਨ ਰਹਿੰਦੇ ਸਿੱਖਾਂ ਨੂੰ ਭਾਰਤ ਲਿਆਉਣ ਲਈ ਸਾਰਾ ਖ਼ਰਚਾ ਸ਼੍ਰੋਮਣੀ ਕਮੇਟੀ ਕਰੇਗੀ।

Gobind Singh Longowal Gobind Singh Longowal

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਅਫ਼ਗਾਨਿਸਤਾਨ ਵੱਸਦੇ ਸਿੱਖਾਂ ’ਤੇ ਲਗਾਤਾਰ ਹਮਲੇ ਹੋ ਰਹੇ ਹਨ, ਉਨ੍ਹਾਂ ਦਾ ਜੀਵਨ ਅਤੇ ਇੱਜ਼ਤ ਮਹਿਫੂਜ ਨਹੀਂ ਹੈ। ਇਸ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਅਫ਼ਗਾਨੀ ਸਿੱਖਾਂ ਨੂੰ ਭਾਰਤ ਵਸਾਉਣ ਲਈ ਮਦਦ ਕੀਤੀ ਜਾਵੇਗੀ। ਇਥੇ ਆਉਣ ਮਗਰੋਂ ਉਨ੍ਹਾਂ ਦੀਆਂ ਲੋੜਾਂ ਦੀ ਪੂਰਤੀ ਲਈ ਵੀ ਸਹਿਯੋਗ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਯੂ.ਏ.ਪੀ.ਏ. ਤਹਿਤ ਸਿੱਖ ਨੌਜੁਆਨਾਂ ਨੂੰ ਪੁਲਿਸ ਵੱਲੋਂ ਪ੍ਰੇਸ਼ਾਨ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਪਾਸੋਂ ਇਸ ਕਾਨੂੰਨ ਦੀ ਦੁਰਵਰਤੋਂ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ।

Afghanistan Sikh Afghanistan Sikh

ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਕਾਨੂੰਨ ਦੀ ਆੜ ਹੇਠ ਜਾਣਬੁਝ ਕੇ ਸਿੱਖ ਨੌਜੁਆਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਇਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ ਅਤੇ ਇਸ ਮਾਮਲੇ ਵਿਚ ਕਾਨੂੰਨੀ ਮਦਦ ਵੀ ਕਰੇਗੀ। ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਘਟਣ ਸਬੰਧੀ ਸੋਸ਼ਲ ਮੀਡੀਆ ’ਤੇ ਮਨਘੜਤ ਬਿਆਨਬਾਜ਼ੀ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ।

Deep Sidhu Deep Sidhu

ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਅਜਿਹੇ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਅੱਜ ਹੀ ਦੀਪ ਸਿੱਧੂ ਨਾਂ ਦੇ ਵਿਅਕਤੀ ਵੱਲੋਂ ਇਕ ਵੀਡਿਓ ਰਾਹੀਂ ਪਾਵਨ ਸਰੂਪ ਨਾਗਪੁਰ ਭੇਜਣ ਦਾ ਸ਼੍ਰੋਮਣੀ ਕਮੇਟੀ ’ਤੇ ਬੇ-ਬੁਨਿਆਦ ਇਲਜਾਮ ਲਗਾਇਆ ਗਿਆ ਹੈ। ਇਸ ਵਿਅਕਤੀ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਿਚ ਜਾਂਚ ਜਾਰੀ ਹੈ ਅਤੇ ਜੋ ਵੀ ਰਿਪੋਰਟ ਆਵੇਗੀ, ਉਸ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Gobind Singh LongowalGobind Singh Longowal

ਇਸ ਮਾਮਲੇ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੌਰਾਨ ਭਾਈ ਲੌਂਗੋਵਾਲ ਪਟਿਆਲਾ ਨੇੜਲੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚੋਂ ਛੋਟੇ ਅਕਾਰ ਦਾ ਪੁਰਾਤਨ ਸਰੂਪ ਚੋਰੀ ਹੋਣ ਦੇ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਤਿੱਖੇ ਨਿਸ਼ਾਨੇ ’ਤੇ ਲਿਆ। ਉਨ੍ਹਾਂ ਆਖਿਆ ਕਿ ਕਈ ਹਫ਼ਤੇ ਬੀਤਣ ਮਗਰੋਂ ਵੀ ਇਹ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਦੀ ਪਛਾਣ ਨਹੀਂ ਕੀਤੀ ਜਾ ਸਕੀ।

 Giani Iqbal SinghGiani Iqbal Singh

ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਭਲਕੇ 7 ਅਗਸਤ ਤੋਂ ਲਗਾਏ ਜਾ ਰਹੇ ਧਰਨੇ ਦੀ ਉਹ 8 ਅਗਸਤ ਨੂੰ ਅਗਵਾਈ ਕਰਨਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਗੁਰੂ ਸਾਹਿਬਾਨ ਨੂੰ ਲਵ ਕੁਛ ਦੀ ਵੰਸ਼ ਵਿੱਚੋਂ ਕਹਿਣ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਵਗਾੜਨਾ ਸਾਬਕਾ ਜਥੇਦਾਰ ਨੂੰ ਸ਼ੋਭਾ ਨਹੀਂ ਦਿੰਦਾ। 

Bhai Gobind Singh LongowalBhai Gobind Singh Longowal

ਉਨ੍ਹਾਂ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸਿੱਖ ਪੰਥ ਦੀਆਂ ਪ੍ਰਮੁਖ ਸ਼ਖ਼ਸੀਅਤਾਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਦਲੀਪ ਸਿੰਘ ਮੱਲੂਨੰਗਲ, ਸ਼ਹੀਦ ਭਾਈ ਜੰਗ ਸਿੰਘ ਕਰਨਾਲ, ਸੰਤ ਕਰਤਾਰ ਸਿੰਘ ਬਰਿਆਰਾਂ ਵਾਲੇ, ਸੰਤ ਬਾਬਾ ਹਰਦਵ ਸਿੰਘ ਲੂਲੋਂ ਵਾਲੇ, ਸੰਤ ਹਾਕਮ ਸਿੰਘ ਵਸਾਊਕੋਟ ਅਤੇ ਸ. ਦਲੀਪ ਸਿੰਘ ਤਲਵੰਡੀ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। 
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ,

Gobind Singh Longowal Gobind Singh Longowal

ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਸ਼ੇਰ ਸਿੰਘ ਮੰਡਵਾਲਾ, ਸ. ਭੁਪਿੰਦਰ ਸਿੰਘ ਅਸੰਧ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਸੁਰਜੀਤ ਸਿੰਘ ਕੰਗ, ਬੀਬੀ ਕੁਲਦੀਪ ਕੌਰ ਟੌਹੜਾ, ਸ. ਜਸਮੇਰ ਸਿੰਘ ਲਾਛੜੂ, ਬੀਬੀ ਪਰਮਜੀਤ ਕੌਰ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਗੁਰਪਾਲ ਸਿੰਘ ਗੋਰਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਸੁਲੱਖਣ ਸਿੰਘ ਭੰਗਾਲੀ, ਸ. ਲਖਮੀਰ ਸਿੰਘ, ਸ. ਜਗੀਰ ਸਿੰਘ ਮੈਨੇਜਰ ਆਦਿ ਮੌਜੂਦ ਸਨ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement